*ਸਰਕਾਰੀ ਸਕੂਲ ਇਮਾਮਗੜ੍ਹ ਦੀ ਵਿਦਿਆਰਥਣ ਤਾਨੀਆ ਨੇ ਸ਼ਬਦ ਗਾਇਨ ਮੁਕਾਬਲਿਆ ’ਚ ਪੰਜਾਬ ਅੰਦਰ ਦੂਜਾ ਸਥਾਨ ਹਾਸਿਲ ਕੀਤਾ-ਜ਼ਿਲ੍ਹਾ ਸਿੱਖਿਆ ਅਫ਼ਸਰ
*ਵਿਦਿਆਰਥਣ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸੈਕੰਡਰੀ ਵਰਗ ’ਚ ਲਿਆ ਸੀ ਹਿੱਸਾ
ਹਰਪ੍ਰੀਤ ਕੌਰ ਸੰਗਰੂਰ,5 ਅਗਸਤ:2020
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਚਲ ਰਹੇ ਸ਼ਬਦ ਗਾਇਨ ਮੁਕਾਬਲਿਆਂ ਦੇ ਪੰਜਾਬ ਪੱਧਰ ਤੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਮਲਕੀਤ ਸਿੰਘ ਨੇ ਦਿੱਤੀ।
ਸ੍ਰੀ ਮਲਕੀਤ ਸਿੰਘ ਨੇ ਦੱਸਿਆ ਕਿ ਸ਼ਬਦ ਗਾਇਨ ਮੁਕਾਬਿਲਆਂ ’ਚ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲ ਇਮਾਮਗੜ੍ਹ ਦੀ 7ਵੀਂ ਕਲਾਸ ਦੀ ਵਿਦਿਆਰਥਣ ਤਾਨੀਆ ਨੇ ਪੰਜਾਬ ਭਰ ਅੰਦਰ ਦੂਜਾ ਸਥਾਨ ਹਾਸਿਲ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸੈਕੰਡਰੀ ਵਰਗ ਦੀ ਕੈਟਾਗਿਰੀ ’ਚ ਭਾਗ ਲਿਆ ਸੀ। ਉਨ੍ਹਾਂ ਮੁੱਖ ਅਧਿਆਪਕ ਮੁਹੰਮਦ ਯਾਕੂਬ ਚੌਧਰੀ ਅਤੇ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਓਮ ਪ੍ਰਕਾਸ਼ ਸੇਤੀਆ ਨੇ ਵਿਦਿਆਰਥਣ ਤਾਨੀਆ ਅਤੇ ਉਸ ਦੇ ਮਾਤਾ ਪਿਤਾ ਨੂੰ ਇਸ ਜਿੱਤ ਲਈ ਵਧਾਈ ਦਿੱਤੀ। ਜ਼ਿਲ੍ਹਾਂ ਨੋਡਲ ਅਫ਼ਸਰ, ਸੁਖਵਿੰਦਰ ਕੌਰ ਸਿੱਧੂ ਨੇ ਇਸ ਵਿਦਿਆਰਥਣ ਦੀ ਤਿਆਰੀ ਕਰਵਾਉਣ ਵਾਲੀ ਅਧਿਆਪਕਾ ਕਮਲਜੀਤ ਕੌਰ ਨੂੰ ਇਸ ਸਫ਼ਲਤਾ ਲਈ ਵਧਾਈ ਦਿੱਤੀ।