ਇਤਿਹਾਸ’ ਪੋਰਟਲ ਰਾਹੀਂ ਰੱਖੀ ਜਾਵੇਗੀ ਕਰੋਨਾ ਪ੍ਰਭਾਵਿਤ ਇਲਾਕਿਆਂ ਤੇ ਨਜ਼ਰ

Advertisement
Spread information

ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ, ਬੱਚਿਆਂ ਅਤੇ ਕਿਸੇ ਵੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਦੀ ਕੀਤੀ ਅਪੀਲ


ਬਿੱਟੂ ਜਲਾਲਾਬਾਦੀ ਫਿਰੋਜ਼ਪੁਰ, 29 ਜੁਲਾਈ 2020 

              ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਰੋਨਾ ਦੀ ਰੋਕਥਾਮ ਦੇ ਲਈ ਪੰਜਾਬ ਸਰਕਾਰ ਅਤੇ ਆਈ.ਆਈ.ਟੀ.  ਚੇਨਈ ਦੁਆਰਾ ਤਿਆਰ ਕੀਤੇ ‘ਇਤਿਹਾਸ ਪੋਰਟਲ’ ਰਾਹੀਂ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਇਲਾਕਿਆਂ ਅਤੇ ਭਵਿੱਖ ਵਿਚ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦੀ ਨਿਗਰਾਨੀ ਕੀਤੀ ਜਾਵੇਗੀ।

Advertisement

             ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਅਤਿ ਆਧੁਨਿਕ ਟੈਕਨਾਲੋਜੀ ਦੀ ਵਰਤੋਂ ਨਾਲ ਕੋਰੋਨਾ ਪ੍ਰਭਾਵਿਤ ਇਲਾਕਿਆਂ ਵਿੱਚ ਕਰੋਨਾ ਤੋਂ ਪੀੜਤ ਲੋਕਾਂ ਦੀ ਮੂਵਮੈਂਟ ਤੇ ਨਜ਼ਰ ਰੱਖੀ ਜਾਵੇਗੀ।  ਉਨ੍ਹਾਂ ਕਿਹਾ ਕਿ ਪੀੜਤ ਲੋਕਾਂ ਦਾ ਪਤਾ ਲਗਾਉਣ ਅਤੇ ਸਪਰੈਡਰ ਦੀ ਤਲਾਸ ਦੇ ਲਈ ਉਨ੍ਹਾਂ ਦੇ ਮੋਬਾਈਲ ਲੋਕੇਸ਼ਨ ਰਾਹੀਂ 15 ਦਿਨਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖੀ ਜਾਵੇਗੀ, ਜਿਸ ਤੋਂ ਇਸ ਗੱਲ ਦਾ ਪਤਾ ਲਗਾਇਆ ਜਾ ਸਕੇਗਾ ਕਿ ਉਹ ਕਿਸ ਕਿਸ ਖੇਤਰ ਵਿੱਚ ਗਿਆ ਸੀ ਅਤੇ ਉਸ ਜਗ੍ਹਾ ਤੇ ਕੋਈ ਨਵਾਂ ਕੇਸ ਆਇਆ ਜਾ ਨਹੀਂ।

           ਡਿਪਟੀ ਕਮਿਸ਼ਨਰ ਨੇ ਲੋਕਾਂ, ਖ਼ਾਸਕਰ ਬਜ਼ੁਰਗਾਂ, ਬੱਚਿਆਂ ਅਤੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਦੇ ਅੰਦਰ ਰਹਿਣ ਅਤੇ ਕਸਰਤ ਕਰਨ ਦੇ ਨਾਲ-ਨਾਲ ਸਿਰਫ ਘਰੇਲੂ ਖਾਣਾ ਹੀ ਖਾਣ।  ਲੋਕਾਂ ਨੂੰ ਮਾਸਕ ਲਗਾਉਣ, ਵਾਰ-ਵਾਰ ਹੱਥ ਧੋਣ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹਾ ਕਰਨ ਨਾਲ ਵਾਇਰਸ ਦਾ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਫੈਲਣ ਦਾ ਖਤਰਾ ਕਾਫੀ ਹੱਦ ਤੱਕ ਘੱਟ ਹੋ ਜਾਂਦਾ ਹੈ।

Advertisement
Advertisement
Advertisement
Advertisement
Advertisement
error: Content is protected !!