ਸਿੱਖਿਆ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿਖਲਾਈ ਦੀ ਯੋਜਨਾ ਤਿਆਰ

Advertisement
Spread information

815 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ


ਸੋਨੀ ਪਨੇਸਰ , ਬਰਨਾਲਾ, 25 ਅਕਤੂਬਰ 2020
                 ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਨਿਰਦੇਸ਼ਕ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕੋਰਸਾਂ ਦੀ ਸਹੀ ਚੋਣ ਲਈ ਗਾਈਡੈਂਸ ਅਤੇ ਕਾਊਂਸਲਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਜਿਸ ਸਬੰਧੀ ਵਿਭਾਗ ਦੇ ਅਧਿਆਪਕਾਂ ਨੂੰ 27 ਤੇ 28 ਅਕਤੂਬਰ ਨੂੰ ਜਿਲ੍ਹਾਵਾਰ ਸਿਖਲਾਈ ਦਿੱਤੀ ਜਾਵੇਗੀ ਜੋ ਅੱਗੇ ਵਿਦਿਆਰਥੀਆਂ ਨੂੰ ਕਿੱਤਾਮੁੱਖੀ ਕੋਰਸਾਂ ਲਈ ਸੇਧ ਦੇਣ ਦੇ ਸਮਰੱਥ ਬਣਨਗੇ।
                 ਜਿਸ ਅਧੀਨ ਡਾਇਰੈਕਟਰ ਐੱਸ.ਸੀ.ਈ.ਆਰ.ਟੀ ਵੱਲੋਂ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਕਰੀਅਰ ਕੋਰਸ ਦੇ ਸਬੰਧ ਵਿੱਚ ਆਨਲਾਈਨ ਰਿਫ੍ਰੈਸ਼ਰ ਕੋਰਸ ਦਾ ਸ਼ਡਿਊਲ ਭੇਜਣ, ਨੋਡਲ ਅਫ਼ਸਰ ਅਤੇ ਕੈਰੀਅਰ ਕੌਂਸਲਰ ਲਗਾਉਣ ਸਬੰਧੀ ਸਮੂਹ ਜ਼ਿਲ੍ਹਾ ਅਫ਼ਸਰਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ।
                    ਜਿਲ੍ਹਾ ਸਿੱਖਿਆ ਅਫਸਰ (ਸੈ.)  ਸ੍ਰ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ(ਸ) ਸ੍ਰੀਮਤੀ  ਹਰਕੰਵਲਜੀਤ ਕੌਰ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ 9ਵੀਂ ਤੋਂ 12 ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਨਵੇਂ ਕਰੀਅਰ ਕੋਰਸਾਂ ਸਬੰਧੀ ਜਾਣਕਾਰੀ ਦੇਣ ਲਈ ਅਤੇ ਉਹਨਾਂ ਦੀ ਮਨੋਵਿਗਿਆਨਕ ਸਥਿਤੀ ਨੂੰ ਧਿਆਨ ‘ਚ ਰੱਖ ਕੇ, ਸਮੱਸਿਆਵਾਂ ਸੁਲਝਾਉਣ ਦੀ ਸਮਰੱਥਾ ਰੱਖਣ ਵਾਲੇ ਅਧਿਆਪਕਾਂ ਜਾਂ ਕੰਪਿਊਟਰ ਫੈਕਲਟੀ ਨੂੰ ਕੈਰੀਅਰ ਕੌਂਸਲਰ ਲਗਾਇਆ ਜਾਣਾ ਹੈ।ਸਿੱਖਿਆ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲਾਂ ਦੇ ਜਿਹੜੇ ਅਧਿਆਪਕ ਸਾਲ 2019-2020 ਦੌਰਾਨ ਇਸ ਪ੍ਰੋਗਰਾਮ ਸਬੰਧੀ ਸਿਖਲਾਈ ਲੈ ਚੁੱਕੇ ਹਨ, ਦਾ ਆਨਲਾਈਨ ਰਿਫ੍ਰੈਸ਼ਰ ਕੋਰਸ ਕਰਵਾਇਆ ਜਾ ਰਿਹਾ ਹੈ।
                 ਵਿਭਾਗੀ ਵੱਲੋਂ ਜਾਰੀ ਰੂਪ-ਰੇਖਾ ਅਨੁਸਾਰ ਇਹਨਾਂ ਅਧਿਆਪਕਾਂ ਦੀ ਆਨਲਾਈਨ ਟ੍ਰੇਨਿੰਗ 27 ਅਤੇ 28 ਅਕਤੂਬਰ ਨੂੰ ਵੱਖ-ਵੱਖ ਜ਼ਿਲ੍ਹਿਆਂ ਅਨੁਸਾਰ ਦੋ ਗੇੜਾਂ ਵਿੱਚ ਹੋਵੇਗੀ। ਪਹਿਲੇ ਦਿਨ ਅੰਮ੍ਰਿਤਸਰ, ਬਠਿੰਡਾ, ਬਰਨਾਲਾ ,ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ,ਗੁਰਦਾਸਪੁਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ 415 ਅਧਿਆਪਕਾਂ ਦੀ ਟ੍ਰੇਨਿੰਗ ਹੋਵੇਗੀ। ਦੂਜੇ ਦਿਨ ਕਪੂਰਥਲਾ, ਮੋਗਾ, ਲੁਧਿਆਣਾ, ਮੋਹਾਲੀ, ਨਵਾਂਸ਼ਹਿਰ, ਪਟਿਆਲਾ, ਪਠਾਨਕੋਟ, ਰੂਪਨਗਰ ਅਤੇ ਸੰਗਰੂਰ ਜ਼ਿਲ੍ਹਿਆਂ ਦੇ 410 ਅਧਿਆਪਕਾਂ ਦੀ ਟ੍ਰੇਨਿੰਗ ਹੋਵੇਗੀ। ਸਵੇਰੇ 11 ਵਜੇ ਤੋਂ 1 ਵਜੇ ਬਾਅਦ ਦੁਪਹਿਰ ਤੱਕ ਲਗਾਈ ਜਾਣ ਵਾਲੀ ਟ੍ਰੇਨਿੰਗ ਲਈ ਮੁੱਖ ਦਫ਼ਤਰ ਵੱਲੋਂ ਜ਼ਿਲ੍ਹਾ ਨੋਡਲ ਅਫ਼ਸਰਾਂ ਨੂੰ ਜ਼ੂਮ ਐਪ ਦਾ ਲਿੰਕ ਭੇਜਿਆ ਜਾਵੇਗਾ, ਜਿਸਨੂੰ ਉਹ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਭੇਜਣਾ ਯਕੀਨੀ ਬਣਾਉਣਗੇ। ਟ੍ਰੇਨਿੰਗ ਤੋਂ ਬਾਅਦ ਅਧਿਆਪਕਾਂ ਦੀ ਹਾਜ਼ਰੀ ਰਿਪੋਰਟ ਜ਼ਿਲ੍ਹਾ ਨੋਡਲ ਅਫ਼ਸਰਾਂ ਵੱਲੋਂ ਦਿੱਤੀ ਗਈ ਈ ਮੇਲ ਆਈ ਡੀ ‘ਤੇ ਮੁੱਖ ਦਫ਼ਤਰ ਨੂੰ ਭੇਜੀ ਜਾਵੇਗੀ।
Advertisement
Advertisement
Advertisement
Advertisement
Advertisement
error: Content is protected !!