ਖਰੀਦ ਏਜੰਸੀਆਂ ਨੇ ਹੁਣ ਤੱਕ ਖਰੀਦਿਆ 1 ਲੱਖ 34 ਹਜ਼ਾਰ 148 ਮੀਟਰਕ ਟਨ ਝੋਨਾ-ਡਿਪਟੀ ਕਮਿਸ਼ਨਰ

Advertisement
Spread information

ਹਰਪ੍ਰੂੀਤ ਕੌਰ, ਸੰਗਰੂਰ 18 ਅਕਤੂਬਰ:2020
            ਜ਼ਿਲੇ ਦੀਆਂ 210 ਮੰਡੀਆਂ ਵਿੱਚ ਝੋੋਨੇ ਦੀ  ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 17 ਅਕਤੂਬਰ ਤੱਕ ਵੱਖ ਵੱਖ ਮੰਡੀਆਂ ਵਿੱਚ 1 ਲੱਖ 41 ਹਜ਼ਾਰ 518 ਮੀਟਰਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 34 ਹਜ਼ਾਰ 148 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।
          ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੰਦੇ ਹੋਏ ਦੱਸਿਆ ਕਿ ਪਨਗਰੇਨ ਵੱਲੋਂ 60 ਹਜਾਰ 673 ਮੀਟਰਕ ਟਨ, ਮਾਰਕਫੈੱਡ ਵੱਲੋਂ 38 ਹਜ਼ਾਰ 715 ਮੀਟਰਕ ਟਨ, ਪਨਸਪ ਵੱਲੋਂ 22 ਹਜਾਰ 480 ਮੀਟਰਕ ਟਨ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 12 ਹਜਾਰ 140 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।
ਸ੍ਰੀ ਰਾਮਵੀਰ ਨੇ ਕਿਹਾ ਕਿ  ਕਿਸਾਨਾਂ ਨੰੂ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੰੂ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ।

Advertisement
Advertisement
Advertisement
Advertisement
Advertisement
error: Content is protected !!