ਕੁੱਲ 25 ਜੇਲ੍ਹਾਂ :- 17,000 ਕੈਦੀਆਂ ਵਿੱਚੋਂ 9000 ਕੈਦੀਆਂ ਦਾ ਕੋਵਿਡ ਟੈਸਟ ਕਰਵਾਇਆ , 150 ਕੈਦੀ ਕੋਵਿਡ ਪਾਜ਼ੇਟਿਵ

Advertisement
Spread information

ਕੋਵਿਡ ਨਾਲ ਨਜਿੱਠਣ ਲਈ ਸੂਬੇ ਦੀਆਂ 6 ਜੇਲ੍ਹਾਂ ਨੂੰ ਵਿਸ਼ੇਸ਼ ਜੇਲ੍ਹਾਂ ਵਿੱਚ ਕੀਤਾ ਤਬਦੀਲ – ਜੇਲ੍ਹ ਮੰਤਰੀ ਰੰਧਾਵਾ

ਹੁਣ ਤੱਕ 11,500 ਕੈਦੀਆਂ ਨੂੰ ਪੈਰੋਲ ‘ਤੇ ਛੱਡਿਆ

ਕੋਵਿਡ ਦੇ ਮਰੀਜ਼ ਕੈਦੀਆਂ ਦੇ ਇਲਾਜ ਗੁਰਦਾਸਪੁਰ ਤੇ ਮਾਲੇਰਕੋਟਲਾ ਜੇਲ ਵਿਖੇ ਲੈਵਲ-1 ਕੋਵਿਡ ਕੇਅਰ ਸੈਂਟਰ ਬਣਾਏ


ਏ. ਐਸ. ਅਰਸ਼ੀ  ਚੰਡੀਗੜ੍ਹ, 1 ਅਗਸਤ
                ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਕੈਦੀਆਂ ਲਈ 6 ਜੇਲ੍ਹਾਂ ਨੂੰ ਵਿਸ਼ੇਸ਼ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋ ਹੋਰ ਜੇਲ੍ਹਾਂ ਨੂੰ ਕੋਵਿਡ ਦੇ ਮਰੀਜ਼ ਕੈਦੀਆਂ ਦੇ ਇਲਾਜ ਲਈ ਲੈਵਲ-1 ਕੋਵਿਡ ਕੇਅਰ ਸੈਂਟਰ ਵਜੋਂ ਐਲਾਨ ਦਿੱਤਾ ਹੈ। ਇਹ ਖੁਲਾਸਾ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

            ਜੇਲ੍ਹ ਮੰਤਰੀ ਸ.ਰੰਧਾਵਾ ਨੇ ਦੱਸਿਆ ਕਿ ਪੰਜਾਬ ਦੀਆਂ ਕੁੱਲ 25 ਜੇਲ੍ਹਾਂ ਵਿੱਚ ਇਸ ਵੇਲੇ 23,500 ਕੈਦੀਆਂ ਦੀ ਸਮਰੱਥਾ ਹੈ ਅਤੇ 17,000 ਕੈਦੀ ਜੇਲ੍ਹਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜੇਲ੍ਹਾਂ ਵਿੱਚ ਸਮਾਜਿਕ ਵਿੱਥ ਦਾ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਉਚ ਤਾਕਤੀ ਕਮੇਟੀ ਦੇ ਫੈਸਲੇ ਤੋਂ ਬਾਅਦ ਮਾਰਚ ਤੋਂ ਲੈ ਕੇ ਹੁਣ ਤੱਕ 11,500 ਕੈਦੀਆਂ ਨੂੰ ਪੈਰੋਲ ਉਤੇ ਛੱਡਿਆ ਗਿਆ ਹੈ । ਪੰਜਾਬ ਸਰਕਾਰ ਨੇ ਚੰਗੇ ਆਚਰਣ ਵਾਲੇ ਕੈਦੀਆਂ ਲਈ ਬਣਾਏ ਐਕਟ ਵਿੱਚ ਸੋਧ ਕਰਕੇ ਵੱਧ ਤੋਂ ਵੱਧ ਪੈਰੋਲ ਦਾ ਸਮਾਂ ਵੀ 16 ਹਫਤੇ ਤੋਂ ਵਧਾ ਦਿੱਤਾ ਸੀ।

