ਬੀਕੇਯੂ ਓੁਗਰਾਹਾ ਵੱਲੋਂ ਤਿਆਰੀਆਂ ਸਬੰਧੀ ਪਿੰਡ ਜਗਾਓ ਮੁਹਿੰਮ ਤਹਿਤ ਔਰਤਾਂ ਨੂੰ ਜਾਗਰਿਤ ਕੀਤਾ ਜਾ ਰਿਹਾ -ਬੀਬੀ ਕਮਲਜੀਤ ਕੌਰ ਪਿੰਡ ਠੁੱਲੀਵਾਲ ਵਿਖੇ ਔਰਤਾਂ ਅਤੇ ਨੌਜਵਾਨਾਂ ਦੀ ਹੋਈ ਭਰਵੀਂ ਮੀਟਿੰਗ
ਮਹਿਲ ਕਲਾਂ 24ਅਗਸਤ (ਗੁਰਸੇਵਕ ਸਿੰਘ ਸਹੋਤਾ, ਡਾ ਮਿੱਠੂ ਮੁਹੰਮਦ)
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਸੇਰਪੁਰ ਇਕਾਈ ਦੇ ਪ੍ਰਧਾਨ ਮਲਕੀਤ ਸਿੰਘ ਹੇੜੀਕੇ ਦੀ ਅਗਵਾਈ ਹੇਠ ਜਥੇਬੰਦੀ ਦੇ ਸੂਬਾ ਕਮੇਟੀ ਦੇ ਸੱਦੇ ਉੱਪਰ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਤੇ ਮਜ਼ਦੂਰ ਵਿਰੋਧੀ ਖੇਤੀ ਆਰਡੀਨੈਂਸਾਂ ਬਿਜਲੀ ਸੋਧ ਬਿਲ ਦੇ ਖੇਤੀ ਸੰਕਟ ਦੇ ਸਥਾਈ ਹੱਲ 25 ਤੋਂ 29 ਅਗਸਤ ਦੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਪੱਕੇ ਮੋਰਚਿਆਂ ਦੀਆਂ ਤਿਆਰੀਆਂ ਸਬੰਧੀ ਪਿੰਡ ਪਿੰਡ ਜਗਾਓ ਮੁਹਿੰਮ ਤਹਿਤ ਪਿੰਡ ਠੁੱਲੀਵਾਲ ਵਿਖੇ ਔਰਤਾਂ ਅਤੇ ਨੌਜਵਾਨਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਆਗੂ ਕਮਲਜੀਤ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਦੇ ਨਾਲ ਨਾਲ ਔਰਤਾਂ ਦੇ ਹੱਕ ਵੀ ਖੋਹੇ ਜਾ ਰਹੇ ਹਨ ।। ਪਰ ਅੱਜ ਸਾਨੂੰ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਤੇ ਔਰਤ ਮਾਰੂ ਫ਼ੈਸਲਿਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਇੱਕ ਮੁੱਠ ਹੋ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ 25 ਅਗਸਤ ਤੋਂ 29 ਅਗਸਤ ਤੱਕ ਕੇ ਲਗਾਏ ਜਾ ਰਹੇ ਮੋਰਚੇ ਵਿੱਚ ਔਰਤਾਂ ਨੂੰ ਬਾਦਲ ਚੜ੍ਹਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਬਲਾਕ ਸ਼ੇਰਪੁਰ ਦੇ ਪ੍ਰਧਾਨ ਮਲਕੀਤ ਸਿੰਘ ਹੇੜੀਕੇ, ਸੀਨੀਅਰ ਮੀਤ ਪ੍ਰਧਾਨ ਨਾਜ਼ਰ ਸਿੰਘ ਠੁੱਲੀਵਾਲ , ਜਨਰਲ ਸਕੱਤਰ ਬਲਵਿੰਦਰ ਸਿੰਘ ਕਾਲਾਬੂਲਾ, ਬਲਾਕ ਆਗੂ ਸੁਖਦੇਵ ਸਿੰਘ ਬਿੱਲੂ ਇਕਾਈ ਪ੍ਰਧਾਨ ਮੇਵਾ ਸਿੰਘ ਭੱਟੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੋਨਾ ਸੰਕਟ ਦੀ ਆੜ ਹੇਠ ਕਿਸਾਨ ਨੂੰ ਵਿਰੋਧੀ ਖੇਤੀ ਆਰਡੀਨੈਸ ਬਿਜਲੀ ਸੋਧ ਬਿੱਲ ਸਮੇਤ ਕਈ ਕਿਸਾਨ ਤੇ ਮਜ਼ਦੂਰ ਵਿਰੋਧੀ ਫ਼ੈਸਲੇ ਲੈ ਕੇ ਸਿੱਧੇ ਤੌਰ ਤੇ ਐਮਐਸਪੀ ਖਤਮ ਕਰਕੇ ਮੰਡੀ ਬੋਰਡ ਨੂੰ ਤੋੜ ਕੇ ਜਿਣਸਾਂ ਦੀ ਖਰੀਦ ਦਾ ਪ੍ਰਬੰਧਾ ਦਾ ਕੰਮ ਕਾਰਪੋਰੇਟਾਂ ਤੇ ਸਰਮਾਏਦਾਰ ਘਰਾਣਿਆਂ ਨੂੰ ਸੌਂਪਣਾ ਦੇ ਲਏ ਫ਼ੈਸਲੇ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਮਜ਼ਦੂਰਾਂ ਤੇ ਦੁਕਾਨਦਾਰਾਂ ਦੇ ਸਾਰੇ ਕਾਰੋਬਾਰ ਪੂਰੀ ਤਰ੍ਹਾਂ ਖਤਮ ਹੋ ਜਾਣਗੇ । ਉਨ੍ਹਾਂ ਕਿਹਾ ਕਿ ਅਜਿਹੇ ਆਰਡੀਨੈਂਸ ਲਾਗੂ ਹੋਣ ਨਾਲ ਆਉਣ ਵਾਲੇ ਸਮੇਂ ਵਿੱਚ ਕੋਆਪਰੇਟ ਘਰਾਣਿਆਂ ਤੇ ਸਰਮਾਏਦਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਮਜ਼ਦੂਰਾਂ ਦੀ ਜਗ੍ਹਾ ਉੱਪਰ ਕਬਜ਼ੇ ਕਰਕੇ ਸਿੱਧੇ ਤੌਰ ਤੇ ਕਿਸਾਨਾਂ ਮਜ਼ਦੂਰਾਂ ਤੇ ਦੁਕਾਨਦਾਰਾਂ ਦਾ ਉਜਾੜਾ ਹੋਵੇਗਾ ।
ਉਨ੍ਹਾਂ ਕਿਹਾ ਕਿ ਅਜਿਹੇ ਆਰਡੀਨਸਾਂ ਜਨਤਕ ਵੰਡ ਪ੍ਰਣਾਲੀ ਤਹਿਤ ਗਰੀਬ ਲੋਕਾਂ ਨੂੰ ਸਸਤੇ ਰੇਟਾਂ ਤੇ ਡਿਪੂ ਉਪਰ ਮਿਲਦੀ ਕਣਕ ਅਤੇ ਹੋਰ ਸਹੂਲਤਾਂ ਖਤਮ ਹੋ ਜਾਣਗੀਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬੀਜੇਪੀ ਕਿਸਾਨ ਤੇ ਮਜ਼ਦੂਰ ਵਿਰੋਧੀ ਫ਼ੈਸਲੇ ਲੈ ਕੇ ਕਿਸਾਨੀ ਤੇ ਮਜ਼ਦੂਰ ਜਮਾਤ ਨੂੰ ਖਤਮ ਕਰਨਾ ਚਾਹੁੰਦੀਆਂ ਹਨ ੳੁਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੇਕਰ ਆਪਣੇ ਆਪ ਨੂੰ ਕਿਸਾਨ ਅਤੇ ਸੀ ਅੱਖਾਂ ਬਾਹਰ ਤੋਂ ਉਨ੍ਹਾਂ ਨੂੰ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਦਾ ਇੱਕ ਸਪੈਸ਼ਲ ਇਜਲਾਸ ਸੱਦ ਕੇ ਕਿਸਾਨ ਤੇ ਮਜ਼ਦੂਰ ਵਿਰੋਧੀ ਆਰਡੀਨੈਂਸਾਂ ਦਾ ਇੱਕ ਬਿੱਲ ਵਿਧਾਨ ਸਭਾ ਵਿੱਚ ਲਿਆ ਕੇ ਮਤਾ ਪਾ ਕੇ ਆਰਡੀਨੈਂਸ ਨੂੰ ਰੱਦ ਕਰਨਾ ਚਾਹੀਦਾ ਹੈ । ਪਰ ਉਨ੍ਹਾਂ ਵੱਲੋਂ ਬੀਜੇਪੀ ਦੇ ਦਬਾਅ ਹੇਠ ਆ ਕੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਹੋ ਰਹੇ ਧੱਕੇ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਅੱਜ ਮੋਦੀ ਰਾਜ ਨਹੀਂ ਕਰ ਰਿਹਾ ਸਗੋਂ ਕਾਰਪੋਰੇਟ ਘਰਾਣੇ ਰਾਜ ਪ੍ਰਬੰਧ ਤੇ ਕਾਬਜ਼ ਹੋ ਕੇ ਕਿਸਾਨਾਂ ਮਜ਼ਦੂਰਾਂ ਦੁਕਾਨਦਾਰਾਂ ਦਾ ਉਜਾੜਾ ਕਰਨ ਤੇ ਤੁਲੇ ਹੋਏ ਹਨ ਉਨ੍ਹਾਂ ਮੰਗ ਕੀਤੀ ਕਿ ਆਰਡੀਨੈਂਸਾਂ ਨੂੰ ਰੱਦ ਕਰਕੇ ਬੀਜ ਸਪਰੇਅ ਵਰਗੀ ਖੇਤੀ ਲਾਗਤਾਂ ਦੀ ਮੰਡੀ ਵਿੱਚ ਸਾਮਰਾਜੀ ਕੰਪਨੀਆਂ ਦੇ ਅੰਨ੍ਹੇ ਮੁਨਾਫ਼ੇ ਨੂੰ ਟੈਕਸ ਲਗਾ ਕੇ ਪੂੰਜੀ ਜੁਟਾਈ ਜਾਵੇ ਗ਼ਰੀਬ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਸਤੇ ਕਰਜ਼ੇ ਦੇ ਰੂਪ ਵਿਚ ਦਿਤੀ ਜਾਵੇ ਖੇਤੀ ਵਿੱਚੋਂ ਸੂਦ ਸੂਦਖੋਰੀ ਪ੍ਰਬੰਧ ਦਾ ਮੁਕੰਮਲ ਖਾਤਮਾ ਹੋਵੇ ਵੱਡੇ ਜਗੀਰਦਾਰਾ ਪੂੰਜੀਪਤੀ ਤੋਂ ਜ਼ਮੀਨਾਂ ਖੋਹ ਕੇ ਛੋਟੇ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੰਡੀਆਂ ਜਾਣ ਇਸ ਗਹਿਰੇ ਸੰਕਟ ਨਾਲ ਖੇਤੀ ਦੇ ਵਿਕਾਸ ਅਤੇ ਤਰੱਕੀ ਵਿੱਚ ਵਾਧਾ ਹੋਵੇਗਾ ।
ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਸਰਕਾਰ ਨੇ ਕਿਸਾਨ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਤਾਂ ਜਥੇਬੰਦੀ ਵੱਲੋਂ ਸ਼ਹੀਦ ਭਗਤ ਸਿੰਘ ਦੀ ਸੋਚ ਵਾਂਗ ਲੁੱਟ ਕਸੁੱਟ ਦੇ ਰਾਜ ਪ੍ਰਬੰਧ ਦੇ ਖ਼ਾਤਮੇ ਲਈ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਨੂੰ ਇੱਕ ਪਲੇਟਫਾਰਮ ਤੇ ਲਿਆ ਕੇ ਅਗਲਾ ਤਿੱਖਾ ਸੰਘਰਸ਼ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ 25 ਤੋਂ 29 ਅਗਸਤ ਤੱਕ ਸੂਬਾ ਕਮੇਟੀ ਦੇ ਸੱਦੇ ਉੱਪਰ ਪੱਕੇ ਮੋਰਚੇ ਲਗਾਉਣ ਦੀਆਂ ਤਿਆਰੀਆਂ ਦੇ ਸਬੰਧੀ ਪਿੰਡ ਪੱਧਰ ਤੇ ਮੀਟਿੰਗਾਂ ਅਤੇ ਰੈਲੀਆਂ ਕਰਕੇ ਕਿਸਾਨਾਂ ਮਜ਼ਦੂਰਾਂ ਦੁਕਾਨਦਾਰਾਂ ਨੌਜਵਾਨਾਂ ਅਤੇ ਔਰਤਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਅਕਾਲੀ ਭਾਜਪਾ ਦੇ ਆਗੂਆਂ ਦੇ ਪਿੰਡਾਂ ਵਿੱਚ ਪੜ੍ਹਨ ਤੇ ਕਰੋ ਕੀਤੇ ਜਾਣਗੇ ਅਤੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਪਿੰਡਾਂ ਵਿਚ ਵੜਨ ਤੇ ਸਵਾਲ ਪੁੱਛੇ ਜਾਣਗੇ ।
ਉਨ੍ਹਾਂ ਸਮੂਹ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦੀ ਵੱਲੋਂ ਲਗਾਏ ਜਾ ਰਹੇ ਪੱਕੇ ਮੋਰਚਿਆਂ ਵਿੱਚ ਬਦਲ ਕੇ ਭਾਗ ਲੈਣ ਦੀ ਅਪੀਲ ਕੀਤੀ ਇਸ ਮੌਕੇ ਬਲਾਕ ਆਗੂ ਮੱਘਰ ਸਿੰਘ ਠੁੱਲੀਵਾਲ ਭੋਲਾ ਸਿੰਘ ਠੁੱਲੀਵਾਲ ਹਰਤੇਜ ਸਿੰਘ ਸਿੱਧੂ ਖ਼ਜ਼ਾਨਚੀ ਜਸਵੀਰ ਸਿੰਘ ਪਿਆਰਾ ਸਿੰਘ ਸੁਖਦੇਵ ਸਿੰਘ ਉਜਾਗਰ ਸਿੰਘ ਜਗਜੀਤ ਸਿੰਘ ਪਾਲ ਸਿੰਘ ਪਿਰਤਪਾਲ ਸਿੰਘ ਤੇਜ ਕੌਰ ਲਾਭ ਕੌਰ ਕੁਲਵੰਤ ਕੌਰ ਸੁਰਜੀਤ ਕੌਰ ਮਹਿੰਦਰ ਕੌਰ ਗੁਰਮੇਲ ਕੌਰ ਮਨਜੀਤ ਕੌਰ ਹਰਜਿੰਦਰ ਕੌਰ ਬਲਵੀਰ ਕੌਰ ਰੁਪਿੰਦਰ ਕੌਰ ਚਰਨਜੀਤ ਕੌਰ ਦਰਸ਼ਨ ਕੌਰ ਮਹਿੰਦਰ ਕੌਰ ਪਰਮਜੀਤ ਕੌਰ ਇਲਾਵਾ ਹੋਰ ਵਰਕਰ ਤੇ ਨੌਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