ਆਬਕਾਰੀ ਵਿਭਾਗ ਫਿਰੋਜ਼ਪੁਰ ਤੇ ਤਰਨਤਾਰਨ ਦੀਆਂ ਟੀਮਾਂ ਦਾ ਸਾਂਝਾ ਐਕਸ਼ਨ , ਹਰੀਕੇ ਵਿਖੇ ਸਤਲੁਜ-ਬਿਆਸ ਦੇ ਸੰਗਮ ਵਿੱਚ ਮਾਰਿਆ ਛਾਪਾ
ਬੀ.ਟੀ.ਐਨ. ਸਰਵਿਸ , ਫਿਰੋਜ਼ਪੁਰ 14 ਅਕਤੂਬਰ 2020
ਆਬਕਾਰੀ ਵਿਭਾਗ ਫਿਰੋਜ਼ਪੁਰ ਅਤੇ ਤਰਨਤਾਰਨ ਦੀਆਂ ਟੀਮਾਂ ਨੇ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ ਛਾਪੇਮਾਰੀ ਦੌਰਾਨ ਲਗਭਗ 1.10 ਲੱਖ ਲੀਟਰ ਲਾਹਨ, 25 ਤਰਪਾਲਾਂ, 10 ਲੋਹੇ ਦੇ ਡਰੱਮ ਅਤੇ 1 ਅਲਮੀਨੀਅਮ ਦਾ ਬਰਤਨ, ਲਗਭਗ 5 ਕੁਇੰਟਲ ਸੁੱਕੀ ਲੱਕੜ ਅਤੇ 4 ਲੱਕੜ ਦੀਆਂ ਕਿਸ਼ਤੀਆਂ ਬਰਾਮਦ ਕੀਤੀਆਂ।
ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਨੇ ਦੱਸਿਆ ਕਿ ਫਿਰੋਜ਼ਪੁਰ ਤੇ ਤਰਨਤਾਰਨ ਦੇ ਆਬਕਾਰੀ ਵਿਭਾਗ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਵੱਲੋਂ ਹਰੀਕੇ ਖੇਤਰ ਵਿਖੇ ਸਤਲੁਜ ਅਤੇ ਬਿਆਸ ਦੇ ਸੰਗਮ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਲਗਭਗ 1.10 ਲੱਖ ਲੀਟਰ ਲਾਹਨ ਬਰਾਮਦ ਕਰਕੇ ਨਸ਼ਟ ਕੀਤੀ ਗਈ, ਇਸ ਤੋਂ ਇਲਾਵਾ 25 ਤਰਪਾਲਾਂ, 10 ਲੋਹੇ ਦੇ ਡਰੱਮ ਅਤੇ 1 ਅਲਮੀਨੀਅਮ ਦਾ ਬਰਤਨ, ਲਗਭਗ 5 ਕੁਇੰਟਲ ਸੁੱਕੀ ਲੱਕੜ ਅਤੇ 4 ਲੱਕੜ ਦੀਆਂ ਕਿਸ਼ਤੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦਾ ਕੰਮ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਮਲਾ ਥਾਣਾ ਚੋਹਲਾ ਸਾਹਿਬ ਵਿਖੇ ਦਰਜ ਕੀਤਾ ਗਿਆ ਹੈ।