ਹਰਪ੍ਰੀਤ ਕੌਰ , ਸੰਗਰੂਰ 20 ਅਕਤੂਬਰ:2020
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 13 ਹੋਰ ਕੋਵਿਡ ਪਾਜ਼ਟਿਵ ਮਰੀਜ਼ਾਂ ਨੇ ਕੋਰੋਨਾ ਨੰੂ ਹਰਾਇਆ। ਕੋਵਿਡ ਮਰੀਜ਼ਾਂ ਦਾ ਜ਼ਿਲ੍ਹੇ ਅੰਦਰ ਲਗਾਤਾਰ ਠੀਕ ਹੋਣਾ ਚੰਗਾ ਸੰਕੇਤ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਕੋਰੋਨਾ ਤੇ ਫਤਿਹ ਪਾਉਣ ਵਾਲੇ ਮਰੀਜ਼ਾਂ ’ਚ ਸਿਵਲ ਹਸਪਤਾਲ ਸੰਗਰੂਰ ਤੋਂ 5 ਅਤੇ ਹੋਮਆਈਸੋਲੇਸ਼ਨ ਤੋਂ 8 ਮਰੀਜ਼ਾਂ ਨੇ ਕੋਰੋਨਾ ’ਤੇ ਨੰੂ ਹਰਾ ਕੇ ਆਪਣੇ ਪਰਿਵਾਰਾਂ ’ਚ ਸਮੂਲੀਅਤ ਕੀਤੀ। ਸਿਹਤਯਾਬ ਹੋਏ ਮਰੀਜ਼ਾਂ ਨੰੂ ਸਿਹਤਮੰਦ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੰਦਿਆ ਡਿਪਟੀ ਕਮਿਸ਼ਨਰ ਨੇ ਆਲੇ-ਦੁਆਲੇ ਦੇ ਲੋਕਾਂ ਨੰੂ ਕੋਵਿਡ-19 ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਅਤੇ ਸੈਂਪਿਗ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ 105 ਰਹਿ ਗਈ ਹੈ, ਬਾਵਜੂਦ ਇਸਦੇ ਲੋਕਾਂ ਨੰੂ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।