ਵਿਦਿਆਰਥੀਆਂ ਦਾ ਰਵਾਇਤੀ ਕੋਰਸਾਂ ਦੇ ਨਾਲ-ਨਾਲ ਕਿੱਤਾ ਮੁਖੀ ਕੋਰਸਾਂ ਵੱਲ ਵੀ ਰੁਝਾਨ ਵਧਿਆ
ਹਰਿੰਦਰ ਨਿੱਕਾ ਬਰਨਾਲਾ 4 ਸਤੰਬਰ 2020
ਐੱਸ ਐੱਸ ਡੀ ਕਾਲਜ਼ ਬਰਨਾਲਾ ਦੇ ਸੈਸ਼ਨ 2020-21 ਆਰੰਭ ਹੋ ਗਿਆ ਹੈ। ਕਾਲਜ ਦੇ ਪ੍ਰਿੰਸੀਪਲ ਲਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਕੋਰੋਨਾ ਮਹਾਂਮਾਰੀ ਕਾਰਣ ਪੰਜਾਬ ਸਰਕਾਰ ਵੱਲੋਂ ਦਿਤੀਆਂ ਹਦਾਇਤਾਂ ਦੀਆਂ ਪਾਲਣਾ ਕਰਦੇ ਹੋਏ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਤਹਿਸ਼ੁਦਾ ਨਿਯਮਾਂ ਅਨੁਸਾਰ ਦਿੱਤੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਆਨਲਾਈਨ ਪੜ੍ਹਾਈ ਕਰਵਾਉਣ ਦੇ ਸਾਰੇ ਪ੍ਰੰਬਧ ਕਰ ਲਏ ਗਏ ਹਨ । ਸਾਰੀਆਂ ਕਲਾਸਾਂ ਨੂੰ ਆਧੁਨਿਕ ਵਾਈ-ਫਾਈ ਨਾਲ ਲੈਸ ਕਰ ਦਿੱਤਾ ਗਿਆ ਹੈ। ਕਾਲਜ ਵਿੱਚ ਇਸ ਵਾਰ ਰਵਾਇਤੀ ਕੋਰਸਾਂ ਦੇ ਨਾਲ ਨਾਲ ਕਿੱਤਾ ਮੁਖੀ ਕੋਰਸਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਲੈਣ ਦਾ ਵਿਸ਼ੇਸ਼ ਰੁਝਾਨ ਵੇਖਣ ਨੂੰ ਮਿਲ ਰਿਹਾ ਹੈ।
ਕਾਲਜ ਵਿੱਚ ਦਾਖਿਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਕਾਲਜ ਵਿੱਚ ਕਲਾਸ ਵਾਈਜ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ ਤਾਂ ਕਿ ਵਿਦਿਆਰਥੀਆਂ ਨੂੰ ਕੋਈ ਪਰੇਸ਼ਾਨੀ ਨਾ ਆਵੇ । ਐੱਸ ਡੀ ਸਭਾ (ਰਜਿ) ਬਰਨਾਲਾ ਦੇ ਸਕੱਤਰ ਜਨਰਲ ਅਤੇ ਚੇਅਰਮੈਨ ਸ੍ਰੀ ਸ਼ਿਵਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਕਾਲਜ ਵਿੱਚ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਲਈ ਫੀਸਾਂ ਵਿੱਚ ਭਾਰੀ ਛੋਟ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਐੱਸ ਡੀ ਸਭਾ ਦੀਆਂ ਵਿਦਿਅਕ ਸੰਸਥਾਵਾਂ ਦੇ ਸਿੱਖਿਆ ਨਿਰਦੇਸ਼ਕ ਸ੍ਰੀ ਸ਼ਿਵ ਸਿੰਗਲਾ ਨੇ ਕਿਹਾ ਇਸ ਪੋਸਟ ਗ੍ਰੈਜੂਏਟ ਕਾਲਜ ਵਿੱਚ ਚਲ ਰਹੇ ਕੋਰਸਾਂ ਬੀ.ਏ, ਬੀ.ਸੀ.ਏ,ਬੀ.ਕਾਮ,ਪੀ.ਜੀ. ਡੀ. ਸੀ .ਏ,ਐਮ.ਐਸ.(ਆਈ . ਟੀ) ,ਐਮ.ਏ ਪੰਜਾਬੀ ਵਿੱਚ ਦਾਖਲੇ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਕਾਰਣ ਹਰੇਕ ਕਲਾਸ ਵਿੱਚ ਸੀਮਤ ਸੀਟਾਂ ਬਾਕੀ ਹਨ। ਉਨ੍ਹਾਂ ਕਿਹਾ ਜਿੰਨੀਂ ਦੇਰ ਕਾਲਜ ਵਿੱਚ ਪੜ੍ਹਾਈ ਦੇ ਸਰਕਾਰ ਵਲੋਂ ਹੁਕਮਤ ਨਹੀਂ ਆਉਂਦੇ , ਉਨੀਂ ਦੇਰ ਅਧਿਆਪਕ ਸਮਾਰਟ ਬੋਰਡ ਅਤੇ ਪ੍ਰਜੈਕਟਰਾਂ ਰਾਹੀਂ ਵਿਦਿਆਰਥੀਆਂ ਨੂੰ ਆਨਲਾਈਨ ਪੜਾਉਣਗੇ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਭਾਰਤ ਭੂਸ਼ਨ, ਕੋਆਰਡੀਨੇਟਰ ਸ੍ਰੀ ਮਨੀਸੀ ਦੱਤ ਸ਼ਰਮਾ ਸਮੂਹ ਸਟਾਫ ਹਾਜ਼ਰ ਸੀ।