ਹਰਪ੍ਰੀਤ ਕੌਰ ਸੰਗਰੂਰ, 7 ਸਤੰਬਰ 2020
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਰੰਭ ਕੀਤੇ ਮਿਸ਼ਨ ਫ਼ਤਿਹ ਦੇ ਤਹਿਤ ਅੱਜ 6 ਪਾਜ਼ੀਟਿਵ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 1 ਮਰੀਜ਼ ਭੋਗੀਵਾਲ ਤੋਂ ਅਤੇ ਹੋਮ ਆਈਸੋਲੇਸ਼ਨ ਤੋ 5 ਨੇ ਛੁੱਟੀ ਮਿਲਣ ਤੋ ਬਾਅਦ ਆਪੋ ਆਪਣੇ ਘਰ ਪਰਤੇ ਹਨ। ਉਨਾਂ ਕਿਹਾ ਕਿ ਪਾਜ਼ੀਟਿਵ ਪਾਏ ਗਏ ਲੋਕਾਂ ਦੀ ਕੰਟੈਕਟ ਟਰੇਸਿੰਗ ਕਰਦੇ ਹੋਏ ਮੁਕੰਮਲ ਸੈਂਪਿਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਜਾਵੇ ਕਿ ਉਹ ਸਮਾਜਿਕ ਦੂਰੀ, ਹੱਥ ਧੋਣ ਅਤੇ ਮਾਸਕ ਪਹਿਨਣ ਸਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਵਿਡ ਤੋਂ ਸੁਰੱਖਿਅਤ ਰੱਖਣ ਲਈ ਲੋੜਵੰਦ ਲੋਕਾਂ ਨੂੰ ਮੁਫ਼ਤ ਮਾਸਕ ਵੰਡਣ ਦੀ ਮੁਹਿੰਮ ਜਾਰੀ ਹੈ।