ਹਲਕਾ ਮਲੇਰਕੋਟਲਾ ਦੇ 55 ਪਿੰਡਾਂ ’ਤੇ 14 ਕਰੋੜ 80 ਲੱਖ ਰੁਪਏ ਕੀਤੇ ਜਾਣਗੇ ਖਰਚ
ਲੱਖੀ ਗੁਆਰਾ , ਮਲੇਰਕੋਟਲਾ 18 ਅਕਤੂਬਰ 2020
ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ਼ ਮੁਹਿੰਮ ਤਹਿਤ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਤੇ ਕਾਂਗਰਸੀ ਆਗੂ ਸ਼੍ਰੀ ਰਾਹੁਲ ਗਾਂਧੀ ਦੀ ਦਿੱਲੀ ਤੋਂ ਵਰਚੂਅਲ ਮੌਜੂਦਗੀ ’ਚ ਸੂਬਾ ਪੱਧਰ ’ਤੇ ਸਮਾਰਟ ਵਿਲੇਜ਼ ਮੁਹਿੰਮ ਫੇਜ਼-2 ਦੀ ਸ਼ੁਰੂਆਤ ਦੇ ਸਬੰਧ ’ਚ ਪਿੰਡ ਭੂਦਨ ਵਿਖੇ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਵਿਸ਼ੇਸ਼ ਤੌਰ ’ਤੇ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ ਕਰਨ ਵੇਲੇ ਕੀਤਾ।
ਉਨ੍ਹਾਂ ਦੱਸਿਆ ਕਿ ਸਿਰਫ ਹਲਕਾ ਮਲੇਰੋਕਟਲਾ ਦੇ 55 ਪਿੰਡਾਂ ਲਈ 14 ਕਰੋੜ 80 ਲੱਖ ਰੁਪਏ ਨਾਲ ਵਿਕਾਸ ਕੰਮਾਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਵਿਕਾਸ ਪਿੰਡਾਂ ਵਿੱਚ ਪੱਕੀਆਂ ਗਲੀਆਂ-ਨਾਲੀਆਂ, ਛੱਪੜਾਂ ਦੇ ਕਾਰਜ, ਸਟਰੀਟ ਲਾਈਟਾਂ, ਪਾਰਕ, ਜਿੰਮ, ਕਮਿਊਨਿਟੀ ਹਾਲ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਡਲ ਆਂਗਣਵਾੜੀ ਸੈਂਟਰਾਂ ਦੀ ਸਥਾਪਤੀ, ਸਮਾਰਟ ਸਕੂਲਾਂ ਦੇ ਨਾਲ-ਨਾਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਆਦਿ ਨਾਲ ਸਬੰਧਤ ਕੰਮ ਕਰਵਾਏ ਜਾਣਗੇ ਜਿਨ੍ਹਾਂ ਨਾਲ ਪਿੰਡਾਂ ਵਿੱਚ ਰਹਿੰਦੇ ਲੋਕਾਂ ਦਾ ਜੀਵਨ ਪੱਧਰ ਹੋਰ ੳੁੱਚਾ ਹੋਵੇਗਾ।
ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਰਾਜ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੰੂ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਮਲੇਰਕੋਟਲਾ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਮਲੇਰਕੋਟਲਾ ਵਿਕਰਮਜੀਤ, ਬਲਾਕ ਵਿਕਾਸ ਪੰਚਾਇਤ ਅਫ਼ਸਰ ਰਿੰਪੀ ਗਰਗ, ਸਿੰਘ ਪਾਂਥੇ, ਸਰਪੰਚ ਭੂਦਨ ਕਰਮਜੀਤ ਕੌਰ, ਚੇਅਰਮੈਨ ਬਲਾਕ ਸੰਮਤੀ 2 ਕਰਮਜੀਤ ਸਿੰਘ, ਬਲਦੇਵ ਸਿੰਘ, ਚਮਕੌਰ ਸਿੰਘ, ਕੀਮਤ, ਬਿੰਦਰ ਸਿੰਘ, ਗੁਰੀ ਸਿੰਘ, ਗਰੀਬ ਸਿੰਘ, ਪੀ.ਏ.ਟੂ ਰਜ਼ੀਆ ਸੁਲਤਾਨਾ ਦਰਬਾਰਾ ਸਿੰਘ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।