ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੋਵਿਡ ਸਬੰਧੀ ਕਿਸੇ ਵੀ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਵਿਨੀ ਮਹਾਜਨ

Advertisement
Spread information

ਮੁੱਖ ਸਕੱਤਰ ਵੱਲੋਂ ਮੈਡੀਕਲ ਸਬੰਧੀ ਤਿਆਰੀਆਂ ਦਾ ਜਾਇਜ਼ਾ

ਜਲੰਧਰ, ਲੁਧਿਆਣਾ ਤੇ ਪਟਿਆਲਾ ਵਿਖੇ 6200 ਬੈੱਡ ਪਹਿਲਾਂ ਹੀ ਉਪਲੱਬਧ ਹੋਣ ਦਾ ਖੁਲਾਸਾ

ਜ਼ਿਲ੍ਹਿਆਂ ਵਿੱਚ 7000 ਬਿਸਤਰਿਆਂ ਦੀ ਸਮਰੱਥਾ ਨਾਲ ਕੋਵਿਡ ਕੇਅਰ ਸੈਂਟਰ ਸਥਾਪਤ; ਲੋੜ ਪੈਣ `ਤੇ 28,000 ਤੱਕ ਵਧਾਈ ਜਾ ਸਕਦੀ ਹੈ ਸਮਰੱਥਾ

ਕਿਹਾ, ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸੂਬਾ ਕੋਵਿਡ ਵਿਰੁੱਧ ਲੜਾਈ `ਚ ਇੱਕ ਕਦਮ ਅੱਗੇ; ਲੋਕਾਂ ਨੂੰ ਸਮਾਜਿਕ ਦੂਰੀ ਦੇ ਪ੍ਰੋਟੋਕੋਲਾਂ ਦੀ ਪਾਲਣਾ ਕਰਨ ਦੀ ਅਪੀਲ


ਏ.ਐਸ. ਅਰਸ਼ੀ  ਚੰਡੀਗੜ੍ਹ।
ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਕੋਰੋਨਾਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਲਈ ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 6190 ਬੈੱਡ ਪਹਿਲਾਂ ਹੀ ਉਪਲੱਬਧ ਹਨ।
ਸੂਬੇ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਸਬੰਧੀ ਬੁਨਿਆਦੀ ਢਾਂਚੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਕੋਵਿਡ ਦੇ ਵਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਸੂਬੇ ਦੇ ਹਸਪਤਾਲਾਂ ਵਿੱਚ ਬਿਸਤਰਿਆਂ, ਵੈਂਟੀਲੇਟਰਾਂ ਦੀ ਲੋੜੀਂਦੀ ਸਮਰੱਥਾ ਤੋਂ ਇਲਾਵਾ ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦਾ ਢੁੱਕਵਾਂ ਪ੍ਰਬੰਧ ਹੈ।ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਹਾਲਾਂਕਿ ਸਥਿਤੀ ਕੰਟਰੋਲ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਸਿਹਤ ਅਤੇ ਸੁਰੱਖਿਆ ਸਬੰਧੀ ਪੋ੍ਟੋਕੋਲ ਜਿਵੇਂ ਸਮਾਜਿਕ ਦੂਰੀ, ਸਹੀ ਤਰ੍ਹਾਂ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।
ਮੁੱਖ ਸਕੱਤਰ, ਜੋ ਸੂਬੇ ਦੇ ਬੇਹੱਦ ਅਹਿਮ ਕੋਵਿਡ-19 ਮੈਨੇਜਮੈਂਟ ਗਰੁੱਪ ਦੇ ਮੁਖੀ ਵੀ ਹਨ, ਨੇ ਕਿਹਾ ਕਿ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਨੋਡਲ ਅਫਸਰ ਨਿਯੁਕਤ ਕਰਨ ਤੋਂ ਇਲਾਵਾ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ ਸੁਮਿਤ ਜਾਰੰਗਲ ਅਤੇ ਤਨੂ ਕਸ਼ਿਅਪ ਨੂੰ ਕੋਵਿਡ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ ‘ਤੇ ਨਿਗਰਾਨੀ ਕਰਨ ਲਈ ਸਟੇਟ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਮੇਂ ਸਿਰ ਲੋੜੀਂਦਾ ਮੈਡੀਕਲ ਬੁਨਿਆਦੀ ਢਾਂਚਾ ਉਪਲੱਬਧ ਕਰਵਾਇਆ ਜਾ ਸਕੇ।
ਇਹ ਗਰੁੱਪ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਰੋਜ਼ਾਨਾ ਆਧਾਰ `ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ, ਦੇ ਨਿਰਦੇਸ਼ਾਂ `ਤੇ ਬਣਾਇਆ ਗਿਆ ਹੈ। ਇਹ ਸਾਰੇ ਵਿਭਾਗਾਂ ਅਤੇ ਸਬੰਧਤ ਧਿਰਾਂ ਦੇ ਸਹਿਯੋਗੀ ਯਤਨਾਂ ਨੂੰ ਯਕੀਨੀ ਬਣਾਉਣ ਵਾਲਾ ਗਰੁੱਪ ਹੈ।

