ਹਰਪ੍ਰੀਤ ਕੌਰ ਸੰਗਰੂਰ, 6 ਅਗਸਤ:2020
ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ , ਜਦੋਂ ਮਿਸ਼ਨ ਫਤਿਹ ਤਹਿਤ 31 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 23 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 1 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 1 ਮਰੀਜ਼ ਕੋਵਿਡ ਕੇਅਰ ਸੈਂਟਰ ਭੋਗੀਵਾਲ, 2 ਨੇ ਸਿਵਲ ਹਸਪਤਾਲ ਮਲੇਰਕੋਟਲਾ ਅਤੇ 4 ਜਣਿਆਂ ਨੇ ਹੋਮ ਆਇਸੋਲੇਸ਼ਨ ’ਚ ਰਹਿ ਕੇ ਕੋਰੋਨਾਵਾਇਰਸ ਤੋਂ ਜੰਗ ਜਿੱਤੀ।
ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਕੋਵਿਡ-19 ਇੱਕ ਵਿਅਕਤੀ ਤੋਂ ਦੂਜੇ ਦੇ ਸੰਪਰਕ ’ਚ ਆਉਣ ਨਾਲ ਫੈਲਦਾ ਹੈ ਕਿਉਂਕਿ ਇਹ ਇੱਕ ਲਾਗ ਦੀ ਬਿਮਾਰੀ ਹੈ ਅਤੇ ਬਾਹਰੀ ਇਲਾਕਿਆਂ ਖ਼ਾਸ ਕਰ ਇਸ ਤੋਂ ਪ੍ਰਭਾਵਿਤ ਇਲਾਕਿਆਂ ਤੋਂ ਸੰਗਰੂਰ ਜ਼ਿਲ੍ਹੇ ’ਚ ਵਾਪਿਸ ਆਉਣ ਵਾਲੇ ਲੋਕਾਂ ਨੂੰ ਇਸਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ਜਿੱਤਣ ਲਈ ਸਭ ਦਾ ਸਹਿਯੋਗ ਮਹੱਤਵਪੂਰਨ ਹੈ ਕਿਉਂਕਿ ਇੱਕ ਵਿਅਕਤੀ ਵੱਲੋਂ ਕੀਤੀ ਗਈ ਭੁੱਲ ਵੱਡੀ ਗਿਣਤੀ ’ਚ ਲੋਕਾਂ ’ਤੇ ਭਾਰੂ ਪੈ ਸਕਦੀ ਹੈ।