ਹਹਪ੍ਰੀਤ ਕੌਰ ਸੰਗਰੂਰ, 15 ਸਤੰਬਰ: 2020
ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ। ਜ਼ਿਲਾ ਸੰਗਰੂਰ ਦੇ ਅੱਜ 34 ਜਣਿਆ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ।
ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 2 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 1 ਮਰੀਜ਼ ਨੇ ਸਿਵਲ ਹਸਪਤਾਲ ਮਲੇਰਕੋਟਲਾ ’ਚ ਅਤੇ 31 ਮਰੀਜ਼ਾਂ ਨੇ ਹੋਮ ਕੁਆਰਨਟਾਈਨ ਤੋਂ ਕਰੋਨਾ ਨੂੰ ਹਰਾਇਆ। ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।