ਮਿਸ਼ਨ ਫਤਿਹ -ਕੋਰੋਨਾ ਵਾਇਰਸ ਤੋਂ ਜਿੰਦਗੀ ਦੀ ਜੰਗ ਜਿੱਤ ਕੇ ਘਰਾਂ ਨੂੰ ਪਰਤੇ 20 ਹੋਰ ਮਰੀਜ਼

Advertisement
Spread information

ਹੁਣ ਤੱਕ ਜ਼ਿਲ੍ਹੇ ਅੰਦਰ  1033 ਜਣਿਆਂ ਨੇ ਕੋਰੋਨਾ ਨੂੰ  ਹਰਾਕੇ ਘਰ ਵਾਪਸੀ ਕੀਤੀ- ਡੀਸੀ ਰਾਮਵੀਰ


ਹਰਪ੍ਰੀਤ ਕੌਰ ਸੰਗਰੂਰ, 9 ਅਗਸਤ :2020 
ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ 20 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।
            ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ  ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀ ਹੈ । ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਹੋਰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
            ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।
ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 18, ਮਲੇਰੋਕਟਲਾ ਤੋਂ 2, ਜਣਿਆ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਿਹਤ ਵਿਭਾਗ ਦੀ ਨਿਭਾਈ ਜਾ ਰਹੀ ਵਧੀਆ ਕਾਰਗਜੁਾਰੀ ਸਦਕਾ 1033 ਲੋਕਾਂ ਨੇ ਕੋਰੋਨਾ ਨੂੰ ਹਰਾ ਕੇ ਆਪਣੇ ਘਰਾਂ ਨੂੰ ਵਾਪਸੀ ਕੀਤੀ। 

Advertisement
Advertisement
Advertisement
Advertisement
Advertisement
error: Content is protected !!