ਬੀ.ਟੀ.ਐਨ. ਫਾਜ਼ਿਲਕਾ, 19 ਅਕਤੂਬਰ 2020
ਰਾਜ ਭਰ `ਚ 9ਵੀਂ ਤੋਂ 12ਵੀਂ ਜਮਾਤ ਤੱਕ ਸਕੂਲ ਖੁੱਲਣ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ `ਚ ਜਿੱਥੇ ਵਿਲੱਖਣ ਚਾਅ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਮਾਪਿਆਂ ਤੇ ਅਧਿਆਪਕਾਂ `ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਸਕੂਲ ਖੁੱਲ੍ਹਣ ਲਈ ਕੋਵਿਡ-19 ਤੋਂ ਬਚਾਅ ਸਬੰਧੀ ਸਰਕਾਰੀ ਸਕੂਲ ਮੁਖੀਆਂ ਵੱਲੋਂ ਸਫਾਈ, ਵਿਸ਼ਾਣੂ ਰਹਿਤ ਕਰਨ ਅਤੇ ਸਮਾਜਿਕ ਦੂਰੀ ਨੂੰ ਧਿਆਨ `ਚ ਰੱਖਣ ਸਬੰਧੀ ਪ੍ਰਕਿਰਿਆ ਸੁਚਾਰੂ ਰੂਪ `ਚ ਚਲਾਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਬਿ੍ਜਮੋਹਨ ਸਿੰਘ ਬੇਦੀ ਦੀ ਹਦਾਇਤਾਂ ਅਨੁਸਾਰ ਕੋਵਿਡ-19 ਸਬੰਧੀ ਸਾਵਧਾਨੀਆਂ ਦੇ ਪਾਲਣ ਹਿੱਤ ਜਿਲ੍ਹੇ `ਚ ਪੂਰੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਖੁੱਲ੍ਹਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।
ਪ੍ਰਿੰਸੀਪਲ ਗੁਰਦੀਪ ਕੁਮਾਰ ਦਾ ਕਹਿਣਾ ਹੈ ਕਿ ਇਸ ਵੇਲੇ ਤਾਲਾਬੰਦੀ ਲੱਗਭੱਗ ਖੁੱਲ੍ਹ ਚੁੱਕੀ ਹੈ ਅਤੇ ਬਹੁਤ ਸਾਰੀਆਂ ਇਕੱਠਾਂ ਵਾਲੀਆਂ ਸਰਗਰਮੀਆਂ ਆਮ ਵਾਂਗ ਚੱਲ ਰਹੀਆਂ ਹਨ ਜਿਸ ਤਰ੍ਹਾਂ ਹੋਰਨਾਂ ਸਰਗਰਮੀਆਂ ਲਈ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ, ਉਸੇ ਤਰ੍ਹਾਂ ਸਕੂਲਾਂ `ਚ ਵੀ ਕੋਵਿਡ ਤੋਂ ਬਚਾਅ ਲਈ ਧਿਆਨ ਰੱਖਿਆ ਜਾਵੇਗਾ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਲੈਕਚਰਾਰ ਰਾਧੇ ਵਰਮਾ ਦਾ ਕਹਿਣਾ ਹੈ ਕਿ ਵਿਦਿਆਰਥੀ ਜੋ ਕੁਝ ਪ੍ਰਤੱਖ ਰੂਪ `ਚ ਆਪਣੇ ਅਧਿਆਪਕਾਂ ਨਾਲ ਰਾਬਤਾ ਬਣਾ ਕੇ ਸਿੱਖਦੇ ਹਨ, ਉਨ੍ਹਾਂ ਵਧੀਆ ਕਿਸੇ ਹੋਰ ਸਾਧਨ ਰਾਹੀਂ ਨਹੀਂ ਸਿੱਖ ਸਕਦੇ।ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨੂੰ ਸਫਲ ਬਣਾਉਣ ਲਈ ਉਹ ਹਰ ਸੰਭਵ ਤੇ ਲੋੜੀਦੇ ਕਦਮ ਚੁੱਕਣਗੇ।
ਇਸੇ ਤਰ੍ਹਾਂ ਬੱਚਿਆਂ ਦੇ ਮਾਪਿਆਂ ਵਿੱਚੋ ਦੇਵੀ ਲਾਲ ਦਾ ਕਹਿਣਾ ਹੈ ਕਿ ਮਾਪੇ ਬੱਚਿਆਂ ਨੂੰ ਸਕੂਲ ਪੜ੍ਹਨ ਸਿਰਫ ਅਕਾਦਮਿਕ ਗਿਆਨ ਲਈ ਹੀ ਨਹੀਂ ਲਗਾਉਂਦੇ ਸਗੋਂ ਬੱਚੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਉਜ਼ਾਗਰ ਕਰਨ ਲਈ ਵੀ ਲਗਾਉਂਦੇ ਹਨ। ਜਿਸ ਲਈ ਬੱਚਿਆਂ ਦਾ ਸਕੂਲ ਜਾਣਾ ਲਾਜ਼ਮੀ ਹੈ। ਜਿਸ ਤਰ੍ਹਾਂ ਪੰਜਾਬ `ਚ ਕੋਵਿਡ `ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਅਤੇ ਕਾਫੀ ਹੱਦ ਤੱਕ ਜਨਜੀਵਨ ਆਮ ਹੋ ਗਿਆ ਹੈ। ਵੱਖ ਵੱਖ ਪਿੰਡਾਂ ਤੋਂ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਸਕੂਲ ਖੁੱਲ੍ਹਣ ਦਾ ਬਹੁਤ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਭਾਵੇਂ ਉਨ੍ਹਾਂ ਨੇ ਤਾਲਾਬੰਦੀ ਦੌਰਾਨ ਆਨਲਾਈਨ ਪੜ੍ਹਾਈ ਜਾਰੀ ਰਹੀ ਪਰ ਜੋ ਕੁਝ ਸਕੂਲ `ਚ ਸਿੱਖਣ ਨੂੰ ਮਿਲਦਾ ਹੈ, ਉਹ ਉਸ ਦੀ ਘਾਟ ਬਹੁਤ ਮਹਿਸੂਸ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾ ਦਾ ਪਾਲਣ ਕਰਨਾ ਯਕੀਨੀ ਬਣਾਉਣਗੇ।

Advertisement