ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪਿੰਡਾਂ ’ਚ ਵਿਕਾਸ ਕੰਮ ਲਗਾਤਾਰ ਜਾਰੀ: ਕੈਬਨਿਟ ਮੰਤਰੀ ਸਿੰਗਲਾ

Advertisement
Spread information

ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸਿੰਗਲਾ ਨੇ ਸ਼ੁਰੂ ਕਰਵਾਏ ਕਰੋੜਾਂ ਰੁਪਏ ਦੇ ਵਿਕਾਸ ਕੰਮ


ਹਰਿੰਦਰ ਨਿੱਕਾ  ਸੰਗਰੂਰ, 7 ਸਤੰਬਰ:2020 
ਕੋਵਿਡ-19 ਦੀ ਮਹਾਂਮਾਰੀ ਦੇ ਬਾਵਜੂਦ ਸੰਗਰੂਰ ਹਲਕੇ ਦੇ ਪਿੰਡਾਂ ’ਚ ਵਿਕਾਸ ਕੰਮ ਲਗਾਤਾਰ ਕਰਵਾਏ ਜਾ ਰਹੇ ਅਤੇ ਵਿਕਾਸ ਪ੍ਰੋਜੈਕਟਾਂ ’ਚ ਲੱਗੀ ਲੇਬਰ ਤੇ ਹੋਰਨਾਂ ਲੋਕਾਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਜਾਰੀ ਹਦਾਇਤਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾ ਰਹੀ ਹੈ। 

                ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਪਿੰਡ ਭਰਾਜ ਤੋਂ ਚੰਨੋਂ-ਭੜੋ ਵਾਇਆ ਨੂਰਪੁਰਾ ਸੜਕ ਦੀ ਨੂੰ ਚੌੜਾ ਕਰਨ ਦੇ ਕੰਮ ਨੂੰ ਸ਼ੁਰੂ ਕਰਵਾਉਣ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ , ਇਸ ਸੜਕ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਅਤੇ ਇਸ ’ਤੇ 1.70 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨਾਂ ਕਿਹਾ ਕਿ ਇਸਦੇ ਨਾਲ ਹੀ 20.82 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਭਰਾਜ ਦੀ ਫਿਰਨੀ ਵੀ ਨਵੇਂ ਸਿਰੇ ਤੋਂ ਬਣਵਾਈ ਜਾਵੇਗੀ।
                ਇਸ ਤੋਂ ਬਾਅਦ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪਿੰਡ ਮਾਝਾ, ਮਾਝੀ, ਰਸੂਲਪੁਰ ਛੰਨਾਂ ਅਤੇ ਫ਼ਤਹਿਗੜ ਭਾਦਸੋਂ ਵਿਖੇ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਨੇਪਰੇ ਚਾੜੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਜ਼ਿਕਰਯੋਗ ਹੈ ਕਿ ਪਿੰਡ ਮਾਝਾ ਦੀ ਭਵਾਨੀਗੜ-ਨਾਭਾ ਰੋਡ ਨੂੰ ਜੋੜਦੀ 1.51 ਕਿਲੋਮੀਟਰ ਲੰਬੀ ਸੜਕ 76.58 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਵਾਈ ਜਾ ਰਹੀ ਹੈ । ਜਦਕਿ 18.98 ਲੱਖ ਰਪਏ ਦੀ ਲਾਗਤ ਨਾਲ ਪਿੰਡ ਦੀ ਫ਼ਿਰਨੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। 
               ਇਸੇ ਤਰਾਂ ਭਵਾਨੀਗੜ-ਨਾਭਾ ਸੜਕ ਨੂੰ ਮਾਝੀ ਪਿੰਡ ਨਾਲ ਜੋੜਦੀਆਂ ਦੋ ਸੜਕਾਂ ਕ੍ਰਮਵਾਰ 77 ਲੱਖ ਤੇ 1 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣਵਾਈਆਂ ਜਾ ਰਹੀਆਂ ਹਨ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਝੀ ਤੋਂ ਫੁੰਮਣਵਾਲ ਨੂੰ ਜੋੜਦੇ 3 ਕਿਲੋਮੀਟਰ ਲੰਬੇ ਰਸਤੇ ’ਤੇ ਵੀ 1 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।
              ਸ਼੍ਰੀ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪਿੰਡਾਂ ’ਚ ਮਿਆਰੀ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਨਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਦੇ ਮੱਦੇਨਜ਼ਰ ਅੱਜ ਪਿੰਡ ਰਸੂਲਪੁਰ ਛੰਨਾਂ ’ਚ ਵੀ 28.71 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਅਤੇ 72.61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਨੂੰ ਨੰਦਗੜ ਨਾਲ ਜੋੜਦੀ ਸੜਕ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ ਗਈ ਹੈ। 
               ਉਨਾਂ ਦੱਸਿਆ ਕਿ ਇਸੇ ਤਰਾਂ ਪਿੰਡ ਫ਼ਤਿਹਗੜ ਭਾਦਸੋਂ ’ਚ ਵੀ 30 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ, 1 ਕਰੋੜ 95 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਨੂੰ ਕਾਕੜਾ ਨਾਲ ਜੋੜਦੀ ਸੜਕ ਅਤੇ 1 ਕਰੋੜ 18 ਲੱਖ ਰੁਪਏ ਦੀ ਲਾਗਤ ਨਾਲ ਫ਼ਤਿਹਗੜ ਭਾਦਸੋਂ ਨੂੰ ਜੌਲੀਆਂ ਨਾਲ ਜੋੜਦੀ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਵਰਿੰਦਰ ਪੰਨਵਾ, ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਤੇ ਹੋਰ ਮੋਹਤਬਰ ਸੱਜਣ ਵੀ ਹਾਜ਼ਰ ਸਨ।  

Advertisement
Advertisement
Advertisement
Advertisement
Advertisement
error: Content is protected !!