ਪਿੰਡਾਂ ਦੇ ਸਰਵਪੱਖੀ ਵਿਕਾਸ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਵਿਜੈ ਇੰਦਰ ਸਿੰਗਲਾ

Advertisement
Spread information

ਕੈਬਨਿਟ ਮੰਤਰੀ ਸਿੰਗਲਾ ਨੇ ਪਿੰਡ ਮਾਝੀ ਚ, ਖੇਡ ਪਾਰਕ ਦਾ ਰੱਖਿਆ ਨੀਂਹ ਪੱਥਰ


ਰਿੰਕੂ ਝਨੇੜੀ , ਭਵਾਨੀਗੜ੍ਹ  8 ਅਗਸਤ:2020
                 ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਸੰਗਰੂਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਕੰਮ ਕਰਵਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਪਿੰਡਾਂ ਵਿਚ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

                  ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪਿੰਡ ਮਾਝੀ ਵਿਖੇ 65 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਪਾਰਕ ਦਾ ਨੀਂਹ ਪੱਥਰ ਰੱਖਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਮਾਝੀ ਵਿਖੇ 2 ਏਕੜ ਰਕਬੇ ‘ਚ ਬਣਨ ਵਾਲੇ ਇਸ ਖੇਡ-ਕਮ-ਕਮਿਊਨਿਟੀ ਪਾਰਕ ‘ਚ ਸੈਰ ਅਤੇ ਕਸਰਤ ਕਰਨ ਲਈ ਆਉਣ ਵਾਲੇ ਲੋਕਾਂ ਦੇ ਨਾਲ-ਨਾਲ ਖਿਡਾਰੀਆਂ ਲਈ ਮਿਆਰੀ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
                   ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਖੇਡ ਪਾਰਕ ‘ਚ ਸੈਰਗਾਹ ਲਈ ਪੱਕੇ ਰਸਤੇ ਦੇ ਨਾਲ-ਨਾਲ ਐਲ.ਈ.ਡੀ. ਲਾਇਟਾਂ ਲਗਵਾਈਆਂ ਜਾਣਗੀਆਂ ਅਤੇ ਕਸਰਤ ਲਈ ਜਿਮ ਵੀ ਤਿਆਰ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਪਾਰਕ ‘ਚ ਐਲ.ਈ.ਡੀ. ਸਕਰੀਨ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਹੋਣ ਵਾਲੇ ਖੇਡ ਮੁਕਾਬਲਿਆਂ ਬਾਰੇ ਵੀ ਪਿੰਡ ਦੇ ਨੌਜਵਾਨਾਂ ਨੂੰ ਜਾਗੂਰਕ ਕੀਤਾ ਜਾ ਸਕੇ। 
                    ਉਨਾਂ ਕਿਹਾ ਕਿ ਇਸਦੇ ਨਾਲ ਹੀ ਟਰੈਕ, ਬੈਡਮਿੰਟਨ ਅਤੇ ਬਾਸਕਟਬਾਲ ਕੋਰਟ ਵੀ ਬਣਵਾਇਆ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਚੰਗੇ ਤੇ ਤੰਦਰੁਸਤ ਸਮਾਜ ਦੀ ਉਸਾਰੀ ‘ਚ ਹਿੱਸਾ ਪਾਇਆ ਜਾ ਸਕੇ।
                     ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇਡ ਪਾਰਕ ਤੋਂ ਪਹਿਲਾਂ ਮਾਝੀ ਪਿੰਡ ਵਿਚ ਹੀ 24 ਲੱਖ ਰੁਪਏ ਦੀ ਮਦਦ ਨਾਲ 2.5 ਏਕੜ ਰਕਬੇ ‘ਤੇ ਫੈਲੇ ਛੱਪੜ ਦਾ ਥਾਪਰ ਮਾਡਲ ਰਾਹੀਂ ਨਵੀਨੀਕਰਨ ਕੀਤਾ ਗਿਆ ਹੈ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਉਨਾਂ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਹਰ ਪਿੰਡ ਲਈ ਵੱਖਰਾ ਵਿਕਾਸ (ਡਿਵਲਪਮੈਂਟ) ਪਲਾਨ ਤਿਆਰ ਕਰਵਾਇਆ ਗਿਆ ਹੈ । ਜਿਸ ਨਾਲ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਹੀ ਲੋੜੀਂਦੇ ਕੰਮ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਕੰਮ ਕਰਵਾਉਣਾ ਉਨਾਂ ਦੀ ਹਮੇਸ਼ਾ ਤਰਜੀਹ ਰਹੀ ਹੈ ਅਤੇ ਇਸ ਲਈ ਉਹ ਹਮੇਸ਼ਾ ਡੱਟ ਕੇ ਸੰਗਰੂਰ ਵਾਸੀਆਂ ਦੇ ਨਾਲ ਖੜਨਗੇ।
                    ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਹਲਕੇ ਦੇ ਪਿੰਡਾਂ ਦੇ ਨਾਲ ਨਾਲ ਸੰਗਰੂਰ ਤੇ ਭਵਾਨੀਗੜ ਸ਼ਹਿਰ ਵਿਚ ਵੀ ਵਿਕਾਸ ਪ੍ਰੋਜੈਕਟ ਜ਼ੋਰਾਂ ਤੇ ਚਲਾਏ ਜਾ ਰਹੇ ਹਨ ਅਤੇ ਜਲਦ ਹੀ ਹਲਕਾ ਵਾਸੀਆਂ ਦੀ ਮੰਗ ਤੇ ਕੁਝ ਵੱਡੇ ਪ੍ਰੋਜੈਕਟਾਂ ਦਾ ਐਲਾਨ ਵੀ ਕੀਤਾ ਜਾਵੇਗਾ । ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਹੋਰ ਅਧਿਕਾਰੀ, ਸਰਪੰਚ,ਪੰਚਾਇਤ ਮੈਂਬਰ ਤੇ ਹੋਰ ਪਤਵੰਤੇ ਹਾਜ਼ਰ ਸਨ।  

Advertisement
Advertisement
Advertisement
Advertisement
Advertisement
error: Content is protected !!