*ਸਾਵਧਾਨੀਆਂ ਰੱਖ ਕੇ ਕਰੋਨਾ ਨੂੰ ਦਿੱਤੀ ਜਾ ਸਕਦੀ ਹੈ ਮਾਤ
ਹਰਪ੍ਰੀਤ ਕੌਰ ਸੰਗਰੂਰ, 02 ਅਗਸਤ:2020
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲੇ ਵਿੱਚ ਅੱਜ 28 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਉਨਾਂ ਦੱਸਿਆ ਕਿ ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 20, ਮਲੇਰੋਕਟਲਾ ਤੋਂ 5, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 2, ਪਟਿਆਲਾ ਤੋਂ 1 ਜਣੇ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਰੱਖੀਆਂ ਜਾਣ।
ਉਨਾਂ ਕਿਹਾ ਕਿ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ, ਇਕੱਠ ਵਾਲੀ ਥਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਅਤੇ ਆਪਸ ਵਿੱਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ। ਉਨਾਂ ਕਿਹਾ ਕਿ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ।