Skip to content
- Home
- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਸਬੰਧੀ ਤਿਆਰੀਆਂ ਦਾ ਏ.ਡੀ.ਸੀ.ਨੇ ਲਿਆ ਜਾਇਜ਼ਾ”
Advertisement

ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੋਵੇਗਾ ਪ੍ਰੋਗਰਾਮ
ਹਰਪ੍ਰੀਤ ਕੌਰ ਸੰਗਰੂਰ, 18 ਅਗਸਤ:2020
ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਦੇ ਮੌਕੇ ’ਤੇ 20 ਅਗਸਤ ਨੂੰ ਅਨਾਜ ਮੰਡੀ ਲੌਂਗੋਵਾਲ ਵਿਖੇ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਅਨੁਸਾਰ ਮਨਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਸ. ਅਨਮੋਲ ਸਿੰਘ ਧਾਲੀਵਾਲ ਨੇ ਲੌਂਗੋਵਾਲ ਦਾ ਦੌਰਾ ਕੀਤਾ।
ਉਨਾਂ ਨੇ ਵੱਖ ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆ ਨੂੰ ਕਿਹਾ ਕਿ ਉਹ ਸਮਾਗਮ ਤੋ ਪਹਿਲਾਂ ਪਹਿਲਾਂ ਆਪਣੇ ਆਪਣੇ ਵਿਭਾਗਾਂ ਨਾਲ ਸਬੰਧਤ ਕੰਮ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਇਸ ਮੌਕੇ ਉਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਲਗਾਈਆਂ। ਉਨਾਂ ਕਾਰਜ ਸਾਧਕ ਅਫ਼ਸਰ ਅਤੇ ਜ਼ਿਲਾ ਮੰਡੀ ਅਫ਼ਸਰ ਨੂੰ ਸਮਾਰੋਹ ਵਾਲੇ ਸਥਾਨ ਦੇ ਆਲੇ-ਦੁਆਲੇ ਸਫ਼ਾਈ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।
ਉਨਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੰੂ ਆਰਜ਼ੀ ਬਾਥਰੂਮ ਬਣਾਉਣ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕਰਨ, ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਤੇ ਆਵਾਜਾਈ ਵਿਵਸਥਾ ਮਜ਼ਬੂਤ ਕਰਨ ਅਤੇ ਸਿਵਲ ਸਰਜਨ ਨੂੰ ਐਂਬੂਲੈਂਸ ਸਮੇਤ ਹੋਰ ਸਿਹਤ ਸੁਵਿਧਾਵਾਂ ਦਾ ਮੌਕੇ ’ਤੇ ਪ੍ਰਬੰਧ ਕਰਨ ਲਈ ਹਦਾਇਤ ਜਾਰੀ ਕੀਤੀ।
ਮੀਟਿੰਗ ਵਿੱਚ ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਓ. ਪੀ.ਡਬਲਿਊ.ਡੀ. ਅਜੈ ਗਰਗ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
Advertisement

Advertisement

Advertisement

Advertisement

error: Content is protected !!