ਜ਼ਿਲ੍ਹੇ ਚ, ਸਾਦੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਆਜ਼ਾਦੀ ਦਿਹਾੜਾ
ਜੰਗੀ ਸ਼ਹੀਦ ਫੋਟੋ ਗੈਲਰੀ ਅਤੇ ਸੁਖਪੁਰ ਵਿਖੇ ਸਮਾਰਟ ਸਕੂਲ ਦਾ ਕੀਤਾ ਉਦਘਾਟਨ
ਹਰਿੰਦਰ ਨਿੱਕਾ/ਰਘਵੀਰ ਹੈਪੀ ਬਰਨਾਲਾ, 15 ਅਗਸਤ 2020
ਜ਼ਿਲ੍ਹਾ ਬਰਨਾਲਾ ਵਿਚ 74ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਸਾਦੇ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਟਰਾਂਸਪੋਰਟ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਆਪਕ ਉਪਰਾਲਿਆਂ ਸਦਕਾ ਕਰੋਨਾ ਨਾਲ ਜੰਗ ਜਾਰੀ ਹੈ ਅਤੇ ਅਸੀਂ ਛੇਤੀ ਕਰੋਨਾ ਖਿਲਾਫ ਮਿਸ਼ਨ ਫਤਿਹ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕਰੋਨਾ ਨਾਲ ਨਜਿੱਠਣ ਲਈ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਉਥੇ ਮਿਆਰੀ ਸਿਹਤ ਸਹੂਲਤਾਂ ਵੀ ਮੁਹੱਈਆ ਕਰਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ ਤਾਂ ਜੋ ਉਹ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖÎ ਸਕਣ।
ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅਸ਼ੋਕ ਕੁਮਾਰ, ਪੁਲਿਸ ਅਮਲੇ ਵੱਲੋਂ ਐਸਪੀ (ਹੈਡਕੁਆਰਟਰ) ਹਰਵੰਤ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈ ਭਾਸਕਰ, ਈਓ ਨਗਰ ਕੌਂਸਲ ਸ੍ਰੀ ਮਨਪ੍ਰੀਤ ਸਿੰਘ ਸਿੱਧੂ, ਐੈਸਡੀਓ ਚਮਕ ਸਿੰਗਲਾ, ਆਰਐਮਓ ਡਾ. ਟਿੰਕੂ ਸ਼ਰਮਾ, ਡਾ. ਨਵਜੋਤ ਸਿੰਘ, ਡਾ. ਮਨਪ੍ਰੀਤ ਸਿੰਘ ਸਿੱਧੂ, ਐਪਡੀਮੋਲੋਜਿਸਟ ਡਾ. ਅਮਰਮਾਨਦੀਪ ਸਿੰਘ, ਡਾ. ਮੁਨੀਸ਼ ਕੁਮਾਰ, ਕਵਿਤਾ ਮੌਂਗਾ ਤੇ ਸਟਾਫ ਨਰਸਾਂ ਤਰਫੋਂ ਸੁਖਵਿੰਦਰ ਕੌਰ ਤੇ ਹੋਰ ਮੈਡੀਕਲ ਸਟਾਫ ਨੇ ਸਨਮਾਨ ਹਾਸਲ ਕੀਤਾ।
ਇਸ ਮੌਕੇ ਬਾਰ੍ਹਵੀਂ ’ਚੋਂ 98 ਫੀਸਦੀ ਤੋਂ ਉਪਰ ਅੰਕ ਹਾਸਲ ਕਰਨ ਵਾਲੀਆਂ ਚਾਰ ਵਿਦਿਆਰਥਣਾਂ ਦਾ 5100-5100 ਦੇ ਚੈੱਕ ਨਾਲ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿਚ ਅਮਨਜੋਤ ਕੌਰ, ਹਰਪ੍ਰੀਤ ਕੌਰ, ਸੁਖਜੀਤ ਕੌਰ, ਪ੍ਰਿਅੰਕਾ ਰਾਣੀ ਸ਼ਾਮਲ ਹਨ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਵਧੀਆ ਸੇਵਾਵਾਂ ਨਿਭਾਉੁਣ ਵਾਲੇ ਮੁਲਾਜ਼ਮਾਂ ਤਰਫੋਂ ਵਿਭਾਗੀ ਮੁਖੀਆਂ ਵੱਲੋਂ ਸਨਮਾਨ ਪ੍ਰਾਪਤ ਕੀਤੇ ਗਏ। ਇਸ ਸਮਾਗਮ ਦੌਰਾਨ ਪੰਜਾਬ ਪੁਲੀਸ ਦੀ ਟੁਕੜੀ ਦੀ ਅਗਵਾਈ ਇੰਸਪੈਕਟਰ ਬਲਜੀਤ ਸਿੰਘ ਨੇ ਕੀਤੀ।
ਮੁੱਖ ਮਹਿਮਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਵੱੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜੰਗੀ ਸ਼ਹੀਦ ਫੋਟੋ ਗੈਲਰੀ ਦਾ ਉਦਘਾਟਨ ਕੀਤਾ ਗਿਆ,। ਜਿਸ ਵਿਚ ਦੇਸ਼ ਲਈ ਜਾਨਾਂ ਵਾਰਨ ਵਾਲੇ ਜ਼ਿਲ੍ਹੇ ਦੇ ਕਰੀਬ 65 ਸ਼ਹੀਦਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ।
ਇਸ ਮਗਰੋਂ ਮੁੱਖ ਮਹਿਮਾਨ ਵੱਲੋਂ ਪਿੰਡ ਸੁਖਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸੈਲਫਮੇਡ ਸਮਾਰਟ ਸਕੂਲ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਸਿੱਖਿਆ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀਈਓ (ਸੈਕੰਡਰੀ) ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਇਸ ਸਕੂਲ ਵਿਚ 5 ਸਮਾਰਟ ਕਲਾਸ ਰੂਮ ਬਣਾਏ ਗਏ ਹਨ, ਜਿਨ੍ਹਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਈ-ਕੰਟੈਂਟ ਨਾਲ ਜੋੜਿਆ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ, ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਸ੍ਰੀ ਅਦਿਤਯ ਡੇਚਲਵਾਲ, ਏਡੀਸੀ (ਡੀ) ਸ੍ਰੀ ਅਰੁਣ ਜਿੰਦਲ, ਐਸਪੀ (ਡੀ) ਸੁਖਦੇਵ ਸਿੰਘ ਵਿਰਕ, ਏਐਸਪੀ ਪ੍ਰੱਗਿਆ ਜੈਨ, ਡੀਈਓ ਸਰਬਜੀਤ ਸਿੰਘ ਤੂਰ, ਮੈਡਮ ਮਨਿੰਦਰ ਕੌਰ, ਡੀਡੀਪੀਓ ਸੰਜੀਵ ਸ਼ਰਮਾ, ਜੀਓਜੀ ਜ਼ਿਲ੍ਹਾ ਹੈੱਡ ਕਰਨਲ ਲਾਭ ਸਿੰਘ, ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਵੱਲੋਂ ਉਨਾਂ ਦੇ ਪੀਏ ਦੀਪ ਸੰਘੇੜਾ, ਸੈਕਟਰੀ ਹਰਦੀਪ ਜਾਗਲ, ਹਰਦੀਪ ਸਿੰਘ ਸੋਢੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।