ਮਿਸ਼ਨ ਫਤਿਹ-ਪਿਛਲੇ 24 ਘੰਟਿਆਂ ਦੌਰਾਨ 11 ਮੌਤਾਂ, 226 ਨਵੇਂ ਮਾਮਲੇ ਆਏ ਸਾਹਮਣੇ 

Advertisement
Spread information

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡਿਪਟੀ ਕਮਿਸ਼ਨਰ


ਦਵਿੰਦਰ ਡੀ.ਕੇ. ਲੁਧਿਆਣਾ, 6 ਅਗਸਤ 2020

                       ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ‘ਚ 1423 ਪੋਜ਼ਟਿਵ ਮਰੀਜ਼ ਹਨ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 226 ਮਰੀਜ਼ (209 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 17 ਹੋਰ ਰਾਜਾਂ/ ਜ਼ਿਲ੍ਹਿਆਂ ਦੇ ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 68602 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 66231 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 61304 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2371 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 4385 ਹੈ, ਜਦਕਿ 542 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 11 ਮੌਤਾਂ ਹੋਈਆਂ ਹਨ (9 ਲੁਧਿਆਣਾ ਅਤੇ ਇੱਕ-ਇੱਕ ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਤੋ)।  ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 138 ਅਤੇ 43 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 23970 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4674 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 403 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। 

Advertisement
Advertisement
Advertisement
Advertisement
Advertisement
Advertisement
error: Content is protected !!