ਜਿਲ੍ਹਾ ਜੇਲ੍ਹ, ਬਰਨਾਲਾ ਦੀ ਅਚਾਣਕ ਚੈਕਿੰਗ ਕਰਨ ਪਹੁੰਚੇ ਜਿਲ੍ਹਾ ਤੇ ਸੈਸ਼ਨ ਜੱਜ

Advertisement
Spread information

ਕੈਦੀਆਂ / ਹਵਾਲਾਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ , ਜੇਲ੍ਹ ਸੁਪਰਡੈਂਟ ਨੂੰ ਮੌਕੇ ਤੇ ਦਿੱਤੀਆਂ ਹਦਾਇਤਾਂ


ਅਜੀਤ ਸਿੰਘ ਕਲਸੀ/ ਸੋਨੀ ਪਨੇਸਰ  ,ਬਰਨਾਲਾ 22 ਅਕਤੂਬਰ 2020

            ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅੱਗਰਵਾਲ ਜੀ ਦੁਆਰਾ ਮਿਤੀ 22.10.2020 ਨੂੰ ਜਿਲ੍ਹਾ ਜੇਲ੍ਹ, ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨਾਲ ਸੀ.ਜੇ.ਐੱਮ. ਸ਼੍ਰੀ ਵਨੀਤ ਕੁਮਾਰ ਨਾਰੰਗ, ਸੀ.ਜੇ.ਐੱਮ.—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਰੁਪਿੰਦਰ ਸਿੰਘ, ਜੇਲ੍ਹ ਸੁਪਰਡੰਟ ਸ਼੍ਰੀ ਬਲਵੀਰ ਸਿੰਘ ਹਾਜਰ ਸਨ। ਜੇਲ੍ਹ ਪਹੁੰਚਣ ਤੇ ਉਨ੍ਹਾਂ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾ ਬਾਰੇ ਸੁਣਿਆ ਗਿਆ ਅਤੇ ਸਮੱਸਿਆਵਾਂ ਦੇ ਮੌਕੇ ਤੇ ਹੱਲ ਵੀ ਦੱਸੇ । ਇਸ ਤੋਂ ਇਲਾਵਾਂ ਉਨ੍ਹਾਂ ਨੇ ਬੰਦੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ—19 ਦੇ ਚੱਲਦਿਆਂ ਹਰੇਕ ਬੰਦੀ ਮਾਸਕ ਨੂੰ ਠੀਕ ਤਰੀਕੇ ਨਾਲ ਲਗਾ ਕੇ ਰੱਖੇ ਅਤੇ ਸਮਾਜਿਕ ਦੂਰੀ ਦਾ ਪਾਲਣ ਕਰਨਾ ਵੀ ਯਕੀਨੀ ਬਣਾਇਆ ਜਾਵੇ। ਇਸਤੋਂ ਬਾਅਦ ਮਾਨਯੋਗ ਜਿਲ੍ਹਾ  ਅਤੇ ਸੈਸ਼ਨਜ਼ ਜੱਜ, ਬਰਨਾਲਾ ਵੱਲ੍ਹੋਂ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੂੰ ਨਿਰਦੇਸ਼ ਜਾਰੀ ਕੀਤੇ ਗਏ ਕਿ ਜਰੂਰਤਮੰਦ ਵਿਅਕਤੀ ਨੂੰ ਮੁਫ਼ਤ ਵਕੀਲ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਲੋਂ ਜੇਲ੍ਹ ਸੁਪਰਡੰਟ ਨੂੰ ਵੀ ਹਦਾਇਤ ਕੀਤੀ ਗਈ ਕਿ ਕੋਵਿਡ—19 ਦੇ ਚੱਲਦੇ ਜੇਲ੍ਹ ਵਿੱਚ ਸੈਨਾਟਾਈਜਰ, ਕੈਦੀਆਂ/ਹਵਾਲਾਤੀਆਂ ਲਈ ਮਾਸਕ, ਜੇਲ੍ਹ ਦੀ ਸਾਫ ਸਫਾਈ, ਖਾਣਾ ਪਕਾਉਣ ਵਾਲੀ ਜਗ੍ਹਾ ਦੀ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਖਾਣ ਵਾਲੀਆਂ ਵਸਤੂਆ ਢੱਕ ਕੇ ਰੱਖੀਆ ਜਾਣ।

Advertisement
Advertisement
Advertisement
Advertisement
Advertisement
Advertisement
error: Content is protected !!