ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਅੱਜ ਤੋਂ

Advertisement
Spread information
ਰਘਵੀਰ ਹੈਪੀ/ ਅਜੀਤ ਸਿੰਘ ਕਲਸੀ ਬਰਨਾਲਾ,17 ਅਗਸਤ 2020
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਜਾ ਰਹੇ ਆਨਲਾਈਨ ਵਿੱੱਦਿਅਕ ਮੁਕਾਬਲਿਆਂ ਦੀ ਲੜੀ  ਤਹਿਤ  ਚੌਥੀ ਵੰਨਗੀ ਦੇ ਭਾਸ਼ਨ ਮੁੁੁੁਕਾਬਲੇ 17 ਅਗਸਤ ਤੋਂ ਆਰੰਭ ਹੋਣਗੇ।                            ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਇਹਨਾਂ ਮੁਕਾਬਲਿਆਂ ਤਹਿਤ ਸ਼ਬਦ ਗਾਇਨ, ਗੀਤ ਗਾਇਨ ਤੇ ਕਵਿਤਾ ਉਚਾਰਨ ਮੁਕਾਬਲਿਆਂਂ ‘ਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 74 ਹਜ਼ਾਰ ਤੋਂ ਜਿਆਦਾ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।                           
                ਜਿਲ੍ਹਾ ਸਿੱਖਿਆ ਅਫਸਰ (ਸੈ.) ਸ੍ਰ ਸਰਬਜੀਤ ਸਿੰਘ ਤੂਰ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਸ੍ਰੀਮਤੀ ਮਨਿੰੰਦਰ ਕੌਰ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਭਾਸ਼ਨ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 17 ਅਗਸਤ ਤੋਂ 21 ਅਗਸਤ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ ਕਰ ਸਕਦੇ ਹਨ। 22 ਅਗਸਤ ਨੂੰ ਸਕੂਲ ਮੁਖੀ ਆਪੋ-ਆਪਣੇ ਸਕੂਲਾਂ ਦਾ ਨਤੀਜਾ/ਰਜਿਸਟ੍ਰੇਸ਼ਨ ਅਪਲੋਡ ਕਰਨਗੇ ਅਤੇ 23 ਅਗਸਤ ਨੂੰ ਸਟੇਟ ਤਕਨੀਕੀ ਟੀਮ ਵੀਡੀਓਜ਼ ਦੀ ਬਲਾਕ ਵਾਰ ਵੰਡ ਕਰੇਗੀ। 
                 ਉਪ ਜਿਲ੍ਹਾ ਸਿੱਖਿਆ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਨੇ ਦੱਸਿਆ ਕਿ ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਆਪਣਾ ਭਾਸ਼ਨ ਪੂਰਾ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਭਾਸ਼ਨ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਹੋਣਗੇ। ਭਾਸ਼ਨ ਪੜਕੇ ਨਹੀਂ ਬੋਲਿਆ ਜਾਵੇਗਾ। ਪ੍ਰਤੀਯੋਗੀ ਲਗਾਤਾਰ  ਤੇ ਜ਼ੁਬਾਨੀ ਉਚਾਰਨ ਕਰੇਗਾ ਅਤੇ ਕੱਟ-ਕੱਟ ਕੇ ਵੀਡੀਓ ਨਹੀਂ ਬਣਾਈ ਜਾਵੇਗੀ। ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਜਿਲ੍ਹਾ ਨੋਡਲ ਅਫਸਰ ਸੈਕੰਡਰੀ ਸ੍ਰ ਕੁਲਦੀਪ ਸਿੰਘ ਅਤੇ ਜਿਲ੍ਹਾ ਨੋਡਲ ਅਫਸਰ ਐਲੀਮੈਂਟਰੀ  ਸ੍ਰੀਮਤੀ ਰੀਤੂ ਬਾਲਾ ਨੇ ਵਿਦਿਆਰਥੀਆਂ ਨੂੰ ਇਸ ਭਾਸ਼ਨ ਮੁਕਾਬਲੇ ‘ਚ ਵੀ ਪਹਿਲੇ ਮੁਕਾਬਲਿਆਂ ਵਾਂਗ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Advertisement
Advertisement
Advertisement
Advertisement
Advertisement
error: Content is protected !!