ਡੀਸੀ ਵੱਲੋਂ ਅਧਿਕਾਰੀਆਂ ਨੂੰ ਮਿਸ਼ਨ ਫ਼ਤਹਿ ਤਹਿਤ ਗਤੀਵਿਧੀਆਂ ਗੰਭੀਰਤਾ ਨਾਲ ਨਾਲ ਚਲਾਉਣ ਦੀ ਹਦਾਇਤ

Advertisement
Spread information

ਮਹੀਨਾਵਾਰ ਮੀਟਿੰਗਾਂ ’ਚ ਡੀ.ਸੀ. ਵੱਲੋਂ ਕੋਵਿਡ-19 ਦੇ ਨਾਲ-ਨਾਲ ਵਿਭਾਗੀ ਗਤੀਵਿਧੀਆਂ ਦੀ ਵੀ ਸਮੀਖਿਆ


ਹਰਪ੍ਰੀਤ ਕੌਰ ਸੰਗਰੂਰ, 2 ਅਗਸਤ:2020 
ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਮਹੀਨਾਵਾਰ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ-19 ਵਿਰੁੱਧ ਵਿੱਢੀ ਜੰਗ ਜਿੱਤਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਹਿ ਤਹਿਤ ਗਤੀਵਿਧੀਆਂ ਨੂੰ ਗੰਭੀਰਤਾ ਨਾਲ ਚਲਾਇਆ ਜਾਵੇ। 

                         ਉਨਾਂ ਕਿਹਾ ਕਿ ਇਸਦੇ ਨਾਲ ਹੀ ਸਮੇਂ-ਸਮੇਂ ’ਤੇ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਰੋਨਾਵਾਇਰਸ ਦੇ ਸੰਪਰਕ ’ਚ ਆਉਣ ਤੋਂ ਬਚਣ ਲਈ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮਹੀਨਾਵਾਰ ਮੀਟਿੰਗਾਂ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਬਾਕੀ ਕੰਮ-ਕਾਜ, ਭਲਾਈ ਸਕੀਮਾਂ ਤੇ ਵਿਕਾਸ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੀ ਹਦਾਇਤ ਕੀਤੀ।
                           ਇਸ ਮੌਕੇ ਸ਼੍ਰੀ ਰਾਮਵੀਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਨਿਯਮਤ ਤੌਰ ’ਤੇ ਕੋਵਿਡ ਪਾਜਿਟਿਵ ਮਰੀਜ਼ਾਂ ਨਾਲ ਰਾਬਤਾ ਰੱਖਣ ਅਤੇ ਕੋਵਿਡ ਕੇਅਰ ਸੈਂਟਰਾਂ ਜਾਂ ਹਸਪਤਾਲਾਂ ’ਚ ਉਨਾਂ ਨੂੰ ਕੋਈ ਵੀ ਸਮੱਸਿਆ ਆਉਣ ’ਤੇ ਤੁਰੰਤ ਉਸਦਾ ਹੱਲ ਕਰਨ। ਇਸਦੇ ਨਾਲ ਹੀ ਉਨਾਂ ਕਿਹਾ ਕਿ ਬਾਜ਼ਾਰਾਂ ਤੇ ਭੀੜ ਵਾਲੀਆਂ ਹੋਰਨਾਂ ਥਾਂਵਾਂ ’ਤੇ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾਣ। 
                            ਉਨਾਂ ਕਿਹਾ ਕਿ ਮਾਸਕ ਪਾਉਣ ਤੇ ਆਪਸੀ ਦੂਰੀ ਬਣਾ ਕੇ ਰੱਖਣ ਨਾਲ ਕੋਵਿਡ-19 ਦੀ ਲਾਗ ਦਾ ਖ਼ਤਰਾ ਬਹੁਤ ਜ਼ਿਆਦਾ ਹੱਦ ਤੱਕ ਘੱਟ ਜਾਂਦਾ ਹੈ ਇਸ ਲਈ ਜ਼ਿਲਾ ਵਾਸੀਆਂ ਨੂੰ ਘਰਾਂ ਤੋਂ ਬਾਹਰ ਨਿਕਲਣ ਮੌਕੇ ਇਨਾਂ ਗੱਲਾਂ ਦਾ ਖ਼ਾਸ ਖਿਆਲ ਰੱਖਣਾ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬੱਤਰਾ, ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ, ਸਿਵਲ ਸਰਜਨ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਮਹੇਸ਼ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!