ਜਰੂਰੀ ਵਸਤਾਂ ਅਤੇ ਸੇਵਾਵਾਂ ਨੂੰ ਛੱਡਕੇ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ
ਰਘਬੀਰ ਸਿੰਘ ਹੈਪੀ ਬਰਨਾਲਾ 21 ਅਗਸਤ 2020
ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਦੇ ਕਹਿਰ ਨੂੰ ਵੱਧਦਾ ਦੇਖ ਪੰਜਾਬ ਦੇ ਸਾਰੇ ਜ਼ਿਲਿਆਂ ‘ਚ 30 ਅਗਸਤ 2020 ਤੱਕ ਨਾਈਟ ਕਰਫ਼ਿਊ ਸ਼ਾਮ 7 ਵਜੇ ਤੋਂ ਸਵੇਰ 5 ਵਜੇ ਤੱਕ ਲਾਗੂ ਕਰਨ ਦਾ ਐਲਾਨ ਕੀਤਾ। ਇਨ੍ਹਾਂ ਹੀ ਨਹੀਂ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਪੂਰਨ ਕਰਫ਼ਿਊ ਲਾਗੂ ਕਰਨ ਦਾ ਹੁਕਮ ਦਿੱਤਾ। ਇਸੇ ਹੁਕਮ ਤਹਿਤ ਅੱਜ ਬਰਨਾਲਾ ‘ਚ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਬਰਨਾਲਾ ਜਿਲ੍ਹੇ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਪੂਰਨ ਕਰਫ਼ਿਊ ਦਾ ਹੁਕਮ ਜਾਰੀ ਕੀਤਾ ਹੈ। ਐਸਐਸਪੀ ਬਰਨਾਲਾ ਸੰਦੀਪ ਗੋਇਲ ਨੇ ਡੀਸੀ ਫੂਲਕਾ ਦੇ ਹੁਕਮ ਨੂੰ ਯਕੀਨੀ ਬਨਾਉਣ ਲਈ ਬਰਨਾਲਾ ਸ਼ਹਿਰ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਘਰ ਅੰਦਰ ਰਹਿਣ ਅਤੇ ਸਰਕਾਰ ਦੇ ਨਵੇਂ ਨਿਯਮਾਂ ਨੂੰ ਪਹਿਲਾਂ ਵਾਂਗ ਮੰਨਣ ਦੀ ਅਪੀਲ ਕੀਤੀ। ਮੀਡਿਆ ਨਾਲ ਗੱਲ ਬਾਤ ਕਰਦੇ ਸਮੇਂ ਓਹਨਾ ਦੱਸਿਆ ਕਿ ਬਰਨਾਲਾ ਸ਼ਹਿਰ, ਹੰਡਿਆਇਆ, ਧਨੌਲਾ, ਤਪਾ ਅਤੇ ਭਦੌੜ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਪੂਰਨ ਕਰਫ਼ਿਊ ਲਗਾ ਦਿੱਤਾ ਗਿਆ ਹੈ। ਡੀਸੀ ਫੂਲਕਾ ਦੇ ਹੁਕਮਾਂ ਅਨੁਸਾਰ ਕੇਵਲ ਜਰੂਰੀ ਵਸਤਾਂ ਅਤੇ ਸੇਵਾਵਾਂ ਵਾਲੀਆਂ ਦੁਕਾਨਾਂ ਹੀ ਖੁੱਲ ਸਕਣਗੀਆਂ।