ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਸਾਂਭ ਸੰਭਾਲ ਅਤੇ ਜਾਗਰੂਕਤਾ ਲਈ ਹਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ- ਡਾ ਸੁਖਜੀਵਨ ਕੱਕੜ
ਅਜੀਤ ਸਿੰਘ ਕਲਸੀ ਬਰਨਾਲਾ, 9 ਅਕਤੂਬਰ 2020
ਸਿਹਤ ਵਿਭਾਗ ਦਾ ਮੁੱਖ ਮੰਤਵ ਹਰ ਵਰਗ ਦੇ ਵਿਅਕਤੀ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਦੀ ਪੂਰਤੀ ਹਿੱਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਸਾਡੀ ਅਹਿਮ ਜਿੰਮੇਵਾਰੀ ਹੈ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹੇ ਅਤੇ ਕੋਰੋਨਾ ਮਹਾਂਮਾਰੀ ਦੇ ਚੱਲਦਿਆ ਪੀੜਤ ਮਰੀਜਾਂ ਦੀ ਸਾਂਭ ਸੰਭਾਲ ਅਤੇ ਇਸਤੋਂ ਬਚਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਸੁਖਜੀਵਨ ਕੱਕੜ ਨੇ ਸਿਵਲ ਸਰਜਨ ਬਰਨਾਲਾ ਦਾ ਕਾਰਜ ਸੰਭਾਲਣ ਮੌਕੇ ਕੀਤਾ।
ਡਾ ਸੁਖਜੀਵਨ ਕੱਕੜ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੇ ਮੱਦੇਨਜਰ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਜੱਚੇ-ਬੱਚੇ ਨਾਲ ਸਬੰਧਤ ਸਿਹਤ ਸਹੂਲਤਾਂ ਪ੍ਰਤੀ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਮੁੱਖ ਮੰਤਰੀ ਕੈਂਸਰ ਰਾਹਤ ਫੰਡ ਕੋਸ਼ ਯੋਜਨਾ, ਮੁਫਤ ਹੈਪਾਟਾਈਟਸ ਸੀ ਰਿਲੀਫ ਫੰਡ ਯੋਜਨਾ, ਬੱਚਿਆ ਅਤੇ ਗਰਭਵਤੀ ਔਰਤਾਂ ਦਾ ਮੁਫਤ ਟੀਕਾਕਰਨ ਸਮੇਤ ਕਈ ਹੋਰ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਪ੍ਰਤੀ ਆਮ ਲੋਕਾਂ ਨੂੰ ਹੋਰ ਵੀ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਡਾ ਲਖਵੀਰ ਕੌਰ ਜਿਲਾ ਪਰਿਵਾਰ ਭਲਾਈ ਅਫਸਰ, ਡਾ ਭੁਪਿੰਦਰ ਸਿੰਘ ਜ਼ਿਲ੍ਹਾ ਟੀਕਾਕਰਣ ਅਫਸਰ , ਡਾ ਜਸਪ੍ਰੀਤ ਸਿੰਘ ਜਿਲਾ ਸਿਹਤ ਅਫਸਰ, ਡਾ ਜੋਤੀ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਅਤੇ ਸਿਵਲ ਸਰਜਨ ਦਫਤਰ ਬਰਨਾਲਾ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਸੁਖਜੀਵਨ ਕੱਕੜ ਸਿੰਘ ਜੀ ਦਾ ਆਹੁਦਾ ਸੰਭਾਂਲਣ ਮੌਕੇ ਸਵਾਗਤ ਕੀਤਾ ਗਿਆ।