*ਮੁੱਖ ਮੰਤਰੀ ਪੰਜਾਬ ਵਲੋਂ 98 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ 5100 ਰੁਪਏ ਨਗਦ ਇਨਾਮ ਦੀ ਘੋਸ਼ਣਾ
ਹਰਪ੍ਰੀਤ ਕੌਰ ਸੰਗਰੂਰ 31 ਜੁਲਾਈ 2020
ਪਿਛਲੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਨਤੀਜੇ ਦੀ ਘੋਸ਼ਣਾ ਕੀਤੀ ਗਈ ਸੀ, ਇਹਨਾਂ ਨਤੀਜ਼ਿਆਂ ਦੌਰਾਨ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 12 ਵਿਦਿਆਰਥੀਆਂ ਨੇ 98 ਪ੍ਰਤੀਸ਼ਤ ਤੋ ਵੱਧ ਅੰਕ ਲੈ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ। ਇਹ ਜਾਣਕਾਰੀ ਦਿੰਦਿਆਂ ਮਲਕੀਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੀ:ਸੈ:) ਸੰਗਰੂਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਆਪਣੇ ਜ਼ਿਲ੍ਹਾ ਸੰਗਰੂਰ ਵਿਚ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਬਹੁਤ ਚੰਗੇ ਅੰਕ ਹਾਸਲ ਕੀਤੇ ਹਨ,ਪੂਰੇੇ ਜਿਲ੍ਹੇ ਵਿਚੋਂ ਫਸਟ ਆਈ ਵਿਦਿਆਰਥਣ ਕਿਰਨਜੀਤ ਕੌਰ ਨੇ 447/450 ਅੰਕ ਹਾਸਲ ਕੀਤੇ।
ਸ੍ਰੀ ਮਲਕੀਤ ਸਿੰਘ ਨੇ ਦੱਸਿਆ ਕਿ ਸਾਡੇ ਲਈ ਅਤੇ ਇਹਨਾ ਵਿਦਿਆਰਥੀਆਂ ਲਈ ਮਾਣ ਅਤੇ ਪ੍ਰੇਰਨਾ ਵਾਲੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਇਹਨਾ ਸਾਰੇ ਵਿਦਿਆਰਥੀਆਂ ਨੂੰ 5100/- ਰੁਪਏ ਪ੍ਰਤੀ ਵਿਦਿਆਰਥੀ ਨਗਦ ਇਨਾਮ ਦੀ ਘੋਸ਼ਣਾ ਕੀਤੀ ਹੈ, ਜਿਸ ਕਰਕੇ ਵਿਦਿਆਰਥੀਆਂ ,ਅਧਿਆਪਕਾਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਪ ਜਿੱਲ੍ਹਾ ਸਿੱਖਿਆ ਅਫ਼ਸਰ (ਸੀ:ਸੈ:) ਸੰਗਰੂਰ ਓਮ ਪ੍ਰਕਾਸ਼ ਸੇਤੀਆ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵਲੋ ਂਵਿਦਿਆਰਥੀਆਂ, ਸਕੂਲ ਮੁੱਖੀਆਂ ਅਤੇ ਅਧਿਆਪਕਾਂ ਅਤੇ ਮਾਪਿਆਂ ਨੂੰ ਚੰਗੇ ਨਤੀਜਿਆਂ ਲਈ ਵਧਾਈ ਸੰਦੇਸ਼ ਭੇਜੇ ਹਨ।
ਜਿਲ੍ਹਾ ਮੀਡੀਆ ਕੋਆਰਡੀਨੇਟਰ ਜਸਵੀਰ ਸਿੰੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 98 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ 12 ਵਿਦਿਆਰਥੀਆਂ ਵਿੱਚ ਵਿਦਿਆਰਥਣ ਕਿਰਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਬੋਮਾਜਰਾ ,ਜਸ਼ਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਭਵਾਨੀਗੜ੍ਹ , ਮਨਿੰਦਰ ਸ਼ਰਮਾਂ ਸਰਕਾਰੀ ਸੀਨੀਅਰ ਸੈਕੰਡਰੀ ਘਨੋਰੀਕਲਾਂ , ਗੁਰਲੀਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਮੂਣਕ , ਕਮਲਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਛਾਂਜਲੀ , ਜਸਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਧੂਰੀ , ਦਵਿੰਦਰਦੀਪ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸੰਗਰੂਰ, ਨਵਨੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਦੁੱਗਾਂ, ਗਗਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਗੁਜਰਾਂ, ਕਾਜ਼ਲ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਲਹਿਰਾਗਾਗਾ , ਦਲੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਲਹਿਰਾਗਾਗਾ ਅਤੇ ਅਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਭਸੋੜ ਦੇ ਨਾਮ ਸ਼ਾਮਿਲ ਹਨ।