ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਕਰਫ਼ਿਊ ਲਾਗੂ

Advertisement
Spread information

ਬਰਨਾਲਾ, 23 ਮਾਰਚ
ਜ਼ਿਲਾ ਬਰਨਾਲਾ ਵਿੱਚ ਕੋਵਿਡ 19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾ ਮੈਜਿਸਟਰੇਟ
ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਅੱਜ ਮਿਤੀ 23 ਮਾਰਚ 2020 ਬਾਅਦ ਦੁਪਹਿਰ 1:30 ਵਜੇ ਤੋਂ ਅਗਲੇ ਹੁਕਮਾਂ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕਰਫ਼ਿਊ ਦੌਰਾਨ ਲੋਕਾਂ ਦੇ ਘਰ ’ਚੋ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ ’ਤੇ ਆਉਣ ਦੀ ਸਖਤ ਮਨਾਹੀ ਹੈ। ਇਹ ਹੁਕਮ ਵਰਦੀਧਾਰੀ ਪੁਲਿਸ ਮੁਲਾਜ਼ਮਾਂ, ਵਰਦੀਧਾਰੀ ਮਿਲਟਰੀ, ਪੈਰਾ ਮਿਲਟਰੀ ਫੋਰਸ, ਹੋਮ ਗਾਰਡਜ਼, ਜੋ ਡਿੳੂਟੀ ’ਤੇ ਹਨ, ਸਿਹਤ ਅਧਿਕਾਰੀਆਂ ਅਤੇ ਜ਼ਿਲਾ ਮੈਜਿਸਟਰੇਟ ਜਾਂ ਅਧਿਕਾਰਤ ਅਧਿਕਾਰੀ ਵੱਲੋਂ ਜਾਰੀ ਪਰਮਿਟ ਧਾਰਕਾਂ ’ਤੇ ਲਾਗੂ ਨਹੀਂ ਹੋਣਗੇ।    

Advertisement
Advertisement
Advertisement
Advertisement
error: Content is protected !!