ਮਿਸ਼ਨ ਫਤਿਹ- ਸਾਰਾਗੜ੍ਹੀ ਦੇ ਸ਼ਹੀਦ ਈਸ਼ਰ ਸਿੰਘ ਦੀ ਯਾਦ ‘ਚ ਬਣ ਰਹੇ ਹਸਪਤਾਲ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ

Advertisement
Spread information

ਕਿਹਾ ,  ਪੰਜਾਬ ਸਰਕਾਰ ਵੱਲੋਂ 7055 ਡਾਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਜਲਦ -ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ – ਬਲਬੀਰ ਸਿੰਘ ਸਿੱਧੂ


ਦਵਿੰਦਰ ਡੀ.ਕੇ. ਲੁਧਿਆਣਾ, 31 ਜੁਲਾਈ 2020

           ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਰਾਏਕੋਟ ਤਹਿਸੀਲ ਦੇ ਪਿੰਡ ਝੋਰੜਾਂ ਵਿਖੇ 10 ਬਿਸਤਰਿਆਂ ਵਾਲੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਹੈਲਥ ਸੈਂਟਰ ਸਾਰਾਗੜ੍ਹੀ ਯੁੱਧ ਦੇ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੀ ਯਾਦ ‘ਚ ਬਣਾਇਆ ਜਾ ਰਿਹਾ ਹੈ। ਇਹ ਹੈਲਥ ਸੈਂਟਰ 55 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਹ ਪ੍ਰਾਇਮਰੀ ਹੈਲਥ ਸੈਂਟਰ ਅਗਲੇ 6 ਮਹੀਨਿਆਂ ‘ਚ ਮੁਕੰਮਲ ਤੈਆਰ ਹੋ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸਿੱਧੂ ਨੇ ਦੱਸਿਆ ਕਿ ਇਹ ਇੱਕ 10 ਬਿਸਤਰਿਆਂ ਵਾਲਾ ਪ੍ਰਾਇਮਰੀ ਹੈਲਥ ਸੈਂਟਰ ਹੋਵੇਗਾ ਜਿਸ ਵਿੱਚ ਹੋਰ ਸਹੂਲਤਾਂ ਤੋਂ ਇਲਾਵਾ ਕੋਲਡ ਚੇਨ ਰੂਮ, ਟੀਕਾਕਰਨ ਕਮਰਾ, ਵਾਰਡ, ਲੇਬਰ ਰੂਮ ਅਤੇ ਲੈਬੋਰਟਰੀ ਆਦਿ ਦੀ ਸਹੂਲਤ ਹੋਵੇਗੀ। ਸ੍ਰ. ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦ੍ਰਿੜ ਸੰਕਲਪ ਹੈ। ਉਨਾਂ ਕਿਹਾ ਕਿ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਹੋਰ ਹਸਪਤਾਲ ਅਤੇ ਟਰੌਮਾ ਸੈਂਟਰ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਜਲਦ ਹੀ 7055 ਡਾਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ। ਸਟਾਫ਼ ਵਿੱਚ 500 ਮੈਡੀਕਲ ਅਫ਼ਸਰ, 500 ਸਪੈਸ਼ਲਿਸਟ ਡਾਕਟਰ, ਪੈਰਾ ਮੈਡੀਕਲ ਸਟਾਫ਼, ਏ.ਐੱਨ.ਐੱਮਜ਼, ਮਲਟੀਪਰਪਜ਼ ਹੈੱਲਥ ਵਰਕਰ, ਨਰਸਿਜ਼, ਟੈਕਨੀਕਲ ਸਟਾਫ਼ ਅਤੇ ਹੋਰ ਵੀ ਸ਼ਾਮਿਲ ਹਨ।
ਸ੍ਰ. ਸਿੱਧੂ ਨੇ ਕਿਹਾ ਕਿ ਕੋਵਿਡ 19 ਦੌਰਾਨ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਇਸ ਸਥਿਤੀ ਵਿੱਚ ਮੋਹਰੀ ਹੋ ਕੇ ਲੜ੍ਹ ਰਿਹਾ ਹੈ। ਇਸੇ ਕਾਰਨ ਹੀ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਸਿਹਤ ਵਿਭਾਗ ਦਾ ਸਟਾਫ਼ ਲੋਕਾਂ ਨੂੰ ਕੋਵਿਡ 19 ਬਿਮਾਰੀ ਦਾ ਟਾਕਰਾ ਕਰਨ ਲਈ ਜਾਗਰੂਕ ਕਰੇਗਾ।

