Skip to content
- Home
- ਪ੍ਰਸ਼ਾਸ਼ਨਿਕ ਹੁਕਮਾਂ ਦੇ ਉਲਟ ਖੁੱਲ੍ਹੇ ਰੱਖੇ ਰਿਲਾਇੰਸ ਮਾਲ ਨੂੰ ਮੌਕੇ ਤੇ ਠੋਕਿਆ 4000 ਰੁਪਏ ਜੁਰਮਾਨਾ
Advertisement

ਐਤਵਾਰ ਨੂੰ ਸਿਰਫ ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਹੀ ਖੋਲ੍ਹੀਆਂ ਜਾਣ:- ਡੀਸੀ ਤੇਜ ਪ੍ਰਤਾਪ ਸਿੰਘ ਫੂਲਕਾ
ਹਰਿੰਦਰ ਨਿੱਕਾ ਬਰਨਾਲਾ, 9 ਅਗਸਤ 2020
ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਅੱਜ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਦਾ ਅਚਾਣਕ ਦੌਰਾ ਕੀਤਾ ਗਿਆ। ਉਨਾਂ ਪਾਬੰਦੀ ਦੇ ਬਾਵਜੂਦ ਖੁੱਲ੍ਹੇ ਰਿਲਾਇੰਸ ਮਾਲ ਨੂੰ ਮੌਕੇ ਤੇ ਹੀ 4 ਹਜਾਰ ਰੁਪਏ ਦਾ ਜੁਰਮਾਨਾ ਵੀ ਠੋਕਿਆ। ਇਸ ਮੌਕੇ ਉਨਾਂ ਨਾਲ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਅਤੇ ਨਗਰ ਕੌਂਸਲ ਬਰਨਾਲਾ ਦੀ ਟੀਮ ਵੀ ਮੌਜੂਦ ਰਹੀ । ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਦੱਸਿਆ ਕਿ ਬਾਜ਼ਾਰਾਂ ਦੀ ਅਚਾਣਕ ਚੈਕਿੰਗ ਦੌਰਾਨ ਰਿਲਾਇੰਸ ਮਾਲ ਖੁੱਲਾ ਮਿਲਿਆ, ਜਿਸ ਵਿੱਚ ਸ਼ਰੇਆਮ ਸਾਰੇ ਤਰਾਂ ਦੀਆਂ ਵਸਤਾਂ ਦੀ ਵਿਕਰੀ ਕੀਤੀ ਜਾ ਰਹੀ ਸੀ। ਜਦੋਂ ਕਿ ਐਤਵਾਰ ਨੂੰ ਸਿਰਫ ਜ਼ਰੂੂਰੀ ਵਸਤਾਂ/ਸੇਵਾਵਾਂ ਨਾਲ ਸਬੰਧਤ ਦੁਕਾਨਾਂ ਖੋਲਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ। ਇਸ ਮੌਕੇ ਨਗਰ ਕੌਂਸਲ ਦੀ ਚੈਕਿੰਗ ਟੀਮ ਵੱਲੋਂ ਰਿਲਾਇੰਸ ਮਾਲ ਨੂੰ ਮੌਕੇ ’ਤੇ 4000 ਰੁਪਏ ਦਾ ਜੁਰਮਾਨਾ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਹੋਰ ਬਾਜ਼ਾਰਾਂ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਕਰੋਨਾ ਦੇ ਫੈਲਾਅ ਦੇ ਮੱਦੇਨਜ਼ਰ ਦੁਕਾਨਦਾਰ ਆਪਣੀ ਜਿੰਮੇਵਾਰੀ ਨਿਭਾਉਣ ਅਤੇ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਹਦਾਇਤਾਂ ਦੀ ਪੂਰੀ ਪਾਲਣਾ ਕਰਨ। ਅਜਿਹਾ ਨਾ ਕਰਨ ’ਤੇ ਜ਼ਿਲਾ ਪ੍ਰ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Advertisement

Advertisement

Advertisement

Advertisement

error: Content is protected !!