ਜਰਾ ਸਾਵਧਾਨ- ਪੁਰਾਣੇ ਵਾਹਨਾਂ ਦੀ ਖਰੀਦ-ਵੇਚ ਤੋਂ 30 ਦਿਨਾਂ ਅੰਦਰ ਮਾਲਕੀ ਤਬਦੀਲ ਕਰਾਉਣੀ ਲਾਜ਼ਮੀ

Advertisement
Spread information

ਪੁਲਿਸ ਕਮਿਸ਼ਨਰ ਵੱਲੋਂ ਪੈਰਾਮਿਲਟਰੀ ਫੋਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਸਾਜੋ-ਸਾਮਾਨ ਵੇਚਣ ਵਾਲਿਆਂ ਲਈ ਹਦਾਇਤਾਂ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਸੰਬੰਧੀ ਹੁਕਮ ਜਾਰੀ


ਦਵਿੰਦਰ ਡੀ.ਕੇ. ਲੁਧਿਆਣਾ, 23 ਅਕਤੂਬਰ 2020

           ਆਮ ਤੌਰ ‘ਤੇ ਦੇਖਣ ਵਿੱਚ ਆਉਂਦਾ ਹੈ ਜਦੋਂ ਪੁਰਾਣੇ ਵਾਹਨਾਂ ਦੀ ਖਰੀਦ ਵੇਚ ਕੀਤੀ ਜਾਂਦੀ ਹੈ ਤਾਂ ਖਰੀਦਣ ਵਾਲੇ ਵਿਅਕਤੀ ਵੱਲੋਂ ਨਿਯਮਾਂ ਮੁਤਾਬਿਕ ਵਾਹਨ ਆਪਣੇ ਨਾਮ ਨਹੀਂ ਕਰਵਾਏ ਜਾਂਦੇ, ਜਿਸ ਕਾਰਨ ਅਪਰਾਧੀ ਕਿਸਮ ਦੇ ਲੋਕਾਂ ਵੱਲੋਂ ਅਜਿਹੇ ਵਾਹਨ ਖਰੀਦ ਕੇ ਅਪਰਾਧਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਆਮ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਮੁੱਖ ਰੱਖਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਤਹਿਤ ਪੁਰਾਣੇ ਖਰੀਦੇ ਵਾਹਨਾਂ ਦੀ ਰਜਿਸਟਰੇਸ਼ਨ ਮੋਟਰ ਵਹੀਕਲ ਐਕਟ ਤਹਿਤ 30 ਦਿਨਾਂ ਦੇ ਅੰਦਰ-ਅੰਦਰ ਤਬਦੀਲ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।
                  ਸ੍ਰੀ ਅਗਰਵਾਲ ਨੇ ਕਿਹਾ ਕਿ ਖਰੀਦ ਕੀਤੇ ਵਾਹਨਾਂ ਦੀ ਰਜਿਸਟਰੇਸ਼ਨ 30 ਦਿਨਾਂ ਦੇ ਅੰਦਰ-ਅੰਦਰ ਆਪਣੇ ਨਾਮ ਕਰਾਉਣੀ ਜ਼ਰੂਰੀ ਹੁੰਦੀ ਹੈ। ਪਿਛਲੇ ਸਮੇਂ ਦੌਰਾਨ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿਨਾਂ ਵਿੱਚ ਪਹਿਲੇ ਮਾਲਕ ਵੱਲੋਂ ਵੇਚਣ ਉਪਰੰਤ ਵਾਹਨ ਅੱਗੇ ਤੋਂ ਅੱਗੇ ਰਜਿਸਟ੍ਰੇਸ਼ਨ ਰਾਹੀਂ ਤਬਦੀਲ ਨਹੀਂ ਕੀਤੇ ਹੋਏ ਸਨ। ਇਸ ਤੋਂ ਇਲਾਵਾ ਵਾਹਨਾਂ ਦੀਆਂ ਨੰਬਰ ਪਲੇਟਾਂ ਵੀ ਰੂਲਜ਼ ਅਨੁਸਾਰ ਤਿਆਰ ਕਰਾਉਣ ਦਾ ਹੁਕਮ ਪਾਸ ਕੀਤਾ ਗਿਆ ਹੈ। ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਅਤੇ ਨਾ ਪੜਨਯੋਗ ਨੰਬਰ ਪਲੇਟਾਂ ਵਾਲੇ ਵਾਹਨਾਂ ਨੂੰ ਚਲਾਉਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਦੋ ਮਹੀਨੇ ਲਈ ਜਾਰੀ ਰਹੇਗਾ।
                ਪੁਲਿਸ ਕਮਿਸ਼ਨਰੇਟ ਦੇ ਏਰੀਆ ਵਿੱਚ ਖਤਰਨਾਕ ਡੋਰਾਂ ਦੀ ਵਿਕਰੀ, ਖ੍ਰੀਦ, ਸਟੋਰ ਕਰਨ ਅਤੇ ਵਰਤੋਂ ਕਰਨ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਦੇ ਇਲਾਕਿਆਂ ਅੰਦਰ ਵੱਖ-ਵੱਖ ਦੁਕਾਨਾਂ ‘ਤੇ ਬਹੁਤ ਹੀ ਖ਼ਤਰਨਾਕ ਚਾਈਨਾ ਮੇਡ ਡੋਰਾਂ (ਸਿੰਥੈਟਿਕ ਪਲਾਸਟਿਕ ਦੀਆਂ ਬਣੀਆ ਚਾਈਨਾ ਮੇਡ ਜਾਂ ਹੋਰ ਡੋਰਾਂ ਜਂੋ ਪਤੰਗ ਬਾਜੀ ਲਈ ਵਰਤੀਆਂ ਜਾਂਦੀਆਂ ਹਨ), ਵਿਕ ਰਹੀਆਂ ਹਨ, ਜੋ ਕਿ ਬਹੁਤ ਹੀ ਖਤਰਨਾਕ ਡੋਰ ਹੈ, ਕਾਫੀ ਸਖ਼ਤ ਅਤੇ ਨਾ-ਟੁੱਟਣਯੋਗ ਹਨ। ਇਹ ਮਨੁੱਖੀ ਜੀਵਨ ਲਈ ਖ਼ਤਰਨਾਕ ਹਨ ਅਤੇ ਇਹਨਾਂ ਦੀ ਵਰਤੋਂ ਨਾਲ ਕੋਈ ਵੀ ਮਾੜੀ ਘਟਨਾ ਵਾਪਰ ਸਕਦੀ ਹੈ। ਆਮ ਜਨਤਾ ਦੇ ਜਾਨ-ਮਾਲ ਦੀ ਸੁਰੱਖਿਆ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
              ਪੈਰਾਮਿਲਟਰੀ ਫੋਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਸਾਜੋ-ਸਾਮਾਨ ਵੇਚ ਰਹੇ ਵਿਅਕਤੀਆਂ ਜਾਂ ਦੁਕਾਨਦਾਰਾਂ ਨੂੰ ਹਦਾਇਤ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਹ ਆਪਣੇ ਇਸ ਕਾਰੋਬਾਰ ਬਾਰੇ ਮੁਕੰਮਲ ਰਿਕਾਰਡ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਸੰਬੰਧੀ ਮਹੀਨਾਵਾਰ ਰਿਪੋਰਟ ਨੇੜਲੇ ਪੁਲਿਸ ਸਟੇਸ਼ਨ ਵਿੱਚ ਦੇਣੀ ਯਕੀਨੀ ਬਣਾਉਣ।
             ਉਨਾਂ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਦੋਂ ਵੀ ਕੋਈ ਵਿਅਕਤੀ ਉਨਾਂ (ਦੁਕਾਨਦਾਰ) ਕੋਲ ਕਿਸੇ ਕਿਸਮ ਦੀ ਵਰਦੀ ਦਾ ਸਾਜੋ-ਸਮਾਨ ਖਰੀਦ ਕਰਨ ਲਈ ਆਉਂਦਾ ਹੈ ਤਾਂ ਉਸ (ਖਰੀਦਦਾਰ) ਨੂੰ ਵੇਚੇ ਗਏ ਸਮਾਨ ਦਾ ਵੇਰਵਾ ਅਤੇ ਖਰੀਦਦਾਰ ਦਾ ਸ਼ਨਾਖ਼ਤੀ ਕਾਰਡ, ਮੋਬਾਈਲ ਨੰਬਰ ਅਤੇ ਰਿਹਾਇਸ਼ੀ ਪਤੇ ਬਾਰੇ ਇੰਦਰਾਜ ਰਜਿਸਟਰ ਵਿੱਚ ਦਰਜ ਕੀਤਾ ਜਾਵੇ। ਇਸੇ ਤਰਾਂ  ਹਰੇਕ ਦੁਕਾਨਦਾਰ ਇੱਕ ਮਹੀਨੇ ਵਿੱਚ ਵੇਚੇ ਗਏ ਵਰਦੀ ਦੇ ਸਾਜੋ-ਸਮਾਨ ਦੀ ਰਿਪੋਰਟ ਸੰਬੰਧਤ ਪੁਲਿਸ ਸਟੇਸ਼ਨ ਨੂੰ ਭੇਜਣ ਦਾ ਵੀ ਜਿੰਮੇਵਾਰ ਹੋਵੇਗਾ। ਹਰੇਕ ਦੁਕਾਨਦਾਰ ਦੀ ਇਹ ਜਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਮਹੀਨਾਵਾਰ ਗੋਸ਼ਵਾਰਾ ਤਿਆਰ ਕਰਕੇ ਸਮੁੱਚਾ ਰਿਕਾਰਡ ਤਿਆਰ ਕਰੇਗਾ। ਉਨਾਂ ਦੱਸਿਆ ਕਿ ਕਈ ਵਾਰ ਗੈਰ ਸਮਾਜੀ ਅਨਸਰ ਪੈਰਾ ਮਿਲਟਰੀ ਫੌਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਗੈਰ ਕਾਨੂੰਨੀ ਤੌਰ ‘ਤੇ ਇਸਤੇਮਾਲ ਕਰਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਇਸ ਗੈਰ ਕਾਨੂੰਨੀ ਵਰਤੋਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਵੀ ਦੋ ਮਹੀਨੇ ਲਈ ਜਾਰੀ ਰਹਿਣਗੇ।
               ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਵਿੱਚ ਖੁੱਲ੍ਹੇਆਮ ਰੇਤਾ ਵਾਹਨ ਵਿੱਚ ਲੈ ਕੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਾਹਨਾਂ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਰੇਤਾ ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ। ਉਨਾਂ ਕਿਹਾ ਕਿ ਜੋ ਵਾਹਨ ਰੇਤਾ ਢੋਆ-ਢੁਆਈ ਦਾ ਕੰਮ ਕਰਦੇ ਹਨ ਉਹ ਰੇਤੇ ਨੂੰ ਢਕਣਾ ਜ਼ਰੂਰੀ ਨਹੀਂ ਸਮਝਦੇ, ਜਿਸ ਕਾਰਨ ਸੜਕਾਂ ‘ਤੇ ਰੇਤਾ ਉੱਡਦਾ ਹੈ ਅਤੇ ਵਾਹਨਾਂ ਵਿੱਚੋਂ ਪਾਣੀ ਚੋਂਦਾ ਹੈ, ਜਿਸ ਕਾਰਨ ਆਮ ਰਾਹਗੀਰਾਂ ਨੂੰ ਸੜਕ ‘ਤੇ ਚੱਲਣ ਵਿੱਚ ਸਮੱਸਿਆ ਪੇਸ਼ ਆਉਂਦੀ ਹੈ ਅਤੇ ਕਈ ਵਾਰ ਭਿਆਨਕ ਹਾਦਸੇ ਵੀ ਵਾਪਰ ਜਾਂਦੇ ਹਨ। ਅਜਿਹੇ ਹਾਦਸੇ ਰੋਕਣ ਲਈ ਇਹ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ।
          ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਦੁਕਾਨਦਾਰਾਂ ਵੱਲੋਂ ਅਣ-ਅਧਿਕਾਰਤ ਤੌਰ ‘ਤੇ ਬਿਨਾ ਆਈ.ਐਸ.ਆਈ. ਮਾਰਕਾ ਹੈਲਮਟ ਵੇਚਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਕਿਸੇ ਅਣ-ਸੁਖਾਵੀਂ ਘਟਨਾ ਸਮੇਂ ਬਿਨਾਂ  ਆਈ.ਐਸ.ਆਈ ਮਾਰਕਾ ਹੈਲਮਟ ਟੁੱਟ ਜਾਂਦੇ ਹਨ ਅਤੇ ਵਾਹਨ ਚਾਲਕ ਸਖ਼ਤ ਜਖ਼ਮੀ ਹੋ ਜਾਂਦਾ ਹੈ ਅਤੇ ਕਈ ਵਾਰ ਉਸ ਦੀ ਮੌਤ ਹੋ ਜਾਂਦੀ ਹੈ। ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆ ਲਈ ਇਹ ਹੁਕਮ ਦੋ ਮਹੀਨੇ ਲਈ ਲਾਗੂ ਕੀਤੇ ਗਏ ਹਨ।
