ਅਧਿਆਪਕਾਂ ਤੇ ਮਾਤਾ-ਪਿਤਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਉਤਸ਼ਾਹ
ਸਿੱਖਿਆ ਪ੍ਰਤੀਨਿਧ , ਬਠਿੰਡਾ 22 ਅਕਤੂਬਰ:2020
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਨਿਕੜ੍ਹਿਆਂ ਦੇ ਮੁਲਾਂਕਣ ਲਈ ਕਰਵਾਈ ਜਾਣ ਵਾਲੀ ਦੋ ਦਿਨਾਂ ਮਾਪੇ-ਅਧਿਆਪਕ ਮਿਲਣੀ ਤਹਿਤ ਅੱਜ ਪ੍ਰੀ-ਪ੍ਰਾਇਮਰੀ-1 ਜਮਾਤ ਦੀ ਮਾਪੇ-ਅਧਿਆਪਕ ਮਿਲਣੀ ਨੇਪਰੇ ਚੜ੍ਹ ਗਈ। ਜਿਲ੍ਹਾ ਸਿੱਖਿਆ ਅਫਸਰ (ਐਲੀ.) ਹਰਦੀਪ ਸਿੰਘ ਤੱਗੜ ਦੀ ਅਗਵਾਈ ‘ਚ ਕਰਵਾਈ ਗਈ ਇਸ ਮਿਲਣੀ ਦੇ ਪਹਿਲੇ ਦਿਨ ਵਿਦਿਆਰਥੀਆਂ ਦੇ ਮਾਪਿਆਂ ਨੇ ਆਪਣੇ ਬੱਚਿਆਂ ਦੀ ਪ੍ਰਗਤੀ ਦੇ ਮੁਲਾਂਕਣ ਸਬੰਧੀ ਅਧਿਆਪਕਾਂ ਨਾਲ ਤਾਲਮੇਲ ਬਣਾਇਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਹਰਦੀਪ ਸਿੰਘ ਤੱਗੜ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਵਿੱਚ ਪੜ੍ਹਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਇਸ ਵਾਰ ਮੁਲਾਂਕਣ ਕਰਨ ਦੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ ਜਿਸ ਦੇ ਤਹਿਤ ਇਸ ਵਾਰ ਪ੍ਰੀ-ਪ੍ਰਾਇਮਰੀ ਨੂੰ ਪੜ੍ਹਾਉਂਦੇ ਅਧਿਆਪਕ ਇਸ ਮੁਲਾਂਕਣ ਨੂੰ ਨੇਪਰੇ ਚੜ੍ਹਾ ਰਹੇ ਹਨ। ਵਿਸ਼ੇਸ਼ ਗੱਲ ਇਹ ਹੈ ਕਿ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲਾ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ। ਉਨ੍ਹਾਂ ਦੱਸਿਆ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਰੱਖਦੇ ਹੋਏ ਇਸ ਵਾਰ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖਲੇ ‘ਚ ਰਿਕਾਰਡ ਤੋੜ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪ੍ਰੀ-ਪ੍ਰਾਇਮਰੀ ਵਿੱਚ ਬੱਚਿਆਂ ਨੂੰ ਪੜ੍ਹਾਈ ਖੇਡ ਵਿਧੀ ਨਾਲ ਕਰਵਾਈ ਜਾਂਦੀ ਹੈ ਤਾਂ ਜੋ ਸਿੱਖਣ ਸਿਖਾਉਣ ਦੀ ਪ੍ਰੀਕਿਰਿਆ ਨਾਲ ਬੱਚੇ ਦੀ ਨੀਂਹ ਮਜ਼ਬੂਤ ਹੋ ਸਕੇ।
