ਫਿਰੋਜ਼ਪੁਰ ਦੀਆਂ ਟੀਮਾਂ ਨੇ ਸਤਲੁਜ ਦਰਿਆ ਦੇ ਨਜਦੀਕ ਪਿੰਡ ਅਲੀਕੇ ਵਿੱਚ ਛਾਪਾ ਮਾਰ ਕੇ ਕੀਤੀ ਵੱਡੀ ਕਾਰਵਾਈ
ਬਿੱਟੂ ਜਲਾਲਾਬਾਦੀ ਫਿਰੋਜ਼ਪੁਰ 9 ਅਕਤੂਬਰ 2020
ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਨੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ ਛਾਪੇਮਾਰੀ ਦੌਰਾਨ 25 ਤਰਪਾਲਾਂ ਅਤੇ ਲਗਭਗ 46 ਹਜ਼ਾਰ ਲੀਟਰ ਲਾਹਨ ਜਬਤ ਕਰਕੇ ਨਸ਼ਟ ਕੀਤੀ।
ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਨੇ ਦੱਸਿਆ ਕਿ ਆਬਕਾਰੀ ਵਿਭਾਗ ਫਿਰੋਜ਼ਪੁਰ ਤੇ ਪੁਲਿਸ ਵਿਭਾਗ
ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦਾ ਕੰਮ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਮਲਾ ਪੁਲਿਸ ਸਟੇਸਨ ਸਦਰ, ਫਿਰੋਜ਼ਪੁਰ ਵਿੱਚ ਦਰਜ ਕੀਤਾ ਗਿਆ ਹੈ।