ਕੌਮਾਂਤਰੀ ਬਾਲੜੀ ਦਿਵਸ ਤੇ ਡਾ. ਪ੍ਰੀਤੀ ਯਾਦਵ ਦਾ ਸੱਦਾ ,ਬੱਚੀਆਂ ਨੂੰ ਆਪਣੇ ਫੈਸਲੇ ਖ਼ੁਦ ਲੈਣ ਦੀ ਦਿਉ ਆਜ਼ਾਦੀ

Advertisement
Spread information

ਔਰਤਾਂ ਕਦੇ ਵੀ ਕਮਜ਼ੋਰ ਨਹੀਂ ਰਹੀਆਂ, ਧੀਆਂ ਸਾਡਾ ਮਾਣ-ਪੂਜਾ ਸਿਆਲ ਗਰੇਵਾਲ
ਕੌਮਾਂਤਰੀ ਬਾਲੜੀ ਦਿਵਸ ਸਬੰਧੀ ਖੇਡ ਸਮਾਰੋਹ, ਧੀਆਂ ਦੇ ਮਾਪਿਆਂ ਦਾ ਵਿਸ਼ੇਸ਼ ਸਨਮਾਨ


ਰਾਜੇਸ਼ ਗੌਤਮ ਭੁੱਨਰਹੇੜੀ, 14 ਅਕਤੂਬਰ:2020 
               ਕੌਮਾਂਤਰੀ ਬਾਲੜੀ ਦਿਵਸ ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਇੱਥੇ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਮੌਕੇ ਜਿੱਥੇ ਆਪਣੀ ਇਕੱਲੀ ਔਲਾਦ ਧੀਆਂ ਦਾ ਪਾਲਣ ਪੋਸ਼ਣ ਕਰਨ ਵਾਲੇ ਮਾਪਿਆਂ ਦਾ ਸਨਮਾਨ ਕੀਤਾ ਗਿਆ, ਉਥੇ ਹੀ ਲੜਕੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਪ੍ਰੀਤੀ ਯਾਦਵ ਅਤੇ ਏ.ਡੀ.ਸੀ. (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਸ਼ਿਰਕਤ ਕੀਤੀ।
               ਸਮਾਰੋਹ ਨੂੰ ਸੰਬੋਧਨ ਕਰਦਿਆਂ ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਨੂੰ ਆਪਣੀਆਂ ਬੱਚੀਆਂ ਨੂੰ ਆਪਣੇ ਫੈਸਲੇ ਖ਼ੁਦ ਲੈਣ ਦੀ ਆਜ਼ਾਦੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇੱਕ ਧੀ ਦੀ ਮਾਂ ਹਨ ਪਰੰਤੂ ਬੱਚੇ ਨੂੰ ਪਾਲਣ ਪੋਸ਼ਣ ਲਈ ਮਾਂ ਦੇ ਨਾਲ-ਨਾਲ ਪਿਤਾ ਦਾ ਵੀ ਯੋਗਦਾਨ ਬਰਾਬਰ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਂ ਅਤੇ ਪਿਤਾ ਇੱਕ ਸਾਇਕਲ ਦੇ ਦੋ ਪਹੀਏ ਹਨ ਅਤੇ ਦੋਵਾਂ ਦਰਮਿਆਨ ਮੁਕਾਬਲਾ ਨਹੀਂ ਕੀਤਾ ਜਾ ਸਕਦਾ ਪਰ ਦੋਵਾਂ ਦੇ ਸਹਿਯੋਗ ਨਾਲ ਹੀ ਵਿਕਾਸ ਸੰਭਵ ਹੈ। ਡਾ. ਯਾਦਵ ਨੇ ਕਿਹਾ ਕਿ ਸਾਨੂੰ ਆਪਣੇ ਲੜਕਿਆਂ ਨੂੰ ਵੀ ਇਹ ਸਿਖਾਉਣਾ ਚਾਹੀਦਾ ਹੈ ਕਿ ਉਹ ਲੜਕੀਆਂ ਦੇ ਫੈਸਲਿਆਂ ਦਾ ਸਨਮਾਨ ਕਰਨ। ਉਨ੍ਹਾਂ ਲੜਕੀਆਂ ਨੂੰ ਵੀ ਸੁਨੇਹਾ ਦਿੱਤਾ ਕਿ ਉਹ ਜੋ ਵੀ ਬਨਣ ਪਰੰਤੂ ਸਭ ਤੋਂ ਅੱਗੇ ਆਉਣ।
               ਏ.ਡੀ.ਸੀ. (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਮਾਣ ਨਾਲ ਦੱਸਿਆ ਕਿ ਉਹ ਖ਼ੁਦ ਆਪਣੀ ਧੀ ਦਾ ਇਕੱਲਿਆਂ ਹੀ ਪਾਲਣ ਪੋਸ਼ਣ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਮਾਪਿਆਂ ਦੀ ਧੀ ਅਤੇ ਇੱਕ ਧੀ ਦੀ ਮਾਂ ਹੋਣ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਔਰਤਾਂ ਕਦੇ ਵੀ ਕਮਜ਼ੋਰ ਨਹੀਂ ਰਹੀਆਂ ਪਰੰਤੂ ਉਸਨੂੰ ਕਮਜ਼ੋਰ ਹੋਣ ਦਾ ਦਰਜਾ ਦੇ ਕੇ ਉਸਦਾ ਮਾਣ ਹਮੇਸ਼ਾ ਘਟਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਟੀਆਂ ਰੱਬ ਦੀ ਦਾਤ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਅਸੀਂ ਕੁੜੀਆਂ ਵਿਰੋਧੀ ਸੋਚ ਤੋਂ ਵੀ ਨਿਜਾਤ ਪਾ ਲਵਾਂਗੇ।
             ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਭੁੱਨਰਹੇੜੀ ਦੇ ਪ੍ਰਧਾਨ ਸ. ਗੁਰਮੀਤ ਸਿੰਘ ਬਿੱਟੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ. ਮਨਿੰਦਰ ਸਿੰਘ ਫਰਾਂਸਵਾਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਲੜਕੀਆਂ ਦੇ ਵਾਲੀਵਾਲ, ਅਥਲੈਟਿਕਸ 100 ਮੀਟਰ ਤੇ 200 ਮੀਟਰ ਅਤੇ ਹੈਂਡਬਾਲ ਦੇ ਮੁਕਾਬਲੇ ਕਰਵਾਏ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਸਾਸ਼ਵਤ ਰਾਜ਼ਦਾਨ ਨੇ ਦੱਸਿਆ ਕਿ 100 ਮੀਟਰ ਅਥਲੈਟਿਕਸ ‘ਚ ਜੀਨਤ ਪਹਿਲੇ ਸਥਾਨ ‘ਤੇ, ਹਰਮਨ ਦੂਜੇ ਅਤੇ ਸੀਰਤ ਤੀਜੇ ਸਥਾਨ ‘ਤੇ ਰਹੀ। ਜਦੋਂ ਕਿ 200 ਮੀਟਰ ‘ਚ ਮਨਦੀਪ ਪਹਿਲੇ, ਮਹਿਕ ਦੂਜੇ ਅਤੇ ਰੌਸ਼ਨੀ ਤੀਜੇ ਸਥਾਨ ‘ਤੇ ਰਹੀ।
              ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਰਮੀਤ ਸਿੰਘ ਨੇ ਦੱਸਿਆ ਕਿ ਕੌਮਾਂਤਰੀ ਬਾਲੜੀ ਦਿਵਸ ਨੂੰ ਲੈਕੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਸੀ ਅਤੇ ਅੱਜ ਲੜਕੀਆਂ ਦੇ ਇਹ ਖੇਡ ਮੁਕਾਬਲੇ ਕਰਵਾਏ ਗਏ ਹਨ ਅਤੇ ਨਾਲ ਹੀ 15 ਅਜਿਹੇ ਮਾਪਿਆਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਇਕੱਲੇ ਮਾਪੇ ਹੋਣ ਦੇ ਬਾਵਜੂਦ ਆਪਣੀਆਂ ਬੱਚੀਆਂ ਦੀ ਪਰਵਰਿਸ਼ ਬਹੁਤ ਵਧੀਆ ਢੰਗ ਨਾਲ ਕੀਤੀ।
                ਸਮਾਗਮ ਮੌਕੇ ਦਿੱਲੀ ਜ਼ਿਲ੍ਹਾ ਅਦਾਲਤਾਂ ਦੇ ਜੱਜ ਕੋਮਲ ਗਰਗ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਨਿਰਮਲ ਓਸੀਪਚਨ, ਸ. ਜਗਨੂਰ ਸਿੰਘ ਗਰੇਵਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਵਿਕਾਸ ਫੈਲੋ ਅਰੂਸ਼ੀ ਬੇਦੀ, ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਸਾਰੇ 9 ਸੀ.ਡੀ.ਪੀ.ਓਜ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ, ਡੀਪੀਈਡੀ ਅਨਮੋਲਦੀਪ ਸਿੰਘ, ਸ਼ਵਜੋਤ ਸਿੰਘ, ਗੁਰਦੀਪ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!