ਹਰਪ੍ਰੀਤ ਕੌਰ ਸੰਗਰੂਰ, 6 ਸਤੰਬਰ:2020
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 40 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 3 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 2 ਮਰੀਜ਼ ਭੋਗੀਵਾਲ ਤੋਂ, 2 ਸਿਵਲ ਹਸਪਤਾਲ ਮਲੇਰਕੋਟਲਾ ਤੋਂ, 1 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 3 ਮਰੀਜ਼ ਜੀ.ਐਮ.ਸੀ.ਪਟਿਆਲਾ ਤੋਂ , 3 ਮਰੀਜ਼ ਡੀ.ਐਮ.ਸੀ ਤੋਂ ਅਤੇ ਹੋਮ ਆਈਸੋਲੇਸ਼ਨ ਤੋ 26 ਨੇ ਛੁੱਟੀ ਮਿਲਣ ਤੋ ਬਾਅਦ ਆਪੋ ਆਪਣੇ ਘਰ ਪਰਤੇ ਹਨ।
ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
ਮਿਸ਼ਨ ਫਤਿਹ- 40 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ
ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।