ਬਰਨਾਲਾ ‘ਚ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ- ਡਿਪਟੀ ਕਮਿਸ਼ਨਰ

Advertisement
Spread information

ਅਜੀਤ ਸਿੰਘ ਕਲਸੀ / ਰਵੀ ਸੈਣ  ਬਰਨਾਲਾ, 3 ਸਤੰਬਰ 2020 
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨਾਂ ਦੱਸਿਆ ਕਿ ਹੁਣ ਸ਼ਹਿਰੀ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਦਾ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 3 ਸਤੰਬਰ 2020 ਤੋਂ ਪੇਂਡੂ ਖੇਤਰਾਂ ਦੇ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕੀਤਾ ਗਿਆ ਹੈ।  ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਦਾ ਸਮਾਂ ਦੋ ਸ਼ਿਫਟਾਂ ਵਿੱਚ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲੀ ਸ਼ਿਫ਼ਟ ਸਵੇਰੇ 8 ਵਜੇ ਤੋਂ ਦੁਪਹਿਰ 1:30 ਵਜੇ ਤੱਕ ਅਤੇ ਦੂਜੀ ਸ਼ਿਫ਼ਟ ਦੁਪਹਿਰ 1:30 ਵਜੇ ਤੋਂ 6 ਵਜੇ ਤੱਕ ਹੋਵੇਗਾ। ਇਨਾਂ ਸ਼ਿਫਟਾਂ ਵਿਚ 50% ਸਟਾਫ ਵਾਰੀ ਨਾਲ ਕੰਮ ਕਰੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਟਾਇਮ ਸ਼ਿਫ਼ਟਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਵੇਗੀ ਤਾਂ ਜੋ ਸੇਵਾ ਕੇਂਦਰਾਂ ਦੇ ਕਾਊਂਟਰਾਂ ’ਤੇ ਕੰਮ ਚਾਲੂ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Advertisement
Advertisement
Advertisement
Advertisement
Advertisement
error: Content is protected !!