ਏ.ਐਸ. ਅਰਸ਼ੀ , ਚੰਡੀਗੜ੍ਹ 18 ਅਕਤੂਬਰ 2020
ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸੱਦਿਆ ਗਿਆ , ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੁਣ ਦੋ ਦਿਨਾਂ ਦਾ ਹੋਵੇਗਾ। ਕਾਂਗਰਸੀ ਲੀਡਰ ਰਾਜ ਕੁਮਾਰ ਵੇਰਕਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪਹਿਲੇ ਦਿਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ , ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ ਅਤੇ ਦੂਸਰੇ ਦਿਨ ਜਿਹੜੇ ਬੇ-ਜ਼ਮੀਨੇ ਕਿਸਾਨ ਅਤੇ ਮਜ਼ਦੂਰ ਸਰਕਾਰੀ ਜ਼ਮੀਨਾਂ ‘ਤੇ ਬੈਠੇ ਹਨ । ਉਨ੍ਹਾਂ ਨੂੰ ਜ਼ਮੀਨਾਂ ਦੇ ਹੱਕ ਦਿੱਤੇ ਜਾਣਗੇ। ਇਹ ਸੈਸ਼ਨ ਕੱਲ੍ਹ ਸੋਮਵਾਰ 19 ਅਕਤੂਬਰ ਨੂੰ ਸ਼ੁਰੂ ਹੋਏਗਾ ਅਤੇ ਮੰਗਲਵਾਰ 20 ਅਕਤੂਬਰ ਨੂੰ ਵੀ ਜਾਰੀ ਰਹੇਗਾ।