ਜਿਸ ਲਈ ਸਹਾਇਕ ਸਮੱਗਰੀ ਦੇ ਰੂਪ ਵਿੱਚ ਪ੍ਰੀ-ਪ੍ਰਾਇਮਰੀ-1 ਲਈ ਲਰਨਿੰਗ ਲੈਵਲ, ਪ੍ਰੀ-ਪ੍ਰਾਇਮਰੀ-2 ਲਈ ਬਰੇਨ ਬੂਸਟਰ ਪੁਸਤਕਾਂ ਤੇ ਅਧਿਆਪਕਾਂ ਲਈ ਨੈਤਿਕ ਸਿੱਖਿਆ ਅਧਾਰਿਤ ‘ਸਵਾਗਤ ਜ਼ਿੰਦਗੀ’ ਪੁਸਤਕਾਂ ਸਕੂਲਾਂ ਵਿੱਚ ਪਹੁੰਚ ਚੁੱਕੀਆਂ ਹਨ ਜੋ ਕਿ ਬੱਚਿਆਂ ਤੇ ਅਧਿਆਪਕਾਂ ਲਈ ਬਹੁਤ ਕਾਰਗਰ ਸਾਬਤ ਹੋਣਗੀਆਂ।ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਦੀਪ ਸਿੰਘ ਤੱਗੜ, ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਵਿੱਚ ਪੜ੍ਹਦੇ ਬੱਚਿਆਂ ਦੀ ਨੀਂਹ ਮਜ਼ਬੂਤ ਕਰਨ ਲਈ ਸਰੀਰਕ, ਸਮਾਜਿਕ, ਭਾਵਨਾਤਮਕ, ਬੌਧਿਕ, ਭਾਸ਼ਾਈ ਤੇ ਗਣਿਤਕ ਵਿਕਾਸ ਨੂੰ ਮੁੱਖ ਰੱਖਦੇ ਹੋਏ ਕੰਮ ਕਰਵਾਇਆਂ ਜਾਂਦਾ ਹੈ। ਇਸ ਦੇ ਨਾਲ-ਨਾਲ ਕਵਿਤਾਵਾਂ, ਬੱਚੇ ਤੇ ਅਧਿਆਪਕ ਵਿੱਚ ਨਵੀਂ ਸਾਂਝ ਪੈਦਾ ਕਰਦੀਆਂ ਹਨ।
ਇਸ ਸਬੰਧੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜਿਲ੍ਹਾ ਕੋਆਰਡੀਨੇਟਰ ਰਣਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਭੇਜੇ ਗੂਗਲ ਫ਼ਾਰਮ ਵਿਚਲੇ ਪ੍ਰਸ਼ਨਾਂ ਦੁਆਰਾ ਪ੍ਰੀ-ਪ੍ਰਾਇਮਰੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਤੇ ਇਹ ਸਮੁੱਚੀ ਜਾਣਕਾਰੀ ਪ੍ਰੀ-ਪ੍ਰਾਇਮਰੀ ਨੂੰ ਪੜ੍ਹਾਉਂਦੇ ਅਧਿਆਪਕ ਵੱਲੋਂ ਪੋਰਟਲ ‘ਤੇ ਅਪਡੇਟ ਕੀਤੀ ਜਾਵੇਗੀ। ਇਸ ਲਈ ਉਪਰੋਕਤ ਅਧਿਆਪਕ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੇ ਮਾਤਾ-ਪਿਤਾ ਨੂੰ ਫ਼ੋਨ ਕਰਕੇ, ਸਕੂਲ ‘ਚ ਨਿੱਜੀ ਮਿਲਣੀ ਰਾਹੀਂ ਜਾਂ ਡੋਰ-ਟੂ-ਡੋਰ ਜਾ ਕੇ ਸਮੁੱਚੀ ਜਾਣਕਾਰੀ ਇੱਕਤਰ ਕਰਨਗੇ। ਇਸ ਦੇ ਨਾਲ ਨਾਲ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰ ਅਧਿਆਪਕਾਂ ਦਾ ਇਸ ਮੁਲਾਂਕਣ ਵਿੱਚ ਸਹਿਯੋਗ ਕਰ ਰਹੇ ਹਨ। ਇਸ ਸਬੰਧੀ ਬਲਾਕ ਸਿੱਖਿਆ ਅਫਸਰ .ਰਾਜਵਿੰਦਰ ਸਿੰਘ ,ਭਾਲਾ ਰਾਮ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਦੀ ਅਗਵਾਈ ਵਿੱਚ ਮਿਲਣੀ ਸਬੰਧੀ ਸੈਂਟਰ ਮੁੱਖ ਅਧਿਆਪਕ ਲਵਨੀਤ ਸਿੰਘ , ਹੈੱਡ ਟੀਚਰ ਰੁਪਿੰਦਰ ਕੌਰ , ਚਰਨਜੀਤ ਕੌਰ ਜੰਗੀਰਾਣਾ , ਜਸਵਿੰਦਰ ਸਿੰਘ ਘੁੱਦਾ ਤੇ ਸਮੂਹ ਅਧਿਆਪਕਾਂ ਦੀ ਆਨ-ਲਾਈਨ ਟ੍ਰੇਨਿੰਗ ਦਿੱਤੀ ਗਈ ਹੈ। ਜਿਸ ਦੌਰਾਨ ਅਧਿਆਪਕਾਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ ਹੈ।
ਇਸ ਸੰਬੰਧੀ ਸਰਕਾਰੀ ਪ੍ਰਾਇਮਰੀ ਸਕੂਲ.ਜੰਗੀਰਾਣਾ, ਚੱਕ ਅਤਰ ਸਿੰਘ ਵਾਲਾ ਵਿੱਚ ਪ੍ਰੀ-ਪ੍ਰਾਇਮਰੀ ਸ਼੍ਰੇਣੀ ਦੇ ਇੰਚਾਰਜ ਅਧਿਆਪਕ ਰਣਜੋਧ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨਾ ਚੰਗੀ ਪਹਿਲ ਹੈ , ਜਿਸ ਨਾਲ ਸਾਕਰਾਤਮਕ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਇਸ ਦੇ ਚੱਲਦਿਆਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਮਾਤਾ- ਪਿਤਾ ਦਾ ਵਿਸ਼ਵਾਸ ਵਧਿਆ ਹੈ ਤੇ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪਹਿਲ ਦੇ ਆਧਾਰ ਤੇ ਦਾਖਲ ਕਰਵਾ ਰਹੇ ਹਨ। ਇਸ ਸੰਬੰਧੀ ਪ੍ਰੀ-ਪ੍ਰਾਇਮਰੀ ਵਿੱਚ ਪੜ੍ਹਦੇ ਬੱਚਿਆਂ ਦੇ ਪਿਤਾ/ਮਾਤਾ.ਚਰਨਜੀਤ ਸਿੰਘ , ਜਸਪਾਲ ਸਿੰਘ ਸਿਮਰਨਜੀਤ ਕੌਰ ਸੁਲਿੰਦਰ ਕੌਰ, ਹਰਪ੍ਰੀਤ ਕੌਰ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਉਨ੍ਹਾਂ ਦੇ ਬੱਚਿਆਂ ਹਿੱਤ ਹਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਟਸਐਪ ਗਰੁੱਪ ਬਣਾਏ ਹਨ ਤੇ ਲਗਾਤਾਰ ਕੰਮ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਦੁਆਰਾਂ ਭੇਜਿਆ ਕੰਮ ਬੱਚੇ ਬਹੁਤ ਦਿਲਚਸਪੀ ਨਾਲ ਕਰਦੇ ਹਨ। ਇਸ ਨਾਲ ਉਨ੍ਹਾਂ ਦੀ ਪ੍ਰਤਿਭਾ ਵਿੱਚ ਬਹੁਤ ਨਿਖਾਰ ਆਇਆ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਸਿੰਘ ਸੰਦੋਹਾ ਸ਼ਿਵਪਾਲ ਗੋਇਲ ਬਠਿੰਡਾ , ਜ਼ਿਲ੍ਹਾ ਕੋਆਰਡੀਨੇਟਰ ਰਣਜੀਤ ਸਿੰਘ ਬੀ ਐਮ ਪੀ ਸੰਦੀਪ ਕੁਮਾਰ, ਸੋਸ਼ਲ ਮੀਡੀਆ ਕੋਆਰਡੀਨੇਟਰਸੁਖਪਾਲ ਸਿੰਘ ਸਿੱਧੂ ,ਸੀ ਐਮ ਟੀ ਬਲਕਾਰ ਸਿੰਘ, ਸੁਖਪਾਲ ਸਿੰਘ, ਲਲਿਤ ਕੁਮਾਰ ਆਦਿ ਹਾਜ਼ਰ ਸਨ ।