ਸ਼ਹਿਰੀਆਂ ਨੂੰ ਮਾਸਕ ਪਾਉਣ, ਹੱਥਾਂ ਨੂੰ ਸੈਨੇਟਾਈਜ਼ ਕਰਨ ਅਤੇ ਸੋਸ਼ਲ ਦੂਰੀ ਬਰਕਰਾਰ ਰੱਖਣ ਲਈ ਕੀਤਾ ਜਾ ਰਿਹਾ ਜਾਗਰੂਕ
ਬੀ.ਟੀ.ਐਨ.ਐਸ. ਫਾਜ਼ਿਲਕਾ, 5 ਅਗਸਤ2020
ਸੂਬਾ ਸਰਕਾਰ ਦੀਆਂ ਹਦਾਇਤਾਂ `ਤੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਡੇਂਗੂ ਮਲੇਰੀਆ ਮੱਛਰਾਂ ਦੀ ਰੋਕਥਾਮ ਲਈ ਗਤੀਵਿਧੀਆਂ ਲਗਾਤਾਰ ਜਾਰੀ ਹਨ ਜਿਸ ਤਹਿਤ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਡੇਂਗੂ ਮਲੇਰੀਆ ਲਾਰਵੇ ਦੇ ਖਾਤਮੇ ਲਈ ਫਰਾਈ ਡੇਅ ਨੂੰ ਡਰਾਈ ਡੇਅ ਵਜੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ `ਤੇ ਪਾਣੀ ਵਿਚ ਕਾਲਾ ਤੇਲ ਪਾਇਆ ਜਾ ਰਿਹਾ ਹੈ।ਇਸ ਤੋਂ ਇਲਾਵਾ ਗਿੱਲਾ ਤੇ ਸੁੱਕਾ ਕੂੜਾ ਘਰਾਂ ਤੋਂ ਚੁੱਕ ਕੇ ਕੁਲੈਕਸ਼ਨ ਸੈਂਟਰਾਂ ਲਈ ਇਕੱਠਾ ਕੀਤਾ ਜਾ ਰਿਹਾ ਹੈ।ਸ਼ਹਿਰ ਨੂੰ ਕਰੋਨਾ ਮਹਾਮਾਰੀ ਤੋਂ ਬਚਾਉਣ ਲਈ ਸੈਨੇਟਾਈਜ ਦੀ ਪ੍ਰਕਿਰਿਆ ਵੀ ਜਾਰੀ ਹੈ। ਇਹ ਜਾਣਕਾਰੀ ਨਗਰ ਕੌਂਸਲ ਫਾਜਿਲਕਾ ਦੇ ਕਾਰਜ ਸਾਧਕ ਅਫਸਰ ਸ੍ਰੀ ਰਜਨੀਸ਼ ਕੁਮਾਰ ਨੇ ਦਿੱਤੀ।
ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਘਰਾਂ ਤੋਂ ਗਿੱਲੇ ਅਤੇ ਸੁੱਕੇ ਕੁੜੇ ਦੀ ਕੁਲੈਕਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗਿੱਲੇ ਕੂੜੇ ਨੂੰ ਕੰਪੋਸਟ ਪਿੱਟਾ ਵਿਚ ਪਾਇਆ ਜਾਂਦਾ ਹੈ ਅਤੇ ਐਮ.ਆਰ.ਐਫ. ਸੈਂਟਰ ਰਾਹੀਂ 80 ਕਿਲੋ ਗੱਤਾ, 20 ਕਿਲੋ ਪਲਾਸਟਿਕ, 5 ਕਿਲੋ ਕਾਗਜ ਅਤੇ 10 ਕਿਲੋ ਰਬਤ ਰੀਸੇਲ ਕੀਤਾ ਗਿਆ।ਉਨ੍ਹਾਂ ਕਿਹਾ ਕਿ ਹਰੇਕ ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਮਨਾ ਕੇ ਡੇਂਗੂ ਮਲੇਰੀਆ ਮਛਰਾਂ ਦੀ ਰੋਕਥਾਮ ਲਈ ਕਾਲਾ ਤੇਲ ਛਿੜਕਿਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕਰੋਨਾ ਤੋਂ ਸੁਰੱਖਿਅਤ ਲਈ ਸ਼ਹਿਰ ਦੇ ਏਰੀਆ ਨੂੰ ਸੈਨੇਟਾਈਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਬਾਰਡਰ ਰੋਡ ਅਤੇ ਅਬੋਹਰ ਰੋਡ ਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਐਨ.ਜੀ.ਓ ਦੇ ਸਹਿਯੋਗ ਨਾਲ ਪੌਦਾਰੋਪਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਮੋਟੀਵੇਟਰਸ ਵੱਲੋਂ ਸ਼ਹਿਰ ਵਾਸੀਆਂ ਨੂੰ ਮਾਸਕ ਪਾਉਣ, ਹੱਥਾਂ ਨੂੰ ਸੈਨੇਟਾਈਜ਼ ਕਰਨ ਅਤੇ ਸੋਸ਼ਲ ਡਿਸਟੈਂਸਿੰਗ ਨੂੰ ਬਰਕਰਾਰ ਰੱਖਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।