ਐਮ.ਪੀ ਭਗਵੰਤ ਮਾਨ ਨੇ ਜ਼ਿਲਾ ਸੰਗਰੂਰ ’ਚ ਕੇਂਦਰੀ ਯੋਜਨਾਵਾਂ ਸਬੰਧੀ ਕੀਤੀ ਆਨਲਾਈਨ ਮੀਟਿੰਗ 

Advertisement
Spread information

ਹਰਪ੍ਰੀਤ ਕੌਰ ਸੰਗਰੂਰ, 16 ਸਤੰਬਰ:2020 
               ਕੋਵਿਡ-19 ਦੇ ਮੱਦੇਨਜ਼ਰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਆਨਲਾਈਨ ਪ੍ਰਕਿਰਿਆ ਰਾਹੀ ਵਿਸ਼ੇਸ਼ ਮੀਟਿੰਗ ਹੋਈ। ਆਨਲਾਈਨ ਮੀਟਿੰਗ ਦੌਰਾਨ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਲੋਕ ਸਭਾ ਸੰਗਰੂਰ ਸ਼੍ਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਹਾਜ਼ਰ ਸਨ।
ਮੀਟਿੰਗ ਦੀ ਕਾਰਵਾਈ ਚਲਾਉਂਦਿਆ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਜਿੰਦਰ ਸਿੰਘ ਬੱਤਰਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲੇ ਅੰਦਰ ਚਲ ਰਹੇ ਕੇਂਦਰੀ ਯੋਜਨਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦੇਣ ਲਈ ਨਿਰਦੇਸ਼ ਦਿੱਤੇ।
              ਮੈਂਬਰ ਲੋਕ ਸਭਾ ਸ੍ਰੀ ਭਗਵੰਤ ਮਾਨ ਨੇ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦੀ ਯੋਜਨਾਵਾਂ, ਮੱਛੀ ਪਾਲਣ, ਖੇਤੀਬਾੜੀ, ਜ਼ਿਲਾ ਸਿੱਖਿਆ ਵਿਭਾਗ ਐਲੀਮੈਂਟਰੀ ਅਤੇ ਸੈਕੰਡਰੀ, ਜ਼ਿਲਾ ਭਲਾਈ ਵਿਭਾਗ, ਭੁਮੀ ਰੱਖਿਆ ਵਿਭਾਗ, ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ, ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ (ਅਜੀਵਿਕਾ)  ਪ੍ਰਧਾਨ ਮੰਤਰੀ ਆਵਾਸ ਯੋਜਨਾ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਆਰ. ਸੇਤੀ ਸਕੀਮ ਅਤੇ ਹੋਰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਵੱਖ-2 ਮੁੱਦਿਆ ਨੰੂ ਲੈ ਕੇ ਸ੍ਰੀ ਮਾਨ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸਮੁੱਚੀਆਂ ਯੋਜਨਾਵਾਂ ਨੂੰ ਜ਼ਿਲੇ ਅੰਦਰ ਲਾਗੂ ਕਰਨ ਦੇ ਆਦੇਸ਼ ਵੀ ਜਾਰੀ ਕੀਤੇ।

Advertisement
Advertisement
Advertisement
Advertisement
Advertisement
Advertisement
error: Content is protected !!