ਇਸ ਤੋਂ ਇਲਾਵਾ ਅਜਿਹੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨਾਂ ਵਿੱਚ ਤਿੰਨ ਪਹੀਆ, ਚਾਰ ਪਹੀਆ ਜਾਂ ਇਸ ਤੋਂ ਵੱਧ ਪਹੀਆ ਵਾਲੀਆਂ ਗੱਡੀਆਂ ਸ਼ਾਮਿਲ ਹਨ ਤੇ ਆਮ ਜਨਤਾ ਨੂੰ ਲਿਜਾਣ ਅਤੇ ਢੋਹਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਕਿਸਮ ਦੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨਾਂ ਵਿੱਚ ਤਿੰਨ ਪਹੀਆ, ਚਾਰ ਪਹੀਆ ਜਾਂ ਇਸ ਤੋਂ ਵੱਧ ਪਹੀਆ ਵਾਲੀਆਂ ਗੱਡੀਆਂ ਸਵਾਰੀਆਂ ਸ਼ਰੇਆਮ ਢੋਹਦੀਆਂ ਹਨ, ਜੋ ਕਿ ਗੈਰ ਕਾਨੂੰਨੀ ਅਤੇ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਘੋਰ ਉਲੰਘਣਾ ਹੈ ਅਤੇ ਮਨੁੱਖੀ ਜਾਨਾਂ ਲਈ ਵੀ ਖਤਰਨਾਕ ਸਿੱਧ ਹੋ ਸਕਦੀ ਹੈ, ਕਈ ਵਾਰ ਅਜਿਹੇ ਅਣਸੁਖਾਵੇਂ ਹਾਦਸੇ ਵੀ ਵਾਪਰਦੇ ਹਨ ਜਿੰਨਾਂ ਵਿੱਚ ਵੱਡ-ਮੁੱਲੀਆਂ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ। ਇਸ ਲਈ ਆਮ ਜਨਤਾ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਪਬਲਿਕ ਹਿੱਤ ਵਿੱਚ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਜ਼ਰੂਰਤ ਹੈ।
                 ਇੱਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਵਿੱਚ ਰਹਿੰਦੇ ਆਮ ਲੋਕਾਂ, ਮਕਾਨ ਮਾਲਕਾਂ, ਮਕਾਨਾਂ ਉੱਪਰ ਕਾਬਜ਼ ਵਿਅਕਤੀਆਂ, ਫੈਕਟਰੀਆਂ ਦੇ ਮਾਲਕਾਂ, ਵਿਦਿਅਕ ਅਦਾਰਿਆਂ, ਵੱਖ-ਵੱਖ ਵਿੱਤੀ ਅਦਾਰਿਆਂ ਦੇ ਮਾਲਕਾਂ ਅਤੇ ਸੁਰੱਖਿਆ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੌਕਰ, ਅਧਿਆਪਕ, ਡਰਾਈਵਰ, ਚੌਕੀਦਾਰ, ਮਾਲੀ ਅਤੇ ਕਿਰਾਏਦਾਰ ਆਦਿ ਰੱਖਣ ਵੇਲੇ ਉਨਾਂ ਦੇ ਪਿਛੋਕੜ ਬਾਰੇ ਜ਼ਰੂਰ ਜਾਣਨਾ ਯਕੀਨੀ ਬਣਾਉਣ।
               ਉਨਾਂ  ਕਿਹਾ ਕਿ ਨੌਕਰੀ ਜਾਂ ਕਿਰਾਏ ‘ਤੇ ਰੱਖਣ ਤੋਂ ਪਹਿਲਾਂ ਸੰਬੰਧਤ ਵਿਅਕਤੀ ਜਾਂ ਪਰਿਵਾਰ ਤੋਂ ਮੁਕੰਮਲ ਰਿਹਾਇਸ਼ੀ ਪਤਾ ਅਤੇ ਹੋਰ ਸੰਬੰਧਤ ਜਾਣਕਾਰੀ ਹਾਸਿਲ ਕਰਕੇ ਜਾਂ ਅਧਿਕਾਰਤ ਏਜੰਸੀ ਰਾਹੀਂ ਲੈ ਕੇ ਸੰਬੰਧਤ ਪੁਲਿਸ ਚੌਕੀ/ਥਾਣਾ ਵਿੱਚ ਤੁਰੰਤ ਦਰਜ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਸੰਬੰਧਤ ਵਿਅਕਤੀ ਦੇ ਪਿਛੋਕੜ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਲੰਘਣਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।