ਬਿਹਤਰ ਤਾਲਮੇਲ ਬਣਾਉਣ ਲਈ ਇਸ ਗਰੁੱਪ ਅਧੀਨ ਕਈ ਸਬ-ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਦਾ ਉਦੇਸ਼ ਜਲਦੀ ਅਤੇ ਸਪੱਸ਼ਟ ਫੈਸਲੇ ਲੈਣ ਨੂੰ ਯਕੀਨੀ ਬਣਾਉਣਾ ਅਤੇ ਸਿਹਤ ਸੰਭਾਲ ਸਬੰਧੀ ਰਣਨੀਤੀ ਜਿਵੇਂ ਹੈਲਥ ਸੈਕਟਰ ਰਿਸਪਾਂਸ ਅਤੇ ਉਪਕਰਨਾਂ ਤੇ ਹੋਰ ਸਾਮਾਨ ਦੀ ਖਰੀਦ, ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ, ਕੋਵਿਡ ਕੇਅਰ ਸੈਂਟਰਾਂ, ਮਨੁੱਖੀ ਸਰੋਤ ਅਤੇ ਸਮਰੱਥਾ ਨਿਰਮਾਣ ਵਿੱਚ ਵਾਧੇ, ਟੈਲੀ-ਕਾਊਂਸਲਿੰਗ ਸੇਵਾਵਾਂ ਸਮੇਤ ਹਰੇਕ ਮਸਲੇ ਸਬੰਧੀ ਗਤੀਸ਼ੀਲ ਅਤੇ ਤੁਰੰਤ ਪ੍ਰਤੀਕਿਰਿਆ ਪ੍ਰਦਾਨ ਕਰਨਾ ਹੈ।
ਕਾਬਿਲੇਗੌਰ ਹੈ ਕਿ ਡਾ ਕੇ.ਕੇ. ਤਲਵਾੜ ਦੀ ਪ੍ਰਧਾਨਗੀ ਹੇਠ ਸਟੇਟ ਪਬਲਿਕ ਹੈਲਥ ਐਡਵਾਇਜ਼ਰੀ ਗਰੁੱਪ ਵੀ ਗਠਿਤ ਕੀਤਾ ਗਿਆ ਹੈ ਅਤੇ ਸਟੇਟ ਐਪੀਡੈਮੀਓਲੋਜਿਸਟ ਨੂੰ ਇਸਦਾ ਕਨਵੀਨਰ ਬਣਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਨਾਲ ਤਾਲਮੇਲ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ ਤਾਂ ਜੋ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਬਿਸਤਰਿਆਂ ਦੀ ਉਪਲਬਧਤਾ ਨੂੰ ਵਧਾਇਆ ਜਾ ਸਕੇ ਜਿਸ ਦੇ ਨਤੀਜੇ ਵਜੋਂ ਹੁਣ ਤੱਕ ਲਗਭਗ 2000 ਬਿਸਤਰਿਆਂ ਦੀ ਉਪਲੱਬਧਾ ਯਕੀਨੀ ਬਣਾਈ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਹਾਟਸਪੌਟ ਵਾਲੇ ਜ਼ਿਲ੍ਹਿਆਂ ਵਿੱਚ ਤੇਜ਼ੀ ਨਾਲ ਟੈਸਟਿੰਗ ਕਰਨ ਦਾ ਅਮਲ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਗਿਆ ਸੀ।

