ਕਾਲਜ ਦੀ ਪ੍ਰਬੰਧਕ ਕਮੇਟੀ ਨੇ ਕਾਲਜ ਦਾ ਮਾਣ ਵਧਾਉਣ ਵਾਲੀ ਪ੍ਰਿਅੰਕਾ ਦਾ ਕੀਤਾ ਸਨਮਾਨ
ਹਰਿੰਦਰ ਨਿੱਕਾ ਬਰਨਾਲਾ 18 ਅਗਸਤ 2020
ਐਸ਼ ਐਸ਼ ਡੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵੱਲੋਂ ਜਿਲ੍ਹੇ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਪ੍ਰਿੰਅਕਾ ਰਾਣੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਜਗਜੀਤ ਸਿੰਘ ਨੇ ਦੱਸਿਆ ਕਿ ਪ੍ਰਿਅੰਕਾ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12 ਵੀਂ ਕਲਾਸ ਦੇ ਨਤੀਜਿਆਂ ਚੋਂ ਬਰਨਾਲਾ ਜ਼ਿਲ੍ਹੇ ਵਿੱਚ ਸਾਂਝੇ ਤੌਰ ਤੇ ਤੀਸਰਾ ਸਥਾਨ ਹਾਸਲ ਕੀਤਾ ਹੈ ਅਤੇ ਸੰਸਥਾਂ ਵਿਚ ਪਹਿਲੀ ਪੁਜਿਸਨ ਹਾਸਲ ਕੀਤੀ ਹੈ ।
ਇਸ ਮੌਕੇ ਐਸ਼ ਡੀ ਸਭਾ (ਰਜਿ) ਬਰਨਾਲਾ ਦੇ ਸਕੱਤਰ ਜਨਰਲ ਐਡਵੋਕੇਟ ਸ੍ਰੀ ਸ਼ਿਵਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਬੋਰਡ ਵਲੋਂ ਐਲਾਨੇ ਨਤੀਜਿਆਂ ਵਿੱਚ ਚੰਗੇ ਅੰਕ ਹਾਸਲ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਉਥੇ ਹੀ ਉਨ੍ਹਾਂ ਨੇ ਬਰਨਾਲਾ ਜ਼ਿਲ੍ਹੇ ਅਤੇ ਆਪਣੇ ਐੱਸ ਐੱਸ ਡੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦਾ ਵੀ ਨਾਮ ਰੌਸ਼ਨ ਕੀਤਾ ਹੈ।
ਐੱਸ ਡੀ ਸਭਾ ਦੀਆਂ ਵਿਦਿਅਕ ਸੰਸਥਾਵਾਂ ਦੇ ਸਿੱਖਿਆ ਨਿਰਦੇਸ਼ਕ ਸ੍ਰੀ ਸਿਵ ਸਿੰਗਲਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਸਾਨੂੰ ਲੜਕੇ – ਲੜਕੀ ਵਿੱਚ ਕੋਈ ਫ਼ਰਕ ਨਹੀਂ ਕਰਨਾ ਚਾਹੀਦਾ। ਐੱਸ ਐੱਸ ਡੀ ਕਾਲਜ਼ ਦੇ ਪ੍ਰਿੰਸੀਪਲ ਲਾਲ ਸਿੰਘ ਨੇ ਕਿਹਾ ਵਿਦਿਆ ਇਨਸਾਨ ਦਾ ਤੀਜਾ ਨੇਤਰ ਹੈ । ਇਸ ਲਈ ਸਮਾਜ ਨੂੰ ਪੜ੍ਹਿਆ ਲਿਖਿਆ ਤੇ ਨਰੋਆ ਬਣਾਉਣ ਲਈ ਵਿੱਦਿਆ ਦਾ ਅਹਿਮ ਰੋਲ ਹੈ। ਇਸ ਮੌਕੇ ਸਕੂਲ ਸਟਾਫ ਮੈਂਬਰ ਡੀਨ ਨੀਰਜ ਸ਼ਰਮਾ, ਮਨੀਸ਼ੀ ਦੱਤ ਸ਼ਰਮਾ, ਮਨਜੀਤ ਕੌਰ, ਕਿਰਨਜੀਤ ਕੌਰ,ਸੁਨੀਤਾ ਗੋਇਲ, ਗੁਰਪ੍ਰੀਤ ਕੌਰ, ਦਲਵੀਰ ਕੌਰ ਆਦਿ ਸਮੂਹ ਸਟਾਫ ਹਾਜ਼ਰ ਸੀ