ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਸਹਿਯੋਗ ਕਰਨ ਦੀ ਅਪੀਲ
ਸੋਨੀ ਪਨੇਸਰ ਬਰਨਾਲਾ, 16 ਸਤੰਬਰ 2020
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਸੰਗਰੂਰ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਤਿਆਰ ਕੀਤੀ ਗਈ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਫੂਲਕਾ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹਾ ਪੱਧਰ ’ਤੇ ਪਰਾਲੀ ਨੂੰ ਸਾੜਿਆ ਨਾ ਜਾਵੇ ਦਾ ਪ੍ਰਚਾਰ ਕਰੇਗੀ ਅਤੇ ਰੋਜ਼ਾਨਾ 10 ਤੋਂ 12 ਪਿੰਡਾਂ ਨੂੰ ਕਵਰ ਕੀਤੇ ਜਾਣਗੇ ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਚਲਦਿਆਂ ਅੱਗ ਲਗਾਉਣ ਨਾਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਨਾਲ ਦੂਜੇ ਲੋਕਾਂ ਨੂੰ ਧੂੰਏ ਨਾਲ ਘਾਤਕ ਬਿਮਾਰੀਆ ਦਾ ਸ਼ਿਕਾਰ ਹੋਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਤਾਂ ਮਾੜਾ ਅਸਰ ਪੈਂਦਾ ਹੀ ਹੈ, ਇਸ ਦੇ ਨਾਲ-ਨਾਲ ਜੀਵ-ਜੰਤੂ ਵੀ ਅੱਗ ਲਗਾਉਣ ਨਾਲ ਸੜ ਕੇ ਸੁਆਹ ਹੋ ਜਾਂਦੇ ਹਨ। ਇਸ ਤੋਂ ਇਲਾਵਾ ਸੜ੍ਹਕੀ ਹਾਦਸਿਆਂ ’ਚ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਕਿਸਾਨਾਂ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਸਾਰੇ ਰਲ-ਮਿਲ ਕੇ ਸਾਫ਼-ਸੁਥਰਾ ਤੇ ਸ਼ੁੱਧ ਵਾਤਾਵਰਣ ਬਣਾਉਣ ’ਚ ਆਪਣਾ ਯੋਗਦਾਨ ਪਾ ਸਕੀਏ।
ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰੁਣ ਜਿੰਦਲ, ਵਾਤਾਵਰਣ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸ਼ੀਅਨ ਰਾਜੀਵ ਗੁਪਤਾ, ਏ.ਈ.ਈ.ਵਿਪਨ ਕੁਮਾਰ ਹਾਜ਼ਰ ਸਨ।
ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰੁਣ ਜਿੰਦਲ, ਵਾਤਾਵਰਣ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸ਼ੀਅਨ ਰਾਜੀਵ ਗੁਪਤਾ, ਏ.ਈ.ਈ.ਵਿਪਨ ਕੁਮਾਰ ਹਾਜ਼ਰ ਸਨ।