ਪਲੇਸਮੈਂਟ ਅਫਸਰ ਵੱਲੋਂ ਸਵੈ ਰੋਜ਼ਗਾਰ ਸਕੀਮਾਂ ਦਾ ਲਾਭ ਲੈਣ ਦਾ ਸੱਦਾ
ਅਜੀਤ ਸਿੰਘ ਕਲਸੀ/ ਰਵੀ ਸੈਣ ਬਰਨਾਲਾ, 24 ਅਗਸਤ 2020
ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਵਿਚ ਜ਼ਿਲਾ ਬਰਨਾਲਾ ਵਿਚ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਲਗਾਤਾਰ ਆਨਲਾਈਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਅਪਲਾਈ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਪਲੇਸਮੈਂਟ ਅਫ਼ਸਰ ਮਿਸ ਸੋਨਾਕਸ਼ੀ ਨੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਘਰ ਘਰ ਨੌਕਰੀ’ ਸਕੀਮ ਤਹਿਤ ਵੈੱਬਸਾਈਟ http://www.pgrkam.com ਤਿਆਰ ਕੀਤੀ ਗਈ ਹੈ। ਇਸ ਲਈ ਚਾਹਵਾਨ ਯੋਗ ਨੌਜਵਾਨ ਆਪਣੇ ਆਪ ਨੂੰ ਵੈਬਸਾਈਟ ’ਤੇ ਰਜਿਸਟਰਡ ਕਰਵਾ ਸਕਦੇ ਹਨ, ਜਿੱਥੇ ਉਨਾਂ ਨੂੰ ਇਸ ਵੈਬਸਾਈਟ ਰਾਹੀ ਸਰਕਾਰੀ ਨੌਕਰੀ ਸਬੰਧੀ ਜਾਣਕਾਰੀ ਅਤੇ ਪ੍ਰਾਈਵੇਟ ਨੌਕਰੀ ਜਾਂ ਸਵੈ ਰੁਜ਼ਗਾਰ ਸਬੰਧੀ ਨੌਕਰੀ ਪ੍ਰਾਪਤ ਕਰਨ ਦੇ ਵਧੇਰੇ ਮੌਕੇ ਪ੍ਰਾਪਤ ਹੋਣਗੇ । ਇਸ ਤੋਂ ਇਲਾਵਾ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ ਵੱਖ ਵਿਭਾਗਾਂ ਤੋਂ ਘੱਟ ਵਿਆਜ ’ਤੇ ਆਸਾਨ ਕਿਸ਼ਤਾਂ ਰਾਹੀਂ ਲੋਨ ਲੈਣ ਲਈ ਆਨਲਾਈਨ ਲਿੰਕ ਰਾਹੀਂ ਅਰਜ਼ੀਆਂ ਭੇਜੀਆਂ ਜਾ ਸਕਦੀਆਂ ਹਨ। ਅਰਜ਼ੀਆਂ ਲਈ https://docs.google.com/forms/