                      ਉਨਾਂ ਕਿਹਾ ਕਿ ਲੁਧਿਆਣਾ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਬਾਹਰਲਿਆਂ ਸੂਬਿਆਂ ਤੋਂ ਆ ਕੇ ਵਸੇ ਹੋਏ ਅਤੇ ਵੱਖ-ਵੱਖ ਉਦਯੋਗਿਕ ਇਕਾਈਆਂ, ਪ੍ਰਾਈਵੇਟ ਸੁਰੱਖਿਆ ਏਜੰਸੀਆਂ ਜਾਂ ਅਦਾਰਿਆਂ, ਵੱਖ-ਵੱਖ ਵਪਾਰਕ ਕੰਪਨੀਆਂ, ਸਕੂਲਾਂ, ਕਾਲਜਾਂ, ਵਿੱਤੀ ਅਦਾਰਿਆਂ ਅਤੇ ਰੋਜ਼ਾਨਾ ਪੱਧਰ ‘ਤੇ ਕੰਮ ਕਰਦੇ ਹਨ। ਕੁਝ ਲੋਕ ਘਰੇਲੂ ਕੰਮਾਂ ਕਾਰਾਂ ਵਿੱਚ ਵੀ ਹੱਥ ਵਟਾਉਂਦੇ ਹਨ। ਅਜਿਹੇ ਵਿਅਕਤੀਆਂ ਨੂੰ ਕੰਮ ਜਾਂ ਕਿਰਾਏ ‘ਤੇ ਰੱਖਣ ਤੋਂ ਪਹਿਲਾਂ ਕੋਈ ਵੀ ਜਾਣਕਾਰੀ ਲੈਣੀ ਜ਼ਰੂਰੀ ਨਹੀਂ ਸਮਝੀ ਜਾਂਦੀ। ਜਿਸ ਕਾਰਨ ਅਜਿਹੇ ਲੋਕ ਮਾਲਕਾਂ ਦਾ ਵਿਸ਼ਵਾਸ਼ ਜਿੱਤ ਕੇ ਵੱਡੀ ਲੁੱਟ ਮਾਰ ਕਰ ਲੈਂਦੇ ਹਨ ਅਤੇ ਕਈ ਵਾਰ ਮਾਲਕਾਂ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣੇ ਪੈ ਜਾਂਦੇ ਹਨ। ਜਿਸ ਕਾਰਨ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਜਾਂਦਾ ਹੈ। ਇਹ ਪਾਬੰਦੀ ਹੁਕਮ ਦੋ ਮਹੀਨੇ ਤੱਕ ਜਾਰੀ ਰਹਿਣਗੇ।
                ਕਮਸ਼ਿਨਰੇਟ ਲੁਧਆਿਣਾ ਦੇ ਏਰੀਏ ਅੰਦਰ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਆਿ ਲਈ ਸਮੂਹ ਹੋਟਲਾਂ/ਧਰਮਸ਼ਾਲਾਵਾਂ/ਸਰਾਂ ਪ੍ਰਬੰਧਕਾਂ ਨੂੰ ਹੁਕਮ ਜਾਰੀ ਕੀਤੇ ਹਨ ਕ ਿਜਦ ਵੀ ਕਸੇ ਵਅਿਕਤੀ ਨੇ ਠਹਰਿਣਾ ਹੋਵੇ ਤਾਂ ਸਬੰਧਤ ਵਅਿਕਤੀ ਦਾ ਮੁਕੰਮਲ ਵੇਰਵਾ, ਡਰਾਈਵਿੰਗ ਲਾਈਸੰਸ, ਅਧਾਰ ਕਾਰਡ ਅਤੇ ਸ਼ਨਾਖਤੀ ਕਾਰਡ ਦੀ ਕਾਪੀ ਹਾਸਲਿ ਕਰਕੇ ਰਜਸਿਟਰ ਵੱਿਚ ਦਰਜ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਬਨ੍ਹਾਂ ਸਬੂਤ ਦੇ ਕਮਰਾ ਕਿਰਾਏ ਤੇ ਨਾ ਦਿੱਤਾ ਜਾਵੇ।