                  ਪੰਜਾਬ ‘ਚ ਜਿੰਮ ਖੋਲਣ ਬਾਰੇ ਪੁੱਛੇ ਗਏ ਸਵਾਲ ਸਬੰਧੀ ਸ੍ਰੀ ਬਲਬੀਰ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਨੇ ਫਿਲਹਾਲ ਇਸ ਦੀ ਇਜ਼ਾਜਤ ਨਹੀਂ ਦਿੱਤੀ ਹੈ। ਜਿੰਮ ਖੁੱਲਣ ਨਾਲ ਵੱਡੀ ਗਿਣਤੀ ‘ਚ ਲੋਕ ਸੰਕਰਮਿਤ ਹੋ ਸਕਦੇ ਹਨ।
ਫਤਹਿਗੜ੍ਹ ਸਾਇਬ ਤੋਂ ਸੰਸਦ ਮੈਬਰ ਡਾ. ਅਮਰ ਸਿੰਘ ਨੇ ਸ੍ਰੀ ਬਲਬੀਰ ਸਿੱਧੂ ਦਾ ਇਸ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ ਤੇ ਉਨ੍ਹਾ ਲਈ ਲਾਹੇਵੰਦ ਰਹੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਾਏਕੋਟ ਹਲਕੇ ‘ਚ ਚੱਲ ਰਹੇ ਵਿਕਾਸ ਕਾਰਜ਼ ਜਲਦ ਹੀ ਪੂਰੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਪਿੰਡ ਵਿੱਚ ਸਾਰਾਗੜ੍ਹੀ ਯੁੱਧ ਦੇ ਸ਼ਹੀਦ ਹਵਾਲਦਾਰ ਈਸ਼ਰ ਸਿੰਘ ਦੀ ਯਾਦਗਾਰ ਵਿਖੇ ਮੱਥਾ ਟੇਕਿਆ।
                        ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਯੂਥ ਕਾਂਗਰਸੀ ਆਗੂ ਸ੍ਰੀ ਕਾਮਿਲ ਬੋਪਾਰਾਏ, ਸਿਵਲ ਸਰਜਨ ਡਾ. ਰਾਜੇਸ਼ ਬੱਗਾ, ਐਸ.ਡੀ.ਐਮ ਰਾਏਕੋਟ ਡਾ. ਹਿਮਾਂਸ਼ੂ ਗੁਪਤਾ, ਐਸ.ਐਮ.ਓ ਸੁਧਾਰ ਡਾ. ਨੀਨਾ ਨਾਕਰਾ, ਡੀ.ਐਸ.ਪੀ ਸੁਖਨਾਜ ਸਿੰਘ, ਐਕਸੀਅਨ ਗੁਰਪਿੰਦਰ ਸਿੰਘ ਸੰਧੂ, ਡਾ. ਗੁਰਪ੍ਰੀਤ ਕੌਰ ਸਿੱਧੂ, ਤਹਿਸੀਲਦਾਰ ਮੁਖਤਿਆਰ ਸਿੰਘ, ਚੀਫ ਫਰਮਾਸਿਸਟ ਬੂਟਾ ਸਿੰਘ, ਇੰਸਪੈਕਟਰ ਸਵਰਨ ਸਿੰਘ, ਪਲਵਿੰਦਰ ਸਿੰਘ, ਸਰਪੰਚ ਦਵਿੰਦਰ ਕੌਰ, ਸਾਬਕਾ ਸਰਪੰਚ ਗੁਰਮੇਲ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਕਿਰਪਾਲ ਸਿੰਘ ਨੱਥੋਵਾਲ, ਓ.ਐਸ.ਡੀ ਜਗਪ੍ਰੀਤ ਸਿੰਘ ਬੁੱਟਰ, ਗੁਰਦੇਵ ਸਿੰਘ ਨੰਬਰਦਾਰ, ਡਾ. ਅਰੁਨਦੀਪ ਸਿੰਘ, ਬਲਜੀਤ ਸਿੰਘ ਹਲਵਾਰਾ, ਗੁਰਜੰਟ ਸਿੰਘ, ਮਹਿੰਦਰਪਾਲ ਸਿੰਘ, ਨਰੈਣ ਦੱਤ ਕੌਸ਼ਿਕ, ਜਤਿੰਦਰਪਾਲ ਸਿੰਘ ਗਰੇਵਾਲ, ਜਗਸੀਰ ਸਿੰਘ, ਬਲਜਿੰਦਰ ਸਿੰਘ ਰਿੰਪਾ, ਬੰਟੀ ਅੱਚਰਵਾਲ, ਰਛਪਾਲ ਸਿੰਘ ਫੇਰੂਰਾਈ ਤੋਂ ਇਲਾਵਾ ਹੋਰ ਕਈ ਪਤਵੰਤੇ  ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!