ਹਰਪ੍ਰੀਤ ਕੌਰ ਸੰਗਰੂਰ, 6 ਅਗਸਤ:2020
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੇ ਸੂਬੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਵੇਖਣ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਦੇਖ-ਰੇਖ ’ਚ ਹੋਣ ਵਾਲੇ ਇਸ ਸਰਵੇਖਣ ਦੀ ਤਿਆਰੀ ਸਬੰਧੀ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਵੱਲੋਂ ’ਪੰਜਾਬ ਪ੍ਰਾਪਤੀ ਸਰਵੇਖਣ’ (ਪੰਜਾਬ ਅਚੀਵਮੈਂਟ ਸਰਵੇ) ਦੀ ਤਿਆਰੀ ਲਈ ਡੀ.ਪੀ.ਆਈਜ਼, ਨੋਡਲ ਅਫਸਰਾਂ, ਜਿਲ੍ਹਾ ਸਿੱਖਿਆ ਅਫਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਤੇ ਹੋਰਨਾਂ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਆਨਲਾਈਨ ਮੀਟਿੰਗ ਕੀਤੀ ਗਈ ਹੈ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਮਲਕੀਤ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੇਂਟਰੀ ਡਾ. ਪ੍ਰਭਸਿਮਰਨ ਕੌਰ ਨੇ ਦੱਸਿਆ ਕਿ ਸਰਵੇਖਣ ’ਚ ਚਲੰਤ ਵਿਦਿਅਕ ਸ਼ੈਸ਼ਨ 2020-21 ਦੌਰਾਨ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ’ਚ ਵਿੱਦਿਅਕ ਗੁਣਵੱਤਾ ਦੀ ਪਰਖ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਰਵੇਖਣ ਦੀ ਸ਼ੁਰੂਆਤ ਅਗਸਤ ਮਹੀਨੇ ’ਚ ਹੋਣ ਵਾਲੇ ਪ੍ਰਸ਼ਨੋਤਰੀ ਨਾਲ ਹੋਵੇਗੀ ਅਤੇ ਇਸ ਤੋਂ ਪੰਦਰਾਂ ਦਿਨ ਬਾਅਦ ਫਿਰ ਸਰਵੇਖਣ ਸਬੰਧੀ ਪ੍ਰਸ਼ਨੋਤਰੀ (ਕੁਇਜ਼) ਹੋਵੇਗੀ।
ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ’ਚ ਬੱਚਿਆਂ ਦਾ ਪਹਿਲਾ ਮੌਕ ਟੈਸਟ ਹੋਵੇਗਾ। ਦੂਸਰਾ ਮੌਕ ਟੈਸਟ ਅਕਤੂਬਰ ਤੇ ਤੀਸਰਾ ਟੈਸਟ ਨਵੰਬਰ ਮਹੀਨੇ ’ਚ ਨੇਪਰੇ ਚੜੇਗਾ। ਉਨ੍ਹਾਂ ਦੱਸਿਆ ਕਿ ਇਸ ਸਰਵੇਖਣ ਲਈ ਕੋਈ ਅਲੱਗ ਪਾਠਕ੍ਰਮ ਨਹੀਂ ਹੋਵੇਗਾ ਅਤੇ ਇਹ ਪਹਿਲਾ ਤੋਂ ਪੜ੍ਹ ਰਹੇ ਵਿਸ਼ਿਆ ਦੇ ਪਾਠਕ੍ਰਮ ’ਤੇ ਅਧਾਰਤ ਹੀ ਹੋਵੇਗਾ।ਇਸ ਸਰਵੇਖਣ ਲਈ ਜਮਾਤਵਾਰ ਵਿਸ਼ਿਆ ਦੀ ਚੋਣ ਕੀਤੀ ਗਈ ਹੈ, ਜਿਸ ਤਹਿਤ ਪ੍ਰਾਇਮਰੀ ਜਮਾਤਾਂ ਦੇ ਸਾਰੇ ਵਿਸ਼ੇ, ਛੇਵੀਂ ਤੋਂ ਦਸਵੀਂ ਤੱਕ ਦੇ 4 ਵਿਸ਼ਿਆਂ ਅੰਗਰੇਜ਼ੀ, ਗਣਿਤ, ਵਿਗਿਆਨ ਤੇ ਸਮਾਜਿਕ ਸਿੱਖਿਆ ਅਤੇ 11ਵੀਂ ਤੇ 12ਵੀਂ ਜਮਾਤ ਦੇ ਕੁਝ ਚੋਣਵੇਂ ਵਿਸ਼ਿਆਂ ’ਤੇ ਅਧਾਰਿਤ ਇਹ ਸਰਵੇ ਕਰਵਾਇਆ ਜਾਵੇਗਾ।
ਜਿਲਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਮਲਕੀਤ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੇਂਟਰੀ ਡਾ. ਪ੍ਰਭਸਿਮਰਨ ਕੌਰ ਨੇ ਦੱਸਿਆ ਕਿ ਇਸ ਸਰਵੇ ਦੀ ਸਫਲਤਾ ਲਈ ਸਬੰਧਤ ਬਲਾਕ ਸਿੱਖਿਆ ਅਫਸਰ, ਸਿੱਖਿਆ ਸੁਧਾਰ ਟੀਮਾਂ, ਜਿਲ੍ਹਾ ਤੇ ਬਲਾਕ ਮੈਂਟਰ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ, ਸਕੂਲ ਮੁਖੀ ਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਤਿਆਰੀ ਕਰਵਾੳਣ ਤੇ ਉਤਸ਼ਾਹਿਤ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਵੇਖਣ ਸਬੰਧੀ ਸਾਰੇ ਜਿਲਿ੍ਹਆਂ ਦੇ ਜਿਲ੍ਹਾ ਤੇ ਬਲਾਕ ਮੈਂਟਰ, ਅਧਿਆਪਕਾਂ ਨੂੰ ਸਿਖਲਾਈ ਦੇਣਗੇ ਅਤੇ ਅਧਿਆਪਕ ਦੁਆਰਾ ਅੱਗੇ ਬੱਚਿਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਭਾਗ ਲੈਣ ਲਈ ਪ੍ਰੇਰਿਤ ਕਰਨਗੇ।

ਉਨ੍ਹਾਂ ਦੱਸਿਆ ਕਿ ਸਰਵੇਖਣ ਦੀ ਤਿਆਰੀ ਲਈ ਨਮੂਨੇ ਵਜੋਂ ਪ੍ਰਸ਼ਨੋਤਰੀ ਸਬੰਧੀ ਸਹਾਇਕ ਸਮੱਗਰੀ ਵਿਭਾਗ ਵੱਲੋਂ ਆਨਲਾਈਨ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਤੇ ਮਾਪਿਆਂ ਨੂੰ ਇਸ ਸਰਵੇਖਣ ਸਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਇਸ ਸਰਵੇਖਣ ਦਾ ਮੁੱਖ ਮੰਤਵ ਵਿਭਾਗ ਵੱਲੋਂ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਹਰ ਪੱਖੋਂ ਕੇਂਦਰ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰ ਕਰਨਾ ਹੈ।