              ਕਮਸ਼ਿਨਰੇਟ ਲੁਧਆਿਣਾ ਦੇ ਏਰੀਏ ਅੰਦਰ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਆਿ ਲਈ ਸਮੂਹ ਹੋਟਲਾਂ/ਧਰਮਸ਼ਾਲਾਵਾਂ/ਸਰਾਂ/ਗੈਸਟ ਹਾਊਸ/ਪੀ. ਜੀ./ਪੈਲੇਸ ਪ੍ਰਬੰਧਕਾਂ ਨੂੰ ਹੁਕਮ ਜਾਰੀ ਕੀਤੇ ਹਨ ਕ ਿਉਹ ਸਰਾਏ ਐਕਟ ੧੮੬੭ ਤਹਤਿ ਬਤੌਰ ਕੀਪਰ ਆਪਣੇ ਆਪਣੇ ਅਦਾਰਆਿਂ ਨੂੰ ਰਜਸਿਟਰ ਕਰਵਾਉਣ ਅਤੇ ਜਦ ਵੀ ਕਸੇ ਵਅਿਕਤੀ ਨੇ ਠਹਰਿਣਾ ਹੋਵੇ ਤਾਂ ਸਬੰਧਤ ਵਅਿਕਤੀ ਦਾ ਮੁਕੰਮਲ ਵੇਰਵਾ, ਡਰਾਈਵਿੰਗ ਲਾਈਸੰਸ, ਅਧਾਰ ਕਾਰਡ ਅਤੇ ਸ਼ਨਾਖਤੀ ਕਾਰਡ ਦੀ ਕਾਪੀ ਹਾਸਲਿ ਕਰਕੇ ਰਜਸਿਟਰ ਵੱਿਚ ਦਰਜ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਬਨ੍ਹਾਂ ਸਬੂਤ ਦੇ ਕਮਰਾ ਕਿਰਾਏ ਤੇ ਨਾ ਦਿੱਤਾ ਜਾਵੇ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਣਿਗੇ।
                ਕਮਸ਼ਿਨਰੇਟ ਲੁਧਆਿਣਾ ਦੇ ਏਰੀਏ ਅੰਦਰ ਸਮੂਹ ਸ਼ਰਾਬ ਦੇ ਠੇਕਆਿਂ, ਰੇਹਡ਼ੀਆਂ, ਫਡ਼ੀਆਂ, ਢਾਬਆਿਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ ਤੇ ਸ਼ਰਾਬ ਪੀਣ ਉਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ, ਤਾਂ ਜੋ ਕਾਨੂੰਨ ਵਵਿਸਥਾ ਭੰਗ ਨਾ ਹੋਵੇ।
            ਇਕ ਹੋਰ ਹੁਕਮ ਰਾਹੀਂ ਸਡ਼ਕਾਂ ਫੁੱਟਪਾਥਾਂ ਉੱਪਰ ਰੇਹਡ਼ੀ ਫਡ਼੍ਹੀਆਂ ਲਾਉਣ, ਖਾਣ ਪੀਣ ਦੀਆਂ ਵਸਤਾਂ ਵੇਚਣ ਅਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਡ਼ਕਾਂ ਉਪਰ ਸਮਾਨ ਰੱਖਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤਰ੍ਹਾਂ ਕਰਨ ਨਾਲ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਲੋਕਾਂ ਨੂੰ ਜਾਨੀ ਮਾਲੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਇਹ ਸਾਰੇ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਣਿਗੇ।
ਉਨ੍ਹਾਂ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਥਾਵਾਂ ‘ਤੇ ਚੱਲ ਰਹੇ ਹੁੱਕਾ ਬਾਰ ‘ਤੇ ਪਾਬੰਦੀ ਲਗਾਈ ਹੈ ਜਿਨ੍ਹਾਂ ਅੰਦਰ ਤੰਬਾਕੂ ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਹ ਸਾਰੇ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਣਿਗੇ।

Advertisement
Advertisement
Advertisement
Advertisement
Advertisement
Advertisement
error: Content is protected !!