ਜ਼ਿਲੇ ਅੰਦਰ ਹੁਣ ਤੱਕ ਲਏ ਗਏ ਕੁੱਲ 33 ਹਜ਼ਾਰ 824 ਸੈਂਪਲ ਲਏ
ਹਰਪ੍ਰੀਤ ਕੌਰ ਸੰਗਰੂਰ, 18 ਅਗਸਤ 2020
ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ ਕੋਵਿਡ-19 ਤਹਿਤ 33 ਹਜ਼ਾਰ 824 ਸੈਂਪਲ ਲਏ ਗਏ, ਜਿਨਾਂ ਵਿਚੋਂ ਕੁੱਲ 1577 ਪਾਜੀਟਿਵ ਕੇਸ ਆਏ ਇਨਾਂ ਵਿਚੋਂ 1258 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 262 ਕੇਸ ਐਕਟਿਵ ਹਨ ।
ਸ੍ਰੀ ਰਾਮਵੀਰ ਨੇ ਦੱਸਿਆ ਕਿ ਆਏ ਦਿਨ ਠੀਕ ਹੋਣ ਵਾਲੇ ਕੋਰੋਨਾ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਹੋ ਰਿਹਾ ਹੈ ਜੋ ਜ਼ਿਲਾ ਵਾਸੀਆ ਲਈ ਚੰਗੀ ਖਬਰ ਹੈ। ਉਨਾਂ ਦੱਸਿਆ ਕਿ ਅੱਜ ਜ਼ਿਲੇ ਦੇ ਵੱਖ ਵੱਖ ਕੋਵਿਡ ਕੇਅਰ ਸੈਂਟਰਾਂ ਤੋਂ 31 ਜਣਿਆ ਨੇ ਹੋਰ ਅੱਜ ਕੋਰੋਨਾ ਨੰੂ ਮਾਤ ਦੇ ਕੇ ਘਰਾਂ ਨੰੂ ਵਾਪਸੀ ਕੀਤੀ ਹੈ। ਉਨਾਂ ਦੱਸਿਆ ਕਿ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 9, ਸਿਵਲ ਹਸਪਤਾਲ ਮਲੇਕੋਟਲਾ ਤੋਂ 3, ਫੋਰਟਿਜ਼ ਤੋਂ 1, ਡੀ.ਐਮ.ਸੀ .ਤੋਂ 4, ਜੀ.ਐਮ.ਸੀ. ਪਟਿਆਲਾ ਤੋਂ 6, ਪੀ.ਜੀ.ਆਈ ਤੋਂ 2 ਅਤੇ ਹੋਮਆਈਸੋਲੇਸ਼ਨ ਤੋਂ 6 ਜਣਿਆ ਨੇ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਇਸ ਕੋਰੋਨਾ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਆਪਸ ਵਿੱਚ ਦੂਰੀ ਬਣਾ ਕੇ ਰੱਖੀ ਜਾਵੇ। ਹੱਥਾਂ ਨੂੰ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਖਾਸ਼ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।