ਜ਼ਹਿਰੀਲੀ ਸ਼ਰਾਬ ਪੀਣ ਨਾਲ 38 ਮੌਤਾਂ, 1 ਔਰਤ ਸਣੇ 8 ਸ਼ਰਾਬ ਸਮੱਗਲਰ ਕਾਬੂ

Advertisement
Spread information

ਸਰਕਾਰ ਦੀ ਖੁੱਲ੍ਹੀ ਨੀਂਦ- ਪੰਜਾਬ ਪੁਲਿਸ ਵੱਲੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰਨ ਲਈ ਕੀਤਾ 5 ਟੀਮਾਂ ਦਾ ਗਠਨ


ਏ.ਐਸ. ਅਰਸ਼ੀ ਚੰਡੀਗੜ੍ਹ- 2020 

ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਣ ਹੋਈਆਂ ਮੌਤਾਂ  ਦੀ ਗਿਣਤੀ 38 ਤੱਕ ਪਹੁੰਚ ਗਈ ਹੈ। ਸਿਰ ਪਈ ਤੋਂ ਜਾਗੀ ਪੰਜਾਬ ਪੁਲਿਸ ਨੇ ਹੁਣ ਤੱਕ ਅੰਮਿ੍ਰਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸ਼ਰਾਬ ਸਮੱਗਲਿੰਗ ਕਰਨ ਵਾਲੇ ਕੁੱਲ 8 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ । ਇਹਨਾਂ ਚ,  ਸ਼ਰਾਬ ਸਮੱਗਲਰ ਬਲਵਿੰਦਰ ਕੌਰ ਵੀ ਸ਼ਾਮਲ ਹੈ , ਜਿਸ ਨੂੰ ਬੀਤੀ ਰਾਤ ਮੁਛਲ ਪਿੰਡ, ਥਾਣਾ ਤਰਸਿੱਕਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 40 ਤੋਂ ਵੱਧ ਥਾਵਾਂ ਤੇ ਛਾਪੇ ਮਾਰੇ ਗਏ ਹਨ ।

Advertisement

              ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਡਰੱਮ, ਸਟੋਰੇਜ ਕੈਨ ਆਦਿ ਬਰਾਮਦ ਕੀਤੇ ਗਏ ਹਨ ਅਤੇ ਉਕਤ ਸ਼ਰਾਬ ਨੂੰ ਜਾਂਚ ਕਰਨ ਹਿਤ ਰਸਾਇਣਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੋਰ ਗ੍ਰਿਫਤਾਰਆਂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਛਾਪੇਮਾਰੀ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਖੇਤਰ ਵਿਚ ਸ਼ਰੇਆਮ ਚੱਲ ਰਹੇ ਸ਼ਰਾਬ ਮਾਫੀਆ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਸਬੰਧਤ ਮਾਮਲੇ ਵਿਚ ਸ਼ਾਮਲ ਸਾਰੇ ਵਿਅਕਤੀਆਂ ‘ਤੇ ਨਕੇਲ ਕਸੀ ਜਾਵੇਗੀ।

               ਬਲਵਿੰਦਰ ਕੌਰ ਅਤੇ ਮਿੱਠੂ ਨੂੰ ਅੰਮ੍ਰਿਤਸਰ ਦਿਹਾਤੀ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ । ਜਦੋਂਕਿ ਬਟਾਲਾ ਜ਼ਿਲੇ ਤੋਂ ਕਾਬੂ ਕੀਤੇ ਦੋ ਵਿਅਕਤੀਆਂ ਦੀ ਪਛਾਣ ਦਰਸ਼ਨ ਰਾਣੀ ਅਤੇ ਰਾਜਨ ਵਜੋਂ ਤੋਂ ਕੀਤੀ ਗਈ ਹੈ । ਚਾਰ ਹੋਰ ਵਿਅਕਤੀਆਂ ਕਸ਼ਮੀਰ ਸਿੰਘ, ਅੰਗਰੇਜ ਸਿੰਘ, ਅਮਰਜੀਤ ਅਤੇ ਬਲਜੀਤ ਨੂੰ ਤਰਨਤਾਰਨ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਚਾਰ ਮੁਲਜ਼ਮਾਂ ਖਿਲਾਫ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ. 253, ਮਿਤੀ 31 ਜੁਲਾਈ, 2020 ਤਹਿਤ ਪਰਚਾ ਦਰਜ ਕੀਤਾ ਗਿਆ ਹੈ ਜਿੰਨਾਂ ਨੇ ਪਿੰਡ ਨੌਰੰਗਾਬਾਦ ਵਿਖੇ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ। ਉਨਾਂ ਕਿਹਾ ਕਿ ਮਿੱਠੂ ਨਾਮ ਦੇ ਜਿਸ ਵਿਅਕਤੀ ਨੂੰ ਅੱਜ ਪਿੰਡ ਜੱਸੋ ਨੰਗਲ, ਥਾਣਾ ਖਿਲਚੀਆਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਉਸ ਨੇ ਵੀ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ।

ਸੁੱਕਰਵਾਰ ਸਾਮ ਤੱਕ, ਅੰਮ੍ਰਿਤਸਰ ਦਿਹਾਤੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਵਾਲੇ 10 ਵਿਅਕਤੀ, ਬਟਾਲਾ ਵਿੱਚ 9 ਅਤੇ ਤਰਨਤਾਰਨ ਵਿੱਚ 19 ਵਿਅਕਤੀਆਂ ਦੀ ਮੌਤ ਹੋ ਗਈ ਹੈ। ਡੀਜੀਪੀ ਨੇ ਕਿਹਾ ਕਿ ਮਿ੍ਰਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਸਪੱਸਟ ਤੌਰ ‘ਤੇ ਕਈ ਇਲਾਕਿਆਂ ਵਿਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦੇ ਨੈਟਵਰਕ ਦਾ ਫੈਲਾਅ ਫੈਲਿਆ ਹੋਇਆ ਹੈ। ਉਨਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਗਿਰਫਤਾਰੀਆਂ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।

ਯਾਦ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਡਵੀਜ਼ਨਲ ਕਮਿਸਨਰ ਜਲੰਧਰ ਰਾਹੀਂ ਇਸ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦੇ ਚੁੱਕੇ ਹਨ। ਇਸ ਜਾਂਚ ਦੌਰਾਨ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਏਗੀ ਅਤੇ ਨਾਲ ਹੀ ਇਸ ਘਟਨਾ ਨਾਲ ਜੁੜੇ ਕਿਸੇ ਵੀ ਹੋਰ ਮੁੱਦੇ ਜਾਂ ਘਟਨਾਵਾਂ ਨਾਲ ਸਬੰਧਤ ਹਾਲਾਤਾਂ ਅਤੇ ਉਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਵੀ ਘੋਖ ਕੀਤੀ ਜਾਵੇਗੀ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਘਟਨਾ ਦੀ ਜਾਂਚ ਵਿੱਚ ਕਮਿਸਨਰ ਜਲੰਧਰ, ਸਬੰਧਤ ਜੁਆਇੰਟ ਆਬਕਾਰੀ ਅਤੇ ਕਰ ਕਮਿਸਨਰ ਪੰਜਾਬ ਅਤੇ ਸਬੰਧਤ ਜ਼ਿਲ੍ਹਿਆਂ ਦੇ ਐਸਪੀ ਪੜਤਾਲਾਂ ਜਾਂਚ ਵਿੱਚ ਸ਼ਾਮਲ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਮਿਸਨਰ ਜਲੰਧਰ ਡਿਵੀਜਨ ਨੂੰ ਇਸ ਕੇਸ ਦੀ ਤਫਤੀਸ ਦੇ ਜਲਦੀ ਨਿਪਟਾਰੇ ਲਈ ਕਿਸੇ ਵੀ ਸਿਵਲ/ਪੁਲਿਸ ਅਧਿਕਾਰੀ ਜਾਂ ਕਿਸੇ ਮਾਹਿਰ ਦਾ ਸਹਿਯੋਗ ਲੈਣ ਦੀ ਖੁੱਲ ਦਿੱਤੀ ਹੈ। ਉਸ ਨੇ ਇਸ ਕੇਸ ਵਿਚ ਕਿਸੇ ਨੂੰ ਵੀ ਦੋਸ਼ੀ ਪਾਏ ਜਾਣ ’ਤੇ ਉਸ ਵਿਰੁੱਧ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

Advertisement
Advertisement
Advertisement
Advertisement
Advertisement
error: Content is protected !!