ਕੋਰੋਨਾ ਦੇ ਮੱਦੇਨਜ਼ਰ ਆਜ਼ਾਦੀ ਦਿਹਾੜਾ ਸੰਖੇਪ ਰੂਪ ’ਚ ਮਨਾਇਆ ਜਾਵੇਗਾ: ਡਿਪਟੀ ਕਮਿਸ਼ਨਰ

Advertisement
Spread information

ਡਿਪਟੀ ਕਮਿਸ਼ਨਰ ਨੇ ਕੀਤੀ ਆਜ਼ਾਦੀ ਦਿਹਾੜੇ ਦੇ ਪ੍ਰਬੰਧਾਂ ਸਬੰਧੀ ਬੈਠਕ

ਸਕੂਲੀ ਬੱਚੇ ਨਹੀਂ ਕਰਨਗੇ ਆਜ਼ਾਦੀ ਦਿਹਾੜੇ ਦੇ ਸਮਾਗਮ ’ਚ ਸ਼ਿਰਕਤ


ਰਵੀ ਸੈਣ  ਬਰਨਾਲਾ, 4 ਅਗਸਤ 2020 
     ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਵਾਰ ਆਜ਼ਾਦੀ ਦਿਹਾੜਾ ਸੰਖੇਪ ਰੂਪ ’ਚ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਆਜ਼ਾਦੀ ਦਿਹਾੜੇ ਦੀ ਤਿਆਰੀਆਂ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। 

                   ਉਹਨਾਂ ਕਿਹਾ ਕਿ ਇਸ ਵਾਰ ਸਕੂਲੀ ਬੱਚਿਆਂ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ’ਚ ਸ਼ਿਰਕਤ  ਕੀਤੀ ਜਾਵੇਗੀ। ਜਿਥੇ ਹਰ ਸਾਲ ਆਜ਼ਾਦੀ ਦਿਹਾੜਾ ਬਾਬਾ ਕਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਂਦਾ ਸੀ, ਉੱਥੇ ਇਸ ਵਾਰ ਇਹ ਸਮਾਗਮ ਸੰਖੇਪ ਰੂਪ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੀ ਮਨਾਇਆ ਜਾਵੇਗਾ। ਇਸ ਮੌਕੇ ਉਹਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਏ ਜਾਣ ਵਾਲੇ ਸਮਾਗਮ ਦੀ ਥਾਂ ਦੀ ਵੀ ਦੌਰਾ ਕੀਤਾ।
ਇਸ ਮੌਕੇ ਏਡੀਸੀ (ਜਨਰਲ) ਸ਼੍ਰੀ ਆਦਿਤਿਆ ਡੇਚਲਵਾਲ, ਜੀਏ ਸ਼੍ਰੀ ਅਸ਼ੋਕ ਕੁਮਾਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ ।  

Advertisement
Advertisement
Advertisement
Advertisement
Advertisement
error: Content is protected !!