ਪੰਜਾਬ ਸਮਾਰਟ ਕੁਨੈਕਟ’ ਸਕੀਮ ਦਾ ਆਗਾਜ਼ ਇਕ ਇਤਿਹਾਸਕ ਮੌਕਾ: ਰਜ਼ੀਆ ਸੁਲਤਾਨਾ

Advertisement
Spread information

*ਕੈਬਨਿਟ ਮੰਤਰੀ ਵੱਲੋਂ ਬਰਨਾਲਾ ਦੇ 3792 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ

*ਕਿਹਾ, ਕੋਵਿਡ ਦੀ ਚੁਣੌਤੀ ’ਚ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋਣਗੇ ਮੋਬਾਈਲ ਫੋਨ


ਹਰਿੰਦਰ  ਨਿੱਕਾ  ਬਰਨਾਲਾ.
                       ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਇਤਿਹਾਸਕ ਕਦਮ ਚੁੱਕਦੇ ਹੋਏ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਕਰੀਬ 1 ਲੱਖ 74 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਜਨਮ ਅਸ਼ਟਮੀ ਅਤੇ ਕੌਮਾਂਤਰੀ ਨੌਜਵਾਨ ਦਿਵਸ ਦੇ ਸ਼ੁੱਭ ਮੌਕੇ ਕਰ ਦਿੱਤੀ ਗਈ ਹੈ, ਜੋ ਇਕ ਇਤਿਹਾਸਕ ਤੇ ਨਿਵਕੇਲੀ ਪਹਿਲ ਹੈ।
                    ਇਹ ਪ੍ਰਗਟਾਵਾ ਟਰਾਂਸਪੋਰਟ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਜ਼ਿਲਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ ਗਿਆ। ਇਸ ਤੋਂ ਪਹਿਲਾਂ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਵੱਲੋਂ ਸੂਬਾ ਪੱਧਰ ’ਤੇ ਵਿਦਿਆਰਥੀਆਂ ਨੂੰ ਸਮਾਰਟ  ਫੋਨ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਾਰੇ ਕੈਬਨਿਟ ਮੰਤਰੀ ਅਤੇ ਹੋਰ ਸਖ਼ਸੀਅਤਾਂ ਹਾਜ਼ਰ ਰਹੀਆਂ, ਜਿਨਾਂ ਨੇ ਵੱਖ ਵੱਖ ਜ਼ਿਲਿਆਂ ਵਿਚ ਮੋਬਾਈਲ ਫੋਨਾਂ ਦੀ ਵੰਡ ਕੀਤੀ।
                   ਇਸ ਮੌਕੇ ਕੈਬਨਿਟ ਮੰਤਰੀ ਨੇ ਦੱੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਵੇਕਲਾ ਕਦਮ ਚੁੱਕਦੇ ਹੋਏ ਵਿਦਿਆਰਥੀਆਂ ਨੂੰ ਡਿਜੀਟਲ ਪਲੈਟਫਾਰਮ ਨਾਲ ਜੋੜ ਕੇ ਆਨਲਾਈਨ ਸਿੱਖਿਆ, ਆਨਲਾਈਨ ਕਰੀਅਰ ਦੇ ਮੌਕਿਆਂ ਤੇ ਹੋਰ ਸੇਵਾਵਾਂ ਮੁਹੱਈਆ ਕਰਾਉਣ ਲਈ 92 ਕਰੋੜ ਦੀ ਲਾਗਤ ਨਾਲ ਇਹ ਸਕੀਮ ਲਾਗੂ ਕੀਤੀ ਗਈ ਹੈ।
                ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੀ ‘ਪੰਜਾਬ ਸਮਾਰਟ ਕੁਨੈਕਟ’ ਸਕੀਮ ਤਹਿਤ ਸ਼ੁਰੂਆਤ ਵਿਚ ਸੂਬੇ ਦੇ ਬਾਰਵੀਂ ਜਮਾਤ ਦੇ ਕਰੀਬ 1,74,015 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ। ਜੇਕਰ ਬਾਰਵੀਂ ਦੇ ਦਾਖਲੇ ਹੋਰ ਵਧਦੇ ਹਨ ਤਾਂ ਉਹ ਵਿਦਿਆਰਥੀ ਵੀ ਇਸ ਸਕੀਮ ਦੇ ਘੇਰੇ ਅਧੀਨ ਲਿਆਂਦੇ ਜਾਣਗੇ। ਉਨਾਂ ਦੱਸਿਆ ਕਿ ਸੂਬੇ ਭਰ ਮੋਬਾਈਲ ਫੋਨਾਂ ਦੀ ਵੰਡ ਨਵੰਬਰ 2020 ਤੱਕ ਮੁਕੰਮਲ ਕਰ ਦਿੱਤੀ ਜਾਵੇਗੀ।
                    ਉਨਾਂ ਦੱਸਿਆ ਕਿ ਜ਼ਿਲਾ ਬਰਨਾਲਾ ਦੇ ਕੁੱਲ 3792 ਵਿਦਿਆਰਥੀਆਂ ਨੂੰ ਮੋਬਾਈਲ ਵੰਡਣ ਦੀ ਸ਼ੁਰੂਆਤ ਅੱਜ ਸੰਕੇਤਰ ਤੌਰ ’ਤੇ 21 ਵਿਦਿਅਰਥੀਆਂ ਨਾਲ ਕੀਤੀ ਗਈ ਹੈ ਤੇ ਇਸ ਮਗਰੋਂ ਸਾਰੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਇਹ ਮੋਬਾਈਲ ਫੋਨ ਦਿੱਤੇ ਜਾਣੇ ਹਨ ਤਾਂ ਜੋ ਲੋੜਵੰਦ ਵਿਦਿਆਰਥੀ ਆਪਣੀ ਆਨਲਾਈਨ ਪੜਾਈ ਜਾਰੀ ਰੱਖ ਸਕਣ।
                    ਇਸ ਮੌਕੇ ਸੰਬੋਧਨ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਕੇਵਲ ਸਿੰਘ ਢਿੱਲੋਂ ਨੇ ਆਖਿਆ ਕਿ ਅੱਜ ਬਹੁਤ ਹੀ ਇਤਿਹਾਸਕ ਦਿਨ ਹੈ, ਕਿਉਕਿ ਕਰੋਨਾ ਵਾਇਰਸ ਜਿਹੀ ਵੱਡੀ ਚੁਣੌਤੀ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਦੀ ਸਰਕਾਰ ਵੱਲੋਂ ਆਪਣਾ ਵਾਅਦਾ ਪੁਗਾਇਆ ਗਿਆ ਹੈ। ਉਨਾਂ ਜ਼ਿਲਾ ਬਰਨਾਲਾ ਦੇ ਪ੍ਰਸ਼ਾਸਨ, ਸਿੱਖਿਆ ਵਿਭਾਗ ਅਤੇ ਵਿਦਿਆਰਥੀਆਂ ਨੂੰ ਇਸ ਸ਼ੁੱਭ ਮੌਕੇ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਸ਼ਿੱਦਤ ਨਾਲ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਆ।
                  ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਜ਼ਿਲਾ ਪੁਲੀਸ ਮੁਖੀ ਸ੍ਰੀ ਸੰਦੀਪ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ ਸ੍ਰੀ ਅਸ਼ੋਕ ਕੁਮਾਰ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਸਿੱਖਿਆ ਵਿਭਾਗ ਤੋਂ ਜ਼ਿਲਾ ਸਿੱਖਿਆ ਅਫਸਰ (ਸ) ਸ. ਸਰਬਜੀਤ ਸਿੰਘ ਤੂਰ, ਡਿਪਟੀ ਡੀਈਓ ਮੈਡਮ ਹਰਕੰਵਲਜੀਤ ਕੌਰ, ਰਾਕੇਸ਼ ਕੁਮਾਰ, ਮੈਡਮ ਅਰੁਣ ਗਰਗ, ਮਨਪਾਲ, ਸਿਮਰਦੀਪ ਸਿੰਘ ਤੇ ਬਿੰਦਰ ਸਿੰਘ ਖੁੱਡੀ ਕਲਾਂ ਆਦਿ ਹਾਜ਼ਰ ਸਨ। 

Advertisement
Advertisement
Advertisement
Advertisement
Advertisement
error: Content is protected !!