ਲੁਧਿਆਣਾ-ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 8 ਮੌਤਾਂ, 99 ਨਵੇਂ ਮਾਮਲੇ ਆਏ ਸਾਹਮਣੇ

Advertisement
Spread information

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡਿਪਟੀ ਕਮਿਸ਼ਨਰ


ਦਵਿੰਦਰ ਡੀ.ਕੇ. ਲੁਧਿਆਣਾ, 02  ਅਗਸਤ 2020

                     ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ‘ਚ 1197 ਪੋਜ਼ਟਿਵ ਮਰੀਜ਼ ਹਨ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 99 ਮਰੀਜ਼ (78 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 21 ਹੋਰ ਰਾਜਾਂ/ ਜ਼ਿਲ੍ਹਿਆਂ ਦੇ ) ਪੋਜ਼ਟਿਵ ਪਾਏ ਗਏ ਹਨ।
                     ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 65001 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 62308 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 58320 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2693 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 3517 ਹੈ, ਜਦਕਿ 450 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
                   ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 8 ਮੌਤਾਂ ਹੋਈਆਂ ਹਨ ਜਿਹੜੀਆਂ ਕਿ ਜ਼ਿਲੇ ਲੁਧਿਆਣਾ ਨਾਲ ਸਬੰਧਤ ਹਨ। ਹੁਣ ਕੋਰੋਨਾ  ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 105 ਅਤੇ 41 ਦੂਜੇ ਜ਼ਿਲਿਆਂ ਨਾਲ ਸਬੰਧਤ  ਹਨ।
                   ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 22440 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4454  ਵਿਅਕਤੀ ਇਕਾਂਤਵਾਸ ਹਨ। ਅੱਜ ਵੀ 355 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।

Advertisement

                    ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 1162 ਸ਼ਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ। 

Advertisement
Advertisement
Advertisement
Advertisement
Advertisement
error: Content is protected !!