Advertisement

                 ਉਨ੍ਹਾਂ ਦੱਸਿਆ ਕਿ ਸੂਬੇ ਦੀਆਂ 25 ਜੇਲ੍ਹਾਂ ਚ, ਬੰਦ 17,000 ਕੈਦੀਆਂ ਵਿੱਚੋਂ 9000 ਕੈਦੀਆਂ ਦਾ ਕੋਵਿਡ ਟੈਸਟ ਕਰਵਾਇਆ ਜਾ ਚੁੱਕਾ ਹੈ । ਜਿਨ੍ਹਾਂ ਵਿੱਚੋਂ 150 ਕੈਦੀ ਹੁਣ ਤੱਕ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਕੈਦੀਆਂ ਨੂੰ ਇਲਾਜ ਲਈ ਗੁਰਦਾਸਪੁਰ ਤੇ ਮਾਲੇਰਕੋਟਲਾ ਜੇਲ੍ਹਾਂ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਜੇਲ੍ਹ ਵਿਭਾਗ ਨੇ ਲੈਵਲ-1 ਕੋਵਿਡ ਕੇਅਰ ਸੈਂਟਰ ਵਿੱਚ ਤਬਦੀਲ ਕੀਤਾ ਹੋਇਆ ਹੈ।  ਸ. ਰੰਧਾਵਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਮਿਸ਼ਨ ਫਤਹਿ’ ਮੁਹਿੰਮ ਤਹਿਤ ਜੇਲ੍ਹ ਵਿਭਾਗ ਨੇ ਵੀ ਪੂਰੀ ਕਮਰ ਕਸੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਛੇ ਜੇਲ੍ਹਾਂ ਨੂੰ ਨਵੇਂ ਕੈਦੀਆਂ ਲਈ ਏਕਾਂਤਵਾਸ ਜੇਲ੍ਹਾਂ ਵਿੱਚ ਤਬਦੀਲ ਕੀਤਾ ਗਿਆ ਹੈ। ਪਹਿਲੇ ਪੜਾਅ ਵਿੱਚ ਬਰਨਾਲਾ ਤੇ ਪੱਟੀ ਜੇਲ੍ਹ ਨੂੰ ਏਕਾਂਤਵਾਸ ਜੇਲ੍ਹਾਂ ਵਿੱਚ ਤਬਦੀਲ ਕੀਤਾ ਗਿਆ ਸੀ। ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਬਠਿੰਡਾ, ਪਠਾਨਕੋਟ, ਲੁਧਿਆਣਾ ਤੇ ਮਹਿਲਾ ਜੇਲ੍ਹ ਲੁਧਿਆਣਾ ਨੂੰ ਵਿਸ਼ੇਸ਼ ਜੇਲ੍ਹਾਂ ਐਲਾਨਦਿਆਂ ਨਵੇਂ ਕੈਦੀਆਂ ਦੇ ਏਕਾਂਤਵਾਸ ਲਈ ਰਾਖਵਾਂ ਰੱਖ ਦਿੱਤਾ ਹੈ।
              ਜੇਲ੍ਹ ਮੰਤਰੀ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਨਵੇਂ ਕੈਦੀ ਨੂੰ ਪਹਿਲਾ ਇਨ੍ਹਾਂ ਜੇਲ੍ਹਾਂ ਵਿੱਚ ਭੇਜਿਆ ਜਾਂਦਾ ਹੈ ਜਿੱਥੇ ਇਨ੍ਹਾਂ ਦੀ ਪੂਰੀ ਸਕਰੀਨਿੰਗ ਤੋਂ ਬਾਅਦ 14 ਦਿਨਾਂ ਦੇ ਏਕਾਂਤਵਾਸ ਉਤੇ ਰੱਖਿਆ ਜਾਂਦਾ ਹੈ। ਇਸ ਤੋਂ ਬਾਅਦ ਟੈਸਟਿੰਗ ਕਰਵਾਉਣ ਉਪਰੰਤ ਠੀਕ ਪਾਏ ਜਾਣ ਵਾਲੇ ਕੈਦੀਆਂ ਨੂੰ ਸੰਗਰੂਰ ਜੇਲ੍ਹ ਭੇਜਿਆ ਜਾਂਦਾ ਹੈ ਜਿੱਥੇ ਉਨ੍ਹਾਂ ਨੂੰ ਇਹਤਿਆਤ ਵਜੋਂ 14 ਦਿਨ ਹੋਰ ਏਕਾਂਤਵਾਸ ਉਤੇ ਰੱਖਿਆ ਜਾਂਦਾ ਹੈ। ਇਸ ਉਪਰੰਤ ਠੀਕ ਕੈਦੀਆਂ ਨੂੰ ਬਾਕੀ ਜੇਲ੍ਹਾਂ ਵਿੱਚ ਸਮਰੱਥਾ ਅਨੁਸਾਰ ਸ਼ਿਫਟ ਕੀਤਾ ਜਾਂਦਾ ਹੈ।
               

Advertisement
Advertisement
Advertisement
Advertisement
Advertisement
error: Content is protected !!