Advertisement

ਵਿਨੀ ਮਹਾਜਨ ਨੇ ਦੱਸਿਆ ਕਿ ਲੈਵਲ 2 ਅਤੇ 3 ਸਹੂਲਤਾਂ ਲਈ ਸੂਬੇ ਭਰ ਵਿਚ 5000 ਬਿਸਤਰੇ ਪਹਿਲਾਂ ਹੀ ਉਪਲੱਬਧ ਹਨ। ਹਰੇਕ ਜ਼ਿਲ੍ਹੇ ਵਿਚ ਮੈਡੀਕਲ ਮਾਹਿਰਾਂ ਦਾ ਇਕ ਸਮਰਪਿਤ ਸਮੂਹ ਗਠਿਤ ਕੀਤਾ ਗਿਆ ਹੈ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਮਰੀਜ਼ਾਂ ਨੂੰ ਉਨ੍ਹਾਂ ਦੀਆਂ ਡਾਕਟਰੀ ਜ਼ਰੂਰਤਾਂ ਅਨੁਸਾਰ ਦਾਖ਼ਲ/ ਇਲਾਜ ਕੀਤਾ ਜਾਂਦਾ ਹੈ ਜਿਵੇਂ ਕਿ ਰਿਵਰਸ ਰੈਫਰਲ` ਭਾਵ ਜਿਸ ਮਰੀਜ਼ ਨੂੰ ਲੈਵਲ 3 ਸਹੂਲਤ ਵਿੱਚ ਹੁਣ ਵੈਂਟੀਲੇਟਰ ਦੀ ਜ਼ਰੂਰਤ ਨਹੀਂ ਹੈ ਪਰ ਫਿਰ ਵੀ ਇਲਾਜ ਅਤੇ ਪ੍ਰਬੰਧਨ ਦੀ ਲੋੜ ਹੈ ਤਾਂ ਅਜਿਹੇ ਮਰੀਜ਼ ਨੂੰ ਲੈਵਲ 2 ਫੈਸਿਲਿਟੀ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ `ਤੇ ਸੂਬਾਈ ਸਰਕਾਰ ਨੇ ਪਹਿਲਾਂ ਹੀ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਗੈਰ ਲੱਛਣਾਂ ਵਾਲੇ ਮਾਮਲਿਆਂ ਲਈ ਆਪਣੀ ਕੋਵਿਡ ਕੇਅਰ ਸਮਰੱਥਾ ਨੂੰ ਵਧਾ ਲਿਆ ਹੈ ਜਿਸ ਤਹਿਤ ਸੂਬੇ ਦੇ 10 ਜ਼ਿਲ੍ਹਿਆਂ `ਚ 7520 ਬਿਸਤਰਿਆਂ ਦੀ ਸਮਰੱਥਾ ਨਾਲ ਨਵੇਂ ਲੈਵਲ-1 ਕੋਵਿਡ ਕੇਅਰ ਸੈਂਟਰ (ਸੀ.ਸੀ.ਸੀਜ਼) ਸ਼ੁਰੂ ਕੀਤੇ ਗਏ ਹਨ।ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਬਾਕੀ 12 ਜ਼ਿਲ੍ਹਿਆਂ ਵਿੱਚ ਵੀ ਇਸੇ ਤਰ੍ਹਾਂ 100 ਬਿਸਤਰਿਆਂ (ਹਰੇਕ) ਦੀ ਸਮਰੱਥਾ ਵਾਲੇ ਅਜਿਹੇ ਸੈਂਟਰ ਜਲਦ ਹੀ ਖੋਲ੍ਹੇ ਜਾਣਗੇ।

ਵਿਨੀ ਮਹਾਜਨ ਨੇ ਦੱਸਿਆ ਕਿ 10 ਜ਼ਿਲ੍ਹਿਆਂ ਵਿੱਚ ਨਵੇਂ ਕੋਵਿਡ ਕੇਅਰ ਸੈਂਟਰ ਵੱਖ-ਵੱਖ ਬਿਸਤਰਿਆਂ ਦੀ ਸਮਰੱਥਾ ਨਾਲ ਚਾਲੂ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਜਲੰਧਰ `ਚ 1000 ਬਿਸਤਰਿਆਂ ਦੀ ਸਮਰੱਥਾ ਹੈ, ਅੰਮ੍ਰਿਤਸਰ ਵਿੱਚ 1000, ਪਟਿਆਲਾ ਵਿੱਚ 470, ਬਠਿੰਡਾ ਵਿੱਚ 950, ਲੁਧਿਆਣਾ ਵਿੱਚ 1200, ਸੰਗਰੂਰ ਵਿੱਚ 800, ਐਸ.ਏ.ਐਸ. ਨਗਰ ਮੁਹਾਲੀ ਵਿੱਚ ਗਿਆਨ ਸਾਗਰ ਹਸਪਤਾਲ ਵਿਖੇ 500 ਬੈੱਡ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ 1000 ਬਿਸਤਰੇ, ਪਠਾਨਕੋਟ ਵਿੱਚ 400, ਫਾਜ਼ਿਲਕਾ ਵਿੱਚ 100 ਅਤੇ ਫਰੀਦਕੋਟ ਵਿੱਚ 100 ਬਿਸਤਰਿਆਂ ਦੀ ਸਮਰੱਥਾ ਹੈ। 7000 ਬਿਸਤਰਿਆਂ ਦੀ ਸਮਰੱਥਾ ਵਾਲੇ ਇਹ ਕੇਂਦਰ ਮੈਰੀਟੋਰੀਅਸ ਸਕੂਲਾਂ ਅਤੇ ਹੋਰ ਸੰਸਥਾਵਾਂ ਵਿੱਚ ਚਲਾਏ ਜਾ ਰਹੇ ਹਨ ਅਤੇ ਕੇਸ ਵਧਣ ਦੀ ਸੂਰਤ ਵਿੱਚ ਇਨ੍ਹਾਂ ਨੂੰ 28000 ਬੈੱਡਾਂ ਤੱਕ ਵਧਾਇਆ ਜਾ ਸਕਦਾ ਹੈ। ਇਨ੍ਹਾਂ ਕੇਂਦਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਵਿੱਚ ਬਿਨਾਂ ਕਿਸੇ ਲੱਛਣ ਅਤੇ ਸ਼ੂਗਰ ਤੇ ਹਾਈਪਰਟੈਂਸ਼ਨ ਵਰਗੀਆਂ ਕਰੌਨਿਕ ਬਿਮਾਰੀਆਂ ਜਿਹੇ ਸਹਿ-ਰੋਗ ਤੋਂ ਬਿਨਾਂ ਵਾਲੇ ਪਾਜ਼ੇਟਿਵ ਮਰੀਜ਼ਾਂ ਨੂੰ ਅਲਹਿਦਗੀ ਵਿੱਚ ਰੱਖਣ ਲਈ ਵਰਤਿਆ ਜਾ ਰਿਹਾ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਯੋਜਨਾ ਤਿਆਰ ਕਰ ਲਈ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਲੋੜ ਪੈਣ ਦੀ ਸੂਰਤ ਵਿੱਚ ਲਾਗੂ ਕੀਤੀ ਜਾ ਸਕਦੀ ਹੈ।
ਕੋਵਿਡ ਪ੍ਰਬੰਧਨ ਦੇ ਖ਼ਰਚਿਆਂ ਸਬੰਧੀ ਵਿਸਥਾਰ ਵਿੱਚ ਦੱਸਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੁਆਰਾ ਕੋਵਿਡ ਦੇਖਭਾਲ ਅਤੇ ਸੂਬੇ ਭਰ ਵਿੱਚ ਪ੍ਰਵਾਸੀਆਂ `ਤੇ 300 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਵਿੱਚ ਕੋਵਿਡ ਦੇ ਸਭ ਤੋਂ ਵੱਧ ਕੇਸ ਸਾਹਮਣੇ ਆਏ ਹਨ, ਪ੍ਰਸ਼ਾਸਨ ਨੇ ਲੈਵਲ -2 ਦੇ ਮਰੀਜ਼ਾਂ ਲਈ 615 ਬੈੱਡਾਂ ਅਤੇ ਲੈਵਲ-3 ਦੇ ਮਰੀਜ਼ਾਂ ਦੇ ਇਲਾਜ ਲਈ 85 ਬੈੱਡਾਂ ਦਾ ਪ੍ਰਬੰਧ ਕੀਤਾ ਹੈ ਅਤੇ ਇਸ ਦੇ ਨਾਲ ਹੀ ਮਰੀਜ਼ਾਂ ਲਈ ਹਸਪਤਾਲਾਂ ਵਿੱਚ 43 ਵੈਂਟੀਲੇਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦਸਿਆ ਕਿ ਇਸੇ ਤਰ੍ਹਾਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਲੈਵਲ -2 ਦੇ ਮਰੀਜ਼ਾਂ ਲਈ 402 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਸਿਵਲ ਹਸਪਤਾਲ ਵਿੱਚ 312 ਬੈੱਡ ਅਤੇ ਸੀਐਚਸੀ ਵਿੱਚ 90 ਬੈੱਡ ਰੱਖੇ ਗਏ ਹਨ। ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿੱਚ ਲੈਵਲ -3 ਲਈ 28 ਬੈੱਡ ਅਤੇ 10 ਵੈਂਟੀਲੇਟਰ ਦੇ ਨਾਲ ਨਾਲ ਪਾਈਪਡ ਆਕਸੀਜਨ ਸਪਲਾਈ ਦੀ ਸਹੂਲਤ ਨੂੰ ਯਕੀਨੀ ਬਣਾਇਆ ਗਿਆ ਹੈ।

ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀਆਈਐਮਐਸ) ਨੇ ਲੈਵਲ-2 ਲਈ 110 ਬੈੱਡ ਅਤੇ ਲੈਵਲ-3 ਦੇ ਮਰੀਜ਼ਾਂ ਲਈ 10 ਬੈੱਡਾਂ ਦੀ ਪੇਸ਼ਕਸ਼ ਕੀਤੀ ਸੀ ਜਦੋਂਕਿ ਨਿਊ ਰੂਬੀ, ਮਾਨ ਮੈਡੀਸਿਟੀ, ਗੁਲਾਬ ਦੇਵੀ ਅਤੇ ਜੋਸ਼ੀ ਹਸਪਤਾਲਾਂ ਨੇ ਵੀ ਲੈਵਲ -2 ਲਈ 22 ਬੈੱਡ ਅਤੇ ਗੁਲਾਬ ਦੇਵੀ ਹਸਪਤਾਲ ਵਿੱਚ ਲੈਵਲ -3 ਦੇ ਮਰੀਜ਼ਾਂ ਲਈ 8 ਬੈੱਡਾਂ ਦੀ ਪੇਸ਼ਕਸ਼ ਕੀਤੀ ਸੀ। ਮਿਲਟਰੀ ਹਸਪਤਾਲ ਵਿੱਚ 270 ਬੈੱਡ ਅਤੇ ਬੀਐਸਐਫ ਹਸਪਤਾਲ ਵਿੱਚ 50 ਬੈੱਡ ਉਪਲਬਧ ਹਨ। ਇਸ ਤੋਂ ਇਲਾਵਾ ਕਈ ਹੋਰ ਨਿੱਜੀ ਹਸਪਤਾਲਾਂ ਨੇ ਵੀ 5 ਤੋਂ 50 ਤੱਕ ਬੈੱਡਾਂ ਦੀ ਪੇਸ਼ਕਸ਼ ਕੀਤੀ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਹੁਣ ਤੱਕ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਵਿੱਚ ਕੁੱਲ 1850 ਬੈੱਡ ਉਪਲਬਧ ਕਰਵਾਏ ਹਨ, ਜਿਨ੍ਹਾਂ ਨੂੰ ਇੱਕ ਹਫ਼ਤੇ ਦੇ ਨੋਟਿਸ ’ਤੇ ਵਧਾ ਕੇ 3000 ਤੱਕ ਕੀਤਾ ਜਾ ਸਕਦਾ ਹੈ। ਇਨ੍ਹਾਂ ਤੋਂ ਇਲਾਵਾ, ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ 1500 ਬੈੱਡ ਪਹਿਲਾਂ ਹੀ ਪਛਾਣੇ ਜਾ ਚੁੱਕੇ ਹਨ, ਜਿਨ੍ਹਾਂ ਦਾ ਇਸਤੇਮਾਲ ਐਮਰਜੈਂਸੀ ਜਾਂ ਕੇਸਾਂ ਦੇ ਹੋਰ ਵਧਣ ਦੀ ਸਥਿਤੀ ਵਿੱਚ ਕੀਤਾ ਜਾ ਸਕਦਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਪਟਿਆਲਾ ਵਿੱਚ ਵਿਸ਼ੇਸ਼ ਤੌਰ `ਤੇ ਕੋਵਿਡ ਦੇ ਮਰੀਜ਼ਾਂ ਲਈ 3640 ਬੈੱਡ ਉਪਲਬਧ ਕੀਤੇ ਗਏ ਹਨ, ਜਿਸ ਵਿਚ ਰਾਜਿੰਦਰ ਹਸਪਤਾਲ ਵਿਚ 650, ਐਮ.ਸੀ.ਐਚ. ਨਾਭਾ, ਸਮਾਣਾ ਅਤੇ ਰਾਜਪੁਰਾ ਹਰੇਕ ਵਿਚ 150, ਆਰਮੀ ਹਸਪਤਾਲ ਵਿਚ 240, ਜੇਲ੍ਹ ਵਾਰਡ ਅਤੇ ਗਾਇਨੀ ਵਾਰਡ ਵਿਚ 20 ਬੈੱਡ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਬਾਕੀ ਬੈੱਡ ਮੈਰੀਟੋਰੀਅਸ ਸਕੂਲ, ਪੰਜਾਬੀ ਯੂਨੀਵਰਸਿਟੀ, ਥਾਪਰ ਯੂਨੀਵਰਸਿਟੀ, ਲਾਅ ਯੂਨੀਵਰਸਿਟੀ ਅਤੇ ਆਫ਼ਿਸਰਸ ਗੈਸਟ ਹਾਊਸ ਵਿਖੇ ਬਣਾਏ ਗਏ ਸਥਾਨਕ ਕੋਵਿਡ ਕੇਅਰ ਸੈਂਟਰਾਂ ਵਿੱਚ ਹਨ ਅਤੇ ਨਿੱਜੀ ਹਸਪਤਾਲਾਂ ਵਿਚ ਬੈੱਡਾਂ ਦੀ ਕੁੱਲ ਸਮਰੱਥਾ 91(ਐਮਓਯੂ ਰਾਹੀਂ) ਹੈ।

Advertisement
Advertisement
Advertisement
Advertisement
Advertisement
error: Content is protected !!