ਮਿਸ਼ਨ ਫਤਿਹ: ਸਿਹਤ ਵਿਭਾਗ ਵੱਲੋਂ ਰੱਖੜੀ ਦੇ ਮੱਦੇਨਜ਼ਰ ਦੁਕਾਨਦਾਰਾਂ ਅਤੇ ਗਾਹਕਾਂ ਨੂੰ ਇਹਤਿਆਤ ਵਰਤਣ ਲਈ ਪ੍ਰੇਰਿਆ

Advertisement
Spread information
ਸੋਨੀ ਪਨੇਸਰ ਬਰਨਾਲਾ, 2 ਅਗਸਤ 2020 
                       ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਵੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।
                         ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਅਤੇ ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਦੁਕਾਨਾਂ ਦੇ ਮਾਲਕਾਂ, ਉਨ੍ਹਾਂ ਦੇ ਸਟਾਫ ਅਤੇ ਦੁਕਾਨਾਂ ’ਤੇ ਆਉਣ ਵਾਲੇ ਗਾਹਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹ੍ਹਾ ਮਾਸ ਮੀਡੀਆ ਵਿੰਗ, ਸਿਹਤ ਕਰਮਚਾਰੀ, ਮਲਟੀਪਰਪਜ਼ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਟੀਮਾਂ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। 
                         ਜ਼ਿਲਾ ਮਾਸ ਮੀਡੀਆ ਅਫਸਰ ਪਵਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਤੇ ਮਲਟੀਪਰਪਜ਼ ਸੁਪਰਵਾਇਜਰ ਕਰਮ ਸਿੰਘ, ਹਰਮੀਤ ਸਿੰਘ, ਪਰਮਜੀਤ ਸਿੰਘ ਪੰਮਾ ਵੱਲੋਂ ਸਦਰ ਬਾਜ਼ਾਰ ਬਰਨਾਲਾ ਵਿਖੇ ਕੱਪੜੇ, ਮਠਿਆਈ, ਕਰਿਆਨਾ ਦੁਕਾਨਾਂ ’ਤੇ ਜਾ ਕੇ ਸਾਵਧਾਨੀਆਂ ਵਰਤਣ ਜਿਵੇਂ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕਰਨ, ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਨਾਲ ਧੋਣ ਅਤੇ ਸਮਾਜਿਕ ਦੂਰੀ ਘੱਟੋ-ਘੱਟ 6 ਫੁੱਟ ਬਣਾ ਕੇ ਰੱਖਣ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਆਦਾ ਲੋੜ ਪੈਣ ’ਤੇ ਘਰੋਂ ਬਾਹਰ ਜਾਇਆ ਜਾਵੇ, ਛੋਟੇ ਬੱਚੇ, ਬਜ਼ੁਰਗ, ਗਰਭਵਤੀ ਔਰਤਾਂ ਅਤੇ ਕਿਸੇ ਬਿਮਾਰੀ ਤੋਂ ਪੀੜਤ ਵਿਅਕਤੀ ਘਰਾਂ ਅੰਦਰ ਹੀ ਰਹਿਣ।
Advertisement
Advertisement
Advertisement
Advertisement
Advertisement
error: Content